10-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-07-2026

ਮੈਡਮ ਖ਼ੁਸ਼ਬੂ ਸਵਨਾ ਨੇ ਪੀਰ ਬਾਬਾ ਅਲੀ ਮੁਹੰਮਦ ਦੇ ਜੋੜ ਮੇਲੇ ’ਚ ਕੀਤੀ ਸ਼ਿਰਕਤ

ਅਜੀਤ ਡੈਸਕ 18-07-2026
ਫ਼ਾਜ਼ਿਲਕਾ, 17 ਜੁਲਾਈ (ਦਵਿੰਦਰ ਪਾਲ ਸਿੰਘ)-ਵਿਧਾਇਕ ਨਰਿੰਦਰ ਪਾਲ ਸਿੰਘ ਸਵਨਾ ਦੀ ਧਰਮ-ਪਤਨੀ ਮੈਡਮ ਖ਼ੁਸ਼ਬੂ ਸਾਵਣ ਸੁੱਖਾ ਸਵਨਾ ਨੇ ਪੀਰ ਬਾਬਾ ਅਲੀ ਮੁਹੰਮਦ ਦੀ ਯਾਦ ਵਿਚ ਕਰਵਾਏ ਗਏ ਸਾਲਾਨਾ ਜੋੜ ਮੇਲੇ ਵਿਚ ਵਿਸ਼ੇਸ਼ ਤੌਰ ’ਤੇ ਸ਼ਿਰਕਤ ਕੀਤੀ। ਇਸ ਦੌਰਾਨ ਉਨ੍ਹਾਂ ਨੇ ਪੀਰ ਬਾਬਾ ਦੇ ਦਰਬਾਰ ’ਤੇ ਮੱਥਾ ਟੇਕਿਆ ਅਤੇ ਸਰਬੱਤ ਦੇ ਭਲੇ ਲਈ ਆਸ਼ੀਰਵਾਦ ਪ੍ਰਾਪਤ ਕੀਤਾ। ਇਸ ਸ਼ੁੱਭ ਅਵਸਰ ’ਤੇ ਉਨ੍ਹਾਂ ਵਲੋਂ ਮੇਲੇ ਦੇ ਪ੍ਰਬੰਧਕਾਂ ਨੂੰ 11 ਹਜ਼ਾਰ ਰੁਪਏ ਦੀ ਵਿੱਤੀ ਸਹਿਯੋਗ ਰਾਸ਼ੀ ਵੀ ਭੇਟ ਕੀਤੀ ਗਈ। ਇਸ ਮੌਕੇ ਸ਼ਰਧਾਲੂਆਂ ਦੇ ਇਕੱਠ ਨੂੰ ਸੰਬੋਧਨ ਕਰਦਿਆਂ ਮੈਡਮ ਖ਼ੁਸ਼ਬੂ ਸਵਨਾ ਨੇ ਕਿਹਾ ਕਿ ਉਹ ਖ਼ੁਦ ਨੂੰ ਬਹੁਤ ਭਾਗਸ਼ਾਲੀ ਸਮਝਦੇ ਹਨ ਕਿ ਉਨ੍ਹਾਂ ਨੂੰ ਪੀਰ ਬਾਬਾ ਅਲੀ ਮੁਹੰਮਦ ਦੇ ਇਸ ਪਵਿੱਤਰ ਸਾਲਾਨਾ ਜੋੜ ਮੇਲੇ ਵਿਚ ਹਾਜ਼ਰੀ ਭਰਨ ਦਾ ਸੁਭਾਗ ਪ੍ਰਾਪਤ ਹੋਇਆ ਹੈ।
ਪਿਛਲੀ ਖ਼ਬਰ ਕਰਿਆਨੇ ਦੀ ਦੁਕਾਨ ’ਚੋਂ ਸਾਮਾਨ ਤੇ ਨਕਦੀ ਚੋਰੀ ਅਗਲੀ ਖ਼ਬਰ ਇੰਡੀਆ ਟੂਡੇ 2026 ਸਰਵੇਖਣ ’ਚ ਡੀ.ਏ.ਵੀ ਕਾਲਜ ਅਬੋਹਰ ਨੂੰ ਮਿਲੀ ਵੱਡੀ ਉਪਲਬਧੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।