13-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-07-2026

ਪਿੰਡ ਰੰਗੀਲਾ ਅਤੇ ਪਿੰਡ ਚੱਕ ਪੁੰਨਾਂ ਵਾਲੀ ਦੇ ਵਾਸੀਆਂ ਨੂੰ ਸਰਪੰਚ ਪਰਮਜੀਤ ਕੌਰ ਸੈਣੀ ਨੇ ਰਾਸ਼ਨ ਕਿੱਟਾਂ ਵੰਡੀਆਂ

ਅਜੀਤ ਡੈਸਕ 17-07-2026
ਮੰਡੀ ਲਾਧੂਕਾ, 15 ਜੁਲਾਈ (ਮਨਪ੍ਰੀਤ ਸਿੰਘ ਸੈਣੀ)-ਪੰਜਾਬ ਸਰਕਾਰ ਵਲੋਂ ਚਲਾਈ ਗਈ ਮੇਰੀ ਰਸੋਈ ਯੋਜਨਾ ਤਹਿਤ ਹਲਕਾ ਜਲਾਲਾਬਾਦ ਦੇ ਵਿਧਾਇਕ ਜਗਦੀਪ ਕੰਬੋਜ ਗੋਲਡੀ ਦੀ ਦੇਖ ਰੇਖ ਹੇਠ ਪਿੰਡ ਰੰਗੀਲਾ ਦੇ ਸਰਪੰਚ ਪਰਮਜੀਤ ਕੌਰ ਸੈਣੀ ਅਤੇ ਉਨ੍ਹਾਂ ਦੇ ਪਤੀ ਮਨਪ੍ਰੀਤ ਸਿੰਘ ਸੈਣੀ ਵਲੋਂ ਪਿੰਡ ਰੰਗੀਲਾ ਅਤੇ ਪਿੰਡ ਚੱਕ ਪੁੰਨਾਂ ਵਾਲੀ ਦੇ ਲੋੜਵੰਦ ਪਰਿਵਾਰਾਂ ਨੂੰ ਰਾਸ਼ਨ ਕਿੱਟਾਂ ਵੰਡੀਆਂ ਗਈਆਂ। ਇਸ ਮੌਕੇ ’ਤੇ ਸਰਪੰਚ ਪਰਮਜੀਤ ਕੌਰ ਸੈਣੀ ਨੇ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਲੋਂ ਚਲਾਈਆਂ ਗਈਆਂ ਲੋਕ ਭਲਾਈ ਸਕੀਮਾਂ ਦਾ ਲਾਭ ਹਰ ਪਰਿਵਾਰ ਤੱਕ ਪਹੁੰਚਾਈਆਂ ਜਾਣਗੀਆਂ। ਸਰਪੰਚ ਪਰਮਜੀਤ ਕੌਰ ਸੈਣੀ ਨੇ ਕਿਹਾ ਕਿ ਮਾਨ ਸਰਕਾਰ ਹਮੇਸ਼ਾ ਸੂਬੇ ਦੇ ਲੋਕਾਂ ਦੀ ਭਲਾਈ, ਸੁਵਿਧਾਵਾਂ ਤੇ ਵਿਕਾਸ ਲਈ ਵਚਨਬੱਧ ਹੈ। ਇਸ ਮੌਕੇ ’ਤੇ ਡੀਪੂ ਹੋਲਡਰ ਦੇ ਸੰਚਾਲਕ ਰਵੀ ਮਨਚੰਦਾ, ਕੁਲਦੀਪ ਸਿੰਘ, ਗੁਲਾਬ ਸਿੰਘ, ਹਰਮਨ ਸਿੰਘ, ਗੁਰਸਿਮਰਨ ਸਿੰਘ, ਧਰਮਪਾਲ ਸਿੰਘ, ਬਲਕਾਰ ਸਿੰਘ, ਸੰਦੀਪ ਸਿੰਘ, ਗੁਰਪ੍ਰੀਤ ਸਿੰਘ, ਰਿੰਕੂ ਸਿੰਘ, ਹੁਸ਼ਿਆਰ ਸਿੰਘ, ਕਰਮਜੀਤ ਸਿੰਘ, ਬੇਅੰਤ ਸਿੰਘ, ਰਾਜਨਪ੍ਰੀਤ ਸਿੰਘ, ਬਚਿੱਤਰ ਸਿੰਘ ਆਦਿ ਹਾਜ਼ਰ ਸਨ।
ਪਿਛਲੀ ਖ਼ਬਰ ਵਿਜ਼ਡਮ ਕਾਨਵੈਂਟ ਸਕੂਲ ਵਲੋਂ ਤੀਜ ਅਤੇ ਪੰਜਾਬੀ ਵਿਰਸੇ ਨੂੰ ਸਮਰਪਿਤ 2 ਰੋਜ਼ਾ ‘ਮਾਨਸੂਨ ਮੇਲਾ’ ਕਰਵਾਇਆ ਅਗਲੀ ਖ਼ਬਰ ਸ਼ੇਰ-ਏ-ਪੰਜਾਬ ਦੇ ਵਿਸ਼ਾਲ ਬੁੱਤ ਨੂੰ ਡਿੱਗਣ ਤੋਂ ਬਚਾਉਣ ਲਈ ਸ਼ੁਰੂ ਕੀਤੀ ਉਸਾਰੀ ਨਾਲ ਬੁੱਤ ਦੇ ਡਿੱਗਣ ਦਾ ਬਣਿਆ ਖ਼ਤਰਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।