12-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-07-2026

10 ਗ੍ਰਾਮ ਹੈਰੋਇਨ ਅਤੇ 1.07 ਲੱਖ ਰੁਪਏ ਬਰਾਮਦ

ਅਜੀਤ ਡੈਸਕ 17-07-2026
ਕੁੱਲਗੜ੍ਹੀ, 16 ਜੁਲਾਈ (ਸੁਖਜਿੰਦਰ ਸਿੰਘ ਸੰਧੂ)-ਪੰਜਾਬ ਸਰਕਾਰ ਵਲੋਂ ਚਲਾਈ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਪੁਲਿਸ ਥਾਣਾ ਕੁੱਲਗੜ੍ਹੀ ਦੇ ਮੁੱਖ ਅਫ਼ਸਰ ਇੰਸਪੈਕਟਰ ਗੁਰਮੀਤ ਸਿੰਘ ਦੇ ਦਿਸ਼ਾ-ਨਿਰਦੇਸ਼ਾਂ ’ਤੇ ਕਾਰਵਾਈ ਕਰਦਿਆਂ ਸਹਾਇਕ ਥਾਣੇਦਾਰ ਬਲਜੀਤ ਸਿੰਘ ਨੇ ਸਮੇਤ ਸਾਥੀ ਕਰਮਚਾਰੀਆਂ ਗਸ਼ਤ ਦੌਰਾਨ ਮੁਖ਼ਬਰ ਖ਼ਾਸ ਦੀ ਇਤਲਾਹ ’ਤੇ ਹੈਰੋਇਨ ਵੇਚਣ ਦਾ ਧੰਦਾ ਕਰਨ ਵਾਲੇ ਦੋ ਤਸਕਰਾਂ ਨੂੰ ਦਾਣਾ ਮੰਡੀ ਫ਼ਿਰੋਜ਼ਪੁਰ ਛਾਉਣੀ ਦੇ ਅੰਦਰੋਂ ਮੋਟਰਸਾਈਕਲ ਹੀਰੋ ਸਪਲੈਂਡਰ ਪਲੱਸ ਬਿਨਾਂ ਨੰਬਰੀ, ਰੰਗ ਗ੍ਰੇਅ ਸਮੇਤ ਕਾਬੂ ਕੀਤਾ ਹੈ ਸਹਾਇਕ ਥਾਣੇਦਾਰ ਬਲਜੀਤ ਸਿੰਘ ਨੇ ਜਾਣਕਾਰੀ ਦਿੰਦਿਆਂ ਹੋਇਆ ਦੱਸਿਆ ਕਿ ਉਕਤ ਤਸਕਰ ਹੈਰੋਇਨ ਵੇਚਣ ਦੀ ਤਾਕ ਵਿਚ ਖੜੇ ਸਨ ਜਿਨ੍ਹਾਂ ਨੂੰ ਕਾਬੂ ਕੀਤਾ ਗਿਆ। ਉਨ੍ਹਾਂ ਦੀ ਪਹਿਚਾਣ ਪਵਨਪ੍ਰੀਤ ਉਰਫ਼ ਪਵਨ ਪੁੱਤਰ ਗੁਰਵੇਲ ਸਿੰਘ ਵਾਸੀ ਚੁੰਗੀ ਨੰਬਰ 8, ਪ੍ਰਤਾਪ ਨਗਰ, ਫ਼ਿਰੋਜ਼ਪੁਰ ਅਤੇ ਸਮੀਰ ਉਰਫ਼ ਦੱਦੂ ਪੁੱਤਰ ਕਸ਼ਮੀਰ ਵਾਸੀ ਨੇੜੇ ਰੇਲਵੇ ਸਟੇਸ਼ਨ, ਈਸਾ ਨਗਰੀ ਵਾਰਡ ਨੰਬਰ 10, ਮੱਖੂ ਵਜੋਂ ਹੋਈ ਹੈ। ਪੁਲਿਸ ਨੇ ਉਕਤ ਨਸ਼ਾ ਤਸਕਰਾਂ ਕੋਲੋਂ 1 ਲੱਖ 7 ਹਜ਼ਾਰ ਰੁਪਏ ਭਾਰਤੀ ਕਰੰਸੀ ਡਰੱਗ ਮਨੀ, ਇਕ ਮੋਟਰਸਾਈਕਲ ਅਤੇ 10 ਗ੍ਰਾਮ ਹੈਰੋਇਨ ਬਰਾਮਦ ਕੀਤੀ ਹੈ।
ਪਿਛਲੀ ਖ਼ਬਰ ਗੁਰੂ ਨਾਨਕ ਕਾਲਜ ਬਟਾਲਾ ਵਲੋਂ ਯੂਥ ਫੈਸਟੀਵਲ ’ਚ ਪੁਜ਼ੀਸ਼ਨਾਂ ਹਾਸਿਲ ਕਰਨ ਵਾਲੇ ਵਿਦਿਆਰਥੀਆਂ ਦਾ ਸਨਮਾਨ ਅਗਲੀ ਖ਼ਬਰ ਕੈਨਵੇ ਕਾਲਜ ਦਾ ਨਤੀਜਾ ਰਿਹਾ ਸ਼ਾਨਦਾਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।