08-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-07-2026

ਨਾਜਾਇਜ਼ ਸ਼ਰਾਬ ਸਣੇ ਪਿੱਕਅਪ ਗੱਡੀ ਕਾਬੂ, ਚਾਲਕ ਗ੍ਰਿਫ਼ਤਾਰ

ਅਜੀਤ ਡੈਸਕ 19-07-2026
ਅਬੋਹਰ, 18 ਜੁਲਾਈ (ਵਿਵੇਕ ਹੂੜੀਆ)-ਨਾਜਾਇਜ਼ ਸ਼ਰਾਬ ਦੀ ਤਸਕਰੀ ਖ਼ਿਲਾਫ਼ ਚਲਾਈ ਗਈ ਵਿਸ਼ੇਸ਼ ਮੁਹਿੰਮ ਤਹਿਤ ਥਾਣਾ ਸਦਰ ਅਬੋਹਰ ਦੀ ਪੁਲਿਸ ਨੇ ਨਾਕਾਬੰਦੀ ਦੌਰਾਨ ਇਕ ਪਿਕਅਪ ਗੱਡੀ ਵਿਚੋਂ 110 ਪੇਟੀਆਂ ਦੇਸੀ ਨਾਜਾਇਜ਼ ਸ਼ਰਾਬ ਬਰਾਮਦ ਕਰਨ ਵਿਚ ਵੱਡੀ ਸਫਲਤਾ ਹਾਸਲ ਕੀਤੀ ਹੈ। ਮੁਲਜ਼ਮ ਸ਼ਰਾਬ ਦੀਆਂ ਪੇਟੀਆਂ ਨੂੰ ਖ਼ਾਲੀ ਪਲਾਸਟਿਕ ਦੇ ਕਰੇਟਾਂ ਦੇ ਹੇਠਾਂ ਲੁਕਾ ਕੇ ਲਿਜਾਇਆ ਜਾ ਰਿਹਾ ਸੀ ਤਾਂ ਜੋ ਪੁਲਿਸ ਨੂੰ ਸ਼ੱਕ ਨਾ ਹੋਵੇ। ਪੁਲਿਸ ਨੇ ਮੁਲਜ਼ਮ ਨੂੰ ਗ੍ਰਿਫ਼ਤਾਰ ਕਰਕੇ ਗੱਡੀ ਨੂੰ ਆਪਣੇ ਕਬਜ਼ੇ ਵਿਚ ਲੈ ਲਿਆ ਹੈ। ਮਾਮਲੇ ਸਬੰਧੀ ਜਾਣਕਾਰੀ ਦਿੰਦਿਆਂ ਹਵਾਲਦਾਰ ਓਮ ਪ੍ਰਕਾਸ਼ ਨੇ ਦੱਸਿਆ ਕਿ ਥਾਣਾ ਮੁਖੀ ਦੀ ਅਗਵਾਈ ਹੇਠ ਪੁਲਿਸ ਟੀਮ ਬੀਤੀ ਰਾਤ ਨੂੰ ਆਲਮਗੜ੍ਹ ਤੋਂ ਸੈਦਾਵਾਲੀ ਮਾਰਗ ’ਤੇ ਗਸ਼ਤ ਕਰ ਰਹੀ ਸੀ। ਇਸੇ ਦੌਰਾਨ ਮੁਖ਼ਬਰ ਖ਼ਾਸ ਨੇ ਸੂਚਨਾ ਦਿੱਤੀ ਕਿ ਪਿੰਡ ਨਿਹਾਲ ਖੇੜਾ ਦਾ ਰਹਿਣ ਵਾਲਾ ਮੋਹਨ ਲਾਲ ਪੁੱਤਰ ਨੰਦ ਰਾਮ ਨਾਜਾਇਜ਼ ਸ਼ਰਾਬ ਦੀ ਇਕ ਵੱਡੀ ਖੇਪ ਲੈ ਕੇ ਆ ਰਿਹਾ ਹੈ। ਸੂਚਨਾ ਦੇ ਆਧਾਰ ’ਤੇ ਪੁਲਿਸ ਪਾਰਟੀ ਨੇ ਤੁਰੰਤ ਕਾਰਵਾਈ ਕਰਦਿਆਂ ਸਬੰਧਿਤ ਮਾਰਗ ’ਤੇ ਨਾਕਾਬੰਦੀ ਕਰ ਦਿੱਤੀ। ਕੁੱਝ ਸਮੇਂ ਬਾਅਦ ਉੱਥੇ ਇਕ ਪਿਕਅਪ ਗੱਡੀ ਪਹੁੰਚੀ, ਜਿਸ ਨੂੰ ਰੋਕ ਕੇ ਜਦੋਂ ਪੁਲਿਸ ਨੇ ਤਲਾਸ਼ੀ ਲਈ ਤਾਂ ਉੱਪਰ ਖ਼ਾਲੀ ਪਲਾਸਟਿਕ ਦੇ ਕਰੇਟ ਰੱਖੇ ਹੋਏ ਸਨ। ਜਦੋਂ ਪੁਲਿਸ ਮੁਲਾਜ਼ਮਾਂ ਨੇ ਉਨ੍ਹਾਂ ਕਰੇਟਾਂ ਨੂੰ ਹਟਾਇਆ ਤਾਂ ਹੇਠਾਂ ਲੁਕਾ ਕੇ ਰੱਖੀਆਂ 110 ਪੇਟੀਆਂ ਦੇਸੀ ਸ਼ਰਾਬ ਬਰਾਮਦ ਹੋਈਆਂ। ਪੁਲਿਸ ਨੇ ਮੌਕੇ ’ਤੇ ਹੀ ਸ਼ਰਾਬ ਅਤੇ ਪਿਕਅਪ ਗੱਡੀ ਨੂੰ ਜ਼ਬਤ ਕਰਕੇ ਮੁਲਜ਼ਮ ਚਾਲਕ ਨੂੰ ਗ੍ਰਿਫ਼ਤਾਰ ਕਰ ਲਿਆ। ਸ਼ਰਾਬ ਦੀ ਬਰਾਮਦਗੀ ਤੋਂ ਬਾਅਦ ਪੁਲਿਸ ਵਲੋਂ ਤੁਰੰਤ ਆਬਕਾਰੀ ਵਿਭਾਗ ਨੂੰ ਸੂਚਨਾ ਦਿੱਤੀ ਗਈ। ਸੂਚਨਾ ਮਿਲਦੇ ਹੀ ਐਕਸਾਈਜ਼ ਇੰਸਪੈਕਟਰ ਨੇ ਮੌਕੇ ’ਤੇ ਪਹੁੰਚ ਕੇ ਅਗਲੇਰੀ ਕਾਨੂੰਨੀ ਪ੍ਰਕਿਰਿਆ ਪੂਰੀ ਕਰਵਾਈ। ਪੁਲਿਸ ਨੇ ਮੁਲਜ਼ਮ ਦੇ ਖ਼ਿਲਾਫ਼ ਆਬਕਾਰੀ ਐਕਟ ਦੀ ਧਾਰਾ 61 ਅਤੇ ਭਾਰਤੀ ਨਿਆਂ ਸੰਹਿਤਾ ਦੀਆਂ ਸਬੰਧਿਤ ਧਾਰਾਵਾਂ ਤਹਿਤ ਮਾਮਲਾ ਦਰਜ ਕਰ ਲਿਆ ਹੈ। ਪੁਲਿਸ ਮੁਤਾਬਿਕ ਮੁਲਜ਼ਮ ਨੂੰ ਅਦਾਲਤ ਵਿਚ ਪੇਸ਼ ਕਰਕੇ ਪੁਲਿਸ ਰਿਮਾਂਡ ਹਾਸਲ ਕੀਤਾ ਜਾਵੇਗਾ। ਰਿਮਾਂਡ ਦੌਰਾਨ ਪੁੱਛਗਿੱਛ ਕੀਤੀ ਜਾਵੇਗੀ ਕਿ ਸ਼ਰਾਬ ਦੀ ਇਹ ਖੇਪ ਕਿੱਥੋਂ ਲਿਆਂਦੀ ਗਈ ਸੀ, ਇਸ ਦੀ ਸਪਲਾਈ ਕਿੱਥੇ ਹੋਣੀ ਸੀ ਅਤੇ ਇਸ ਨਸ਼ਾ ਤਸਕਰੀ ਦੇ ਨੈੱਟਵਰਕ ਵਿਚ ਹੋਰ ਕਿਹੜੇ-ਕਿਹੜੇ ਲੋਕ ਸ਼ਾਮਲ ਹਨ। ਪੁਲਿਸ ਨੂੰ ਉਮੀਦ ਹੈ ਕਿ ਪੁੱਛਗਿੱਛ ਦੌਰਾਨ ਕਈ ਹੋਰ ਅਹਿਮ ਖ਼ੁਲਾਸੇ ਹੋ ਸਕਦੇ ਹਨ।
ਪਿਛਲੀ ਖ਼ਬਰ ਮਨਰੇਗਾ ਮੁਲਾਜ਼ਮਾਂ ਨੇ ਏ.ਡੀ.ਸੀ. ਦਫ਼ਤਰ ਮੂਹਰੇ ਦਿੱਤਾ ਰੋਸ ਧਰਨਾ ਅਗਲੀ ਖ਼ਬਰ ਫ਼ਾਜ਼ਿਲਕਾ ਅਪਰਾਧਨਾਮਾ - ਫ਼ਾਜ਼ਿਲਕਾ ਜ਼ਿਲ੍ਹੇ ਦੇ ਵੱਖ-ਵੱਖ ਥਾਣਿਆਂ ’ਚ 6 ਮੁਕੱਦਮੇ ਦਰਜ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।