12-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-07-2026

ਰੂਪਨਗਰ ਅਤੇ ਪੱਟੀ ਬਿੱਲਾ ਵਿਖੇ ਡੇਂਗੂ ਜਾਗਰੂਕਤਾ ਕੈਂਪ ਲਗਾਏ

ਅਜੀਤ ਡੈਸਕ 17-07-2026
ਫ਼ਾਜ਼ਿਲਕਾ, 16 ਜੁਲਾਈ (ਦਵਿੰਦਰ ਪਾਲ ਸਿੰਘ)-ਜ਼ਿਲ੍ਹਾ ਮਹਾਂਮਾਰੀ ਅਫ਼ਸਰ ਡਾ. ਸੁਨੀਤਾ ਕੰਬੋਜ ਦੀ ਅਗਵਾਈ ਅਤੇ ਸੀ.ਐੱਚ.ਸੀ. ਖੂਈ ਖੇੜਾ ਦੇ ਸੀਨੀਅਰ ਮੈਡੀਕਲ ਅਫ਼ਸਰ ਡਾ.ਉਪਿੰਦਰ ਸਿੰਘ ਦੀ ਦੇਖ-ਰੇਖ ਹੇਠ ਪਿੰਡ ਰੂਪਨਗਰ ਅਤੇ ਪੱਟੀ ਬਿੱਲਾ ਵਿਖੇ ਡੇਂਗੂ ਜਾਗਰੂਕਤਾ ਕੈਂਪ ਲਗਾਏ ਗਏ। ਇਨ੍ਹਾਂ ਕੈਂਪਾਂ ਦਾ ਮੁੱਖ ਉਦੇਸ਼ ਲੋਕਾਂ ਨੂੰ ਡੇਂਗੂ ਬੁਖ਼ਾਰ ਦੇ ਕਾਰਨਾਂ, ਲੱਛਣਾਂ ਅਤੇ ਇਸ ਤੋਂ ਬਚਾਅ ਦੇ ਤਰੀਕਿਆਂ ਬਾਰੇ ਜਾਗਰੂਕ ਕਰਨਾ ਸੀ। ਇਸ ਮੌਕੇ ਸਿਹਤ ਵਿਭਾਗ ਦੀ ਟੀਮ ਦੇ ਮੈਂਬਰਾਂ ਹੈਲਥ ਸੁਪਰਵਾਈਜ਼ਰ ਪਵਨਜੀਤ ਸਿੰਘ ਵਿਰਕ, ਐਮ.ਪੀ.ਐੱਚ.ਡਬਲਯੂ. ਮੇਲ ਰਾਜਕੁਮਾਰ, ਬਲਰਾਮ, ਰਾਮ ਪ੍ਰਤਾਪ, ਚੰਦਰ ਪ੍ਰਕਾਸ਼ ਅਤੇ ਓਮ ਪ੍ਰਕਾਸ਼ ਨੇ ਪਿੰਡ ਵਾਸੀਆਂ ਨੂੰ ਦੱਸਿਆ ਕਿ ਡੇਂਗੂ ਬੁਖ਼ਾਰ ਮਾਦਾ ਏਡੀਜ਼ ਇਜਿਪਟੀ ਮੱਛਰ ਦੇ ਕੱਟਣ ਨਾਲ ਫੈਲਦਾ ਹੈ। ਇਹ ਮੱਛਰ ਜ਼ਿਆਦਾਤਰ ਦਿਨ ਵੇਲੇ ਕੱਟਦਾ ਹੈ ਅਤੇ ਸਾਫ਼ ਪਾਣੀ ਵਿਚ ਅੰਡੇ ਦਿੰਦਾ ਹੈ। ਸਿਹਤ ਕਰਮਚਾਰੀਆਂ ਨੇ ਦੱਸਿਆ ਕਿ ਡੇਂਗੂ ਤੋਂ ਬਚਣ ਲਈ ਪੂਰੇ ਸਰੀਰ ਨੂੰ ਢਕਣ ਵਾਲੇ ਕੱਪੜੇ ਪਾਓ, ਮੱਛਰਦਾਨੀ ਜਾਂ ਮੱਛਰ ਭਜਾਉਣ ਵਾਲੀਆਂ ਦਵਾਈਆਂ/ਸਾਧਨਾਂ ਦੀ ਵਰਤੋਂ ਕਰੋ ਅਤੇ ਘਰ ਦੇ ਆਲੇ-ਦੁਆਲੇ ਪਾਣੀ ਇਕੱਠਾ ਨਾ ਹੋਣ ਦਿਓ। ਕੈਂਪ ਦੌਰਾਨ ਪਿੰਡ ਵਾਸੀਆਂ ਨੂੰ ਡੇਂਗੂ ਸਬੰਧੀ ਜਾਗਰੂਕਤਾ ਸਮਗਰੀ ਅਤੇ ਪੈਂਫਲੇਟ ਵੀ ਵੰਡੇ ਗਏ ਅਤੇ ਸਫ਼ਾਈ ਵਿਵਸਥਾ ਬਣਾਈ ਰੱਖਣ ਤੇ ਮੱਛਰਾਂ ਦੀ ਰੋਕਥਾਮ ਲਈ ਜਨ-ਸਹਿਯੋਗ ਦੀ ਅਪੀਲ ਕੀਤੀ ਗਈ।
ਪਿਛਲੀ ਖ਼ਬਰ ਕੈਨਵੇ ਕਾਲਜ ਦਾ ਨਤੀਜਾ ਰਿਹਾ ਸ਼ਾਨਦਾਰ ਅਗਲੀ ਖ਼ਬਰ ਮਾਸਟਰ ਕੇਡਰ ਤੋਂ ਲੈਕਚਰਾਰ ਤਰੱਕੀਆਂ ’ਚ ਦੇਰੀ ’ਤੇ ਭੜਕੀ ਯੂਨੀਅਨ, ਸਿੱਖਿਆ ਵਿਭਾਗ ’ਤੇ ਲਾਏ ਗੰਭੀਰ ਦੋਸ਼

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।