13-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-07-2026

ਵਹਾਬਵਾਲਾ ਵਿਖੇ ‘ਸਤਲੁਜ’ ਫ਼ਿਲਮ ਦਿਖਾਈ

ਅਜੀਤ ਡੈਸਕ 17-07-2026
ਅਬੋਹਰ, 16 ਜੁਲਾਈ (ਤੇਜਿੰਦਰ ਸਿੰਘ ਖ਼ਾਲਸਾ) ਬੱਲੂਆਣਾ ਵਿਧਾਨ ਸਭਾ ਹਲਕੇ ਦੇ ਪਿੰਡ ਵਹਾਬਵਾਲਾ ਵਿਖੇ ਸ਼ਹੀਦ ਭਾਈ ਜਸਵੰਤ ਸਿੰਘ ਖਾਲੜਾ ਦੇ ਜੀਵਨ ਅਤੇ ਉਨ੍ਹਾਂ ਦੀ ਮਨੁੱਖੀ ਅਧਿਕਾਰਾਂ ਲਈ ਕੀਤੀ ਗਈ ਇਤਿਹਾਸਕ ਸੰਘਰਸ਼ਮਈ ਸੇਵਾ ’ਤੇ ਆਧਾਰਿਤ ਫ਼ਿਲਮ ‘ਸਤਲੁਜ’ ਦਾ ਵਿਸ਼ੇਸ਼ ਪ੍ਰਦਰਸ਼ਨ ਕੀਤਾ ਗਿਆ। ਇਸ ਮੌਕੇ ਪਿੰਡ ਵਾਸੀਆਂ ਨੇ ਵੱਡੀ ਗਿਣਤੀ ਵਿਚ ਸ਼ਮੂਲੀਅਤ ਕਰਦਿਆਂ ਪੂਰੇ ਉਤਸ਼ਾਹ ਅਤੇ ਗੰਭੀਰਤਾ ਨਾਲ ਫ਼ਿਲਮ ਦੇਖੀ। ਫ਼ਿਲਮ ਰਾਹੀਂ ਦਰਸ਼ਕਾਂ ਨੂੰ ਸ਼ਹੀਦ ਭਾਈ ਜਸਵੰਤ ਸਿੰਘ ਖਾਲੜਾ ਦੇ ਜੀਵਨ, ਉਨ੍ਹਾਂ ਦੀ ਨਿਡਰ ਸੋਚ, ਮਨੁੱਖੀ ਅਧਿਕਾਰਾਂ ਦੀ ਰੱਖਿਆ ਲਈ ਕੀਤੇ ਗਏ ਸੰਘਰਸ਼ ਅਤੇ ਸੱਚ ਦੀ ਆਵਾਜ਼ ਨੂੰ ਬੁਲੰਦ ਕਰਨ ਲਈ ਦਿੱਤੀ ਗਈ ਮਹਾਨ ਕੁਰਬਾਨੀ ਬਾਰੇ ਜਾਣਕਾਰੀ ਪ੍ਰਾਪਤ ਹੋਈ। ਫ਼ਿਲਮ ਦੇ ਪ੍ਰਦਰਸ਼ਨ ਦੌਰਾਨ ਮੌਜੂਦ ਲੋਕਾਂ ਨੇ ਕਿਹਾ ਕਿ ਅਜਿਹੀਆਂ ਫ਼ਿਲਮਾਂ ਨੌਜਵਾਨ ਪੀੜ੍ਹੀ ਨੂੰ ਆਪਣੇ ਇਤਿਹਾਸ ਨਾਲ ਜੋੜਨ ਅਤੇ ਸੱਚ ਲਈ ਡਟ ਕੇ ਖੜ੍ਹਨ ਦੀ ਪੇ੍ਰਰਨਾ ਦਿੰਦੀਆਂ ਹਨ। ਭਾਈ ਅਮਰੀਕ ਸਿੰਘ ਨੇ ਕਿਹਾ ਕਿ ਸ਼ਹੀਦ ਭਾਈ ਜਸਵੰਤ ਸਿੰਘ ਖਾਲੜਾ ਦਾ ਜੀਵਨ ਸੱਚ, ਇਨਸਾਫ਼ ਅਤੇ ਮਨੁੱਖੀ ਅਧਿਕਾਰਾਂ ਦੀ ਰੱਖਿਆ ਲਈ ਸਮਰਪਿਤ ਰਿਹਾ ਹੈ। ਉਨ੍ਹਾਂ ਦੀ ਕੁਰਬਾਨੀ ਨੂੰ ਕਦੇ ਵੀ ਭੁਲਾਇਆ ਨਹੀਂ ਜਾ ਸਕਦਾ। ਅਜਿਹੇ ਸਮਾਗਮਾਂ ਦਾ ਉਦੇਸ਼ ਨੌਜਵਾਨਾਂ ਅਤੇ ਸਮਾਜ ਨੂੰ ਆਪਣੇ ਇਤਿਹਾਸ, ਮਹਾਨ ਸ਼ਖ਼ਸੀਅਤਾਂ ਅਤੇ ਉਨ੍ਹਾਂ ਦੇ ਆਦਰਸ਼ਾਂ ਨਾਲ ਜਾਣੂ ਕਰਵਾਉਣਾ ਹੈ। ਫ਼ਿਲਮ ਸਮਾਪਤੀ ਉਪਰੰਤ ਪਿੰਡ ਵਾਸੀਆਂ ਨੇ ਇਸ ਉਪਰਾਲੇ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਭਵਿੱਖ ਵਿਚ ਵੀ ਅਜਿਹੇ ਜਾਗਰੂਕਤਾ ਭਰਪੂਰ ਪ੍ਰੋਗਰਾਮ ਕਰਵਾਏ ਜਾਣੇ ਚਾਹੀਦੇ ਹਨ ਤਾਂ ਜੋ ਨਵੀਂ ਪੀੜ੍ਹੀ ਆਪਣੇ ਵਿਰਸੇ, ਇਤਿਹਾਸ ਅਤੇ ਮਹਾਨ ਸ਼ਹੀਦਾਂ ਦੀਆਂ ਕੁਰਬਾਨੀਆਂ ਤੋਂ ਸਿੱਖਿਆ ਲੈ ਸਕੇ।
ਪਿਛਲੀ ਖ਼ਬਰ ਭਾਜਪਾ ਦੇ ਸੀਨੀਅਰ ਆਗੂ ਰਮੇਸ਼ ਕੰਬੋਜ ਵਲੋਂ ਨਿਤਿਨ ਗਡਕਰੀ ਨਾਲ ਮੁਲਾਕਾਤ ਅਗਲੀ ਖ਼ਬਰ ਐੱਮ. ਆਰ. ਸਰਕਾਰੀ ਕਾਲਜ ਫ਼ਾਜ਼ਿਲਕਾ ਵਿਖੇ ਐਨ.ਸੀ.ਸੀ. ਕੈਡਿਟਾਂ ਵਲੋਂ ‘ਭਾਰਤ 1947 ਤੋਂ 2047 ਤੱਕ’ ਵਿਸ਼ੇ ’ਤੇ ਵਿਸ਼ੇਸ਼ ਪ੍ਰ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।