12-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-07-2026

ਭਾਜਪਾ ਦੇ ਸੀਨੀਅਰ ਆਗੂ ਰਮੇਸ਼ ਕੰਬੋਜ ਵਲੋਂ ਨਿਤਿਨ ਗਡਕਰੀ ਨਾਲ ਮੁਲਾਕਾਤ

ਅਜੀਤ ਡੈਸਕ 17-07-2026
ਪੰਜੇ ਕੇ ਉਤਾੜ, 16 ਜੁਲਾਈ (ਪੱਪੂ ਸੰਧਾ)-ਮੰਡੀ ਪੰਜੇ ਕੋ ਉਤਾੜ ਦੇ ਸਰਪੰਚ ਅਤੇ ਭਾਜਪਾ ਦੇ ਸੀਨੀਅਰ ਆਗੂ ਰਮੇਸ਼ ਕੰਬੋਜ ਵਲੋਂ ਭਾਰਤ ਸਰਕਾਰ ਦੇ ਐਨ.ਐੱਚ.ਆਈ ਵਿਭਾਗ ਦੇ ਕੈਬਨਿਟ ਮੰਤਰੀ ਅਤੇ ਭਾਜਪਾ ਦੇ ਸਾਬਕਾ ਕੌਮੀ ਪ੍ਰਧਾਨ ਨਿਤਿਨ ਗਡਕਰੀ ਨਾਲ ਉਨ੍ਹਾਂ ਦੇ ਨਿਵਾਸ ਅਸਥਾਨ ਦਿੱਲੀ ਵਿਖੇ ਮੁਲਾਕਾਤ ਕੀਤੀ ਗਈ। ਇਸ ਦੌਰਾਨ ਰਮੇਸ਼ ਕੰਬੋਜ ਵਲੋਂ ਪੰਜਾਬ ਅੰਦਰ ਚੱਲ ਰਹੇ ਵੱਖ-ਵੱਖ ਪ੍ਰਾਜੈਕਟਾਂ ਦੌਰਾਨ ਕਿਸਾਨਾਂ ਦੇ ਬਕਾਇਆ ਮੁਆਵਜ਼ੇ ਸਬੰਧੀ ਮੰਗ ਪੱਤਰ ਦਿੱਤਾ ਗਿਆ ਅਤੇ ਫ਼ਿਰੋਜ਼ਪੁਰ-ਫ਼ਾਜ਼ਿਲਕਾ ਰੋਡ ਦੇ ਕੰਮ ਨੂੰ ਜਲਦ ਚਾਲੂ ਕਰਨ ਵਾਸਤੇ ਵੀ ਮੰਗ ਰੱਖੀ ਗਈ। ਇਸ ਮੰਗ ’ਤੇ ਨਿਤਿਨ ਗਡਕਰੀ ਨੇ ਪੂਰਨ ਭਰੋਸਾ ਦਿੱਤਾ ਕਿ ਜਿਹੜੇ ਲੋਕਾਂ ਦੇ ਮੁਆਵਜ਼ੇ ਦੀ ਰਕਮ ਬਕਾਇਆ ਹੈ, ਉਹ ਜਲਦ ਕਲੀਅਰ ਕਰ ਦਿੱਤੀ ਜਾਵੇਗੀ। ਇਸ ਸਬੰਧੀ ਉਹ ਵਿਭਾਗ ਤੋਂ ਪੂਰੀ ਜਾਣਕਾਰੀ ਲੈਣ ਉਪਰੰਤ ਬਣਦੀ ਕਾਰਵਾਈ ਕਰਨਗੇ। ਇਸ ਦੇ ਨਾਲ ਹੀ ਉਨ੍ਹਾਂ ਨੇ ਫ਼ਿਰੋਜ਼ਪੁਰ-ਫ਼ਾਜ਼ਿਲਕਾ ਰੋਡ ਵਾਸਤੇ ਪੰਜਾਬ ਸਰਕਾਰ ਵਲੋਂ ਕੀਤੀਆਂ ਜਾਣ ਵਾਲੀਆਂ ਕਾਰਵਾਈਆਂ ਵਾਸਤੇ ਪੰਜਾਬ ਸਰਕਾਰ ਦੇ ਸਬੰਧਿਤ ਮਹਿਕਮੇ ਨੂੰ ਆਦੇਸ਼ ਦਿੱਤਾ।
ਪਿਛਲੀ ਖ਼ਬਰ ਮਾਸਟਰ ਕੇਡਰ ਤੋਂ ਲੈਕਚਰਾਰ ਤਰੱਕੀਆਂ ’ਚ ਦੇਰੀ ’ਤੇ ਭੜਕੀ ਯੂਨੀਅਨ, ਸਿੱਖਿਆ ਵਿਭਾਗ ’ਤੇ ਲਾਏ ਗੰਭੀਰ ਦੋਸ਼ ਅਗਲੀ ਖ਼ਬਰ ਵਹਾਬਵਾਲਾ ਵਿਖੇ ‘ਸਤਲੁਜ’ ਫ਼ਿਲਮ ਦਿਖਾਈ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।