10-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-07-2026

ਮੰਡੀ ਦੇ ਬੱਸ ਅੱਡੇ ਤੋਂ ਪ੍ਰਸ਼ਾਸਨ ਨੇ ਨਾਜਾਇਜ਼ ਕਬਜ਼ੇ ਹਟਾਏ

ਅਜੀਤ ਡੈਸਕ 18-07-2026
ਮੰਡੀ ਲਾਧੂਕਾ, 17 ਜੁਲਾਈ (ਰਾਕੇਸ਼ ਛਾਬੜਾ)-ਮੰਡੀ ਲਾਧੂਕਾ ਦੇ ਬੱਸ ਅੱਡੇ ਤੇ ਸਥਿਤ ਦੁਕਾਨਦਾਰਾਂ ਵਲੋਂ ਕੀਤੇ ਗਏ ਨਾਜਾਇਜ਼ ਕਬਜ਼ੇ ਪ੍ਰਸ਼ਾਸਨ ਵਲੋਂ ਹਟਾਉਣ ਦਾ ਕੰਮ ਸ਼ੁਰੂ ਕਰ ਦਿੱਤਾ ਗਿਆ ਹੈ। ਇਸ ਸਬੰਧ ਵਿਚ ਪੰਜਾਬ ਮੰਡੀ ਬੋਰਡ ਦਫ਼ਤਰ ਫ਼ਾਜ਼ਿਲਕਾ ਵਲੋਂ ਮੰਡੀ ਦੇ 61 ਦੁਕਾਨਦਾਰਾਂ ਨੂੰ ਇਕ ਨੋਟਿਸ ਮਿਤੀ 22 ਜੂਨ 2026 ਨੂੰ ਜਾਰੀ ਕੀਤਾ ਗਿਆ ਸੀ ਜਿਸ ਵਿਚ, ਲੋਕਾਂ ਨੂੰ ਆਵਾਜਾਈ ਦੇ ਨਾਂਅ ਤੇ ਆ ਰਹੇ ਪ੍ਰੇਸ਼ਾਨੀ ਨੂੰ ਮੁੱਖ ਰੱਖਦੇ ਹੋਏ ਦੁਕਾਨਾਂ ਦੇ ਅੱਗੇ ਕੀਤੇ ਗਏ ਨਜਾਇਜ਼ ਕਬਜ਼ਿਆਂ ਨੂੰ ਹਟਾਉਣ ਦੀ ਹਦਾਇਤ ਜਾਰੀ ਕੀਤੀ ਗਈ ਸੀ, ਜਿਸ ਤੋਂ ਬਾਅਦ ਇਕ ਹੋਰ ਪੱਤਰ ਮੰਡੀ ਦੇ ਦੁਕਾਨਦਾਰਾਂ ਨੂੰ 7 ਜੁਲਾਈ ਨੂੰ ਬੀ.ਡੀ.ਪੀ.ਓ ਦਫ਼ਤਰ ਫ਼ਾਜ਼ਿਲਕਾ ਅਤੇ ਮੰਡੀ ਬੋਰਡ ਦੇ ਦਫ਼ਤਰ ਫ਼ਾਜ਼ਿਲਕਾ ਵਲੋਂ ਜਾਰੀ ਕੀਤਾ ਗਿਆ ਸੀ। ਜਿਸ ਤੋਂ ਬਾਅਦ ਫ਼ਾਜ਼ਿਲਕਾ ਦੇ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਅੱਜ ਜੇ.ਸੀ.ਬੀ ਲਿਆ ਕੇ ਦੁਕਾਨਾਂ ਦੇ ਅੱਗੇ ਕੀਤੇ ਨਜਾਇਜ਼ ਕਬਜ਼ਿਆਂ ਨੂੰ ਹਟਾਉਣ ਦਾ ਕੰਮ ਸ਼ੁਰੂ ਕਰ ਦਿੱਤਾ ਗਿਆ ਹੈ। ਦੁਕਾਨਾਂ ਦੇ ਅੱਗੋਂ ਕਬਜ਼ੇ ਹਟਾ ਦੇਣ ਤੋਂ ਬਾਅਦ ਰਸਤਾ ਖੁੱਲ੍ਹਾ ਹੋ ਗਿਆ ਹੈ। ਦੱਸਣਯੋਗ ਹੈ ਕਿ ਇਸ ਸਥਾਨ ਤੇ ਫ਼ਸਲਾਂ ਦੇ ਸੀਜ਼ਨ ਦੌਰਾਨ ਰਸਤਾ ਤੰਗ ਹੋਣ ਕਰਕੇ ਲੱਗਣ ਵਾਲੇ ਜਾਮ ਕਾਰਨ ਲੋਕਾਂ ਨੂੰ ਭਾਰੀ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪੈਂਦਾ ਹੈ। ਇਲਾਕੇ ਦੇ ਬਹੁਤ ਸਾਰੇ ਪਤਵੰਤਿਆਂ ਨੇ ਪ੍ਰਸ਼ਾਸਨ ਦੇ ਇਸ ਉਪਰਾਲੇ ਦਾ ਸਵਾਗਤ ਕੀਤਾ ਹੈ।
ਪਿਛਲੀ ਖ਼ਬਰ ਬਰਸਾਤ ਤੋਂ ਬਾਅਦ ਸਿਹਤ ਵਿਭਾਗ ਨੇ ਤੇਜ਼ ਕੀਤੀਆਂ ਗਤੀਵਿਧੀਆਂ ਅਗਲੀ ਖ਼ਬਰ ਸਰਪੰਚ ਪਰਮਜੀਤ ਕੌਰ ਸੈਣੀ ਨੇ ਪਿੰਡ ਦੇ ਪੰਚਾਇਤ ਘਰ ’ਚ ਕਰਵਾਇਆ ਆਮ ਇਜਲਾਸ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।