08-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-07-2026

ਰਿਟਾਇਰਡ ਆਫ਼ਿਸਰਜ਼ ਐਸੋਸੀਏਸ਼ਨ ਫ਼ਾਜ਼ਿਲਕਾ ਦੀ ਮਹੀਨਾਵਾਰ ਮੀਟਿੰਗ ਹੋਈ ਸੰਪੰਨ

ਅਜੀਤ ਡੈਸਕ 19-07-2026
ਫ਼ਾਜ਼ਿਲਕਾ, 18 ਜੁਲਾਈ (ਦਵਿੰਦਰ ਪਾਲ ਸਿੰਘ)-ਰਿਟਾਇਰਡ ਆਫ਼ੀਸਰਜ਼ ਐਸੋਸੀਏਸ਼ਨ ਫ਼ਾਜ਼ਿਲਕਾ ਦੀ ਮਹੀਨਾਵਾਰ ਮੀਟਿੰਗ ਐਸੋਸੀਏਸ਼ਨ ਦੇ ਪ੍ਰਧਾਨ ਇੰਜੀਨੀਅਰ ਨਰੇਸ਼ ਜੁਨੇਜਾ ਦੀ ਪ੍ਰਧਾਨਗੀ ਹੇਠ ਸੰਪੰਨ ਹੋਈ। ਮੀਟਿੰਗ ਦੌਰਾਨ ਤਿੰਨ ਨਵੇਂ ਮੈਂਬਰਾਂ ਸੇਵਾਮੁਕਤ ਬੈਂਕ ਮੈਨੇਜਰ ਅਸ਼ੋਕ ਛਾਬੜਾ, ਅਸ਼ਵਨੀ ਗਰੋਵਰ ਅਤੇ ਪ੍ਰਿੰਸੀਪਲ ਨਰੇਸ਼ ਠੱਕਰ ਦਾ ਨਿੱਘਾ ਸਵਾਗਤ ਕੀਤਾ ਗਿਆ। ਇਸ ਦੇ ਨਾਲ ਹੀ ਐਸੋਸੀਏਸ਼ਨ ਦੀ ਰਵਾਇਤ ਅਨੁਸਾਰ ਚੱਲ ਰਹੇ ਮਹੀਨੇ ਵਿਚ ਆਉਣ ਵਾਲੇ ਜਨਮਦਿਨ ਮਨਾਉਣ ਦੀ ਪ੍ਰਥਾ ਨੂੰ ਅੱਗੇ ਵਧਾਉਂਦੇ ਹੋਏ ਅਸ਼ੋਕ ਛਾਬੜਾ ਦਾ ਜਨਮਦਿਨ ਮਨਾਇਆ ਗਿਆ। ਸਾਰੇ ਮੈਂਬਰਾਂ ਨੇ ਸ੍ਰੀ ਛਾਬੜਾ ਨੂੰ ਹਾਰ ਪਹਿਨਾ ਕੇ ਅਤੇ ਮੂੰਹ ਮਿੱਠਾ ਕਰਵਾ ਕੇ ਜਨਮਦਿਨ ਦੀਆਂ ਮੁਬਾਰਕਾਂ ਦਿੱਤੀਆਂ। ਐਸੋਸੀਏਸ਼ਨ ਦੇ ਪ੍ਰਧਾਨ ਇੰਜੀਨੀਅਰ ਨਰੇਸ਼ ਜੁਨੇਜਾ ਅਤੇ ਜਨਰਲ ਸਕੱਤਰ ਇੰਜੀਨੀਅਰ ਰਮੇਸ਼ ਗੁੰਬਰ ਨੇ ਦੱਸਿਆ ਕਿ ਮੀਟਿੰਗ ਵਿਚ ਆਗਾਮੀ ਪ੍ਰੋਜੈਕਟਾਂ ਬਾਰੇ ਵਿਚਾਰ-ਵਟਾਂਦਰਾ ਕੀਤਾ ਗਿਆ। ਇਸ ਤਹਿਤ ਸੋਮਵਾਰ 20 ਜੁਲਾਈ ਨੂੰ ਗੁਰੂ ਨਾਨਕ ਸਿੱਖ ਕੰਨਿਆ ਪਾਠਸ਼ਾਲਾ ਦੇ ਲੋੜਵੰਦ ਵਿਦਿਆਰਥੀਆਂ ਨੂੰ ਸਟੇਸ਼ਨਰੀ ਵੰਡਣ, ਆਉਣ ਵਾਲੇ ਦਿਨਾਂ ਵਿਚ ਸਕੂਲ ਕੰਪਲੈਕਸ ਅਤੇ ਸ਼ਹਿਰ ਦੇ ਵੱਖ-ਵੱਖ ਸਥਾਨਾਂ ’ਤੇ ਪੌਦੇ ਲਗਾਉਣ ਅਤੇ ਉਸ ਤੋਂ ਅਗਲੇ ਮਹੀਨੇ ਸ਼੍ਰੀ ਸਨਾਤਨ ਧਰਮ ਗੀਤਾ ਭਵਨ ਮੰਦਰ ਵਿਖੇ ਰਾਸ਼ਨ ਵੰਡਣ ਦਾ ਫ਼ੈਸਲਾ ਲਿਆ ਗਿਆ। ਇਸ ਮੀਟਿੰਗ ਵਿਚ ਆਤਮਾ ਸਿੰਘ ਸੇਖੋਂ, ਸੁਭਾਸ਼ ਅਰੋੜਾ, ਪ੍ਰਿੰਸੀਪਲ ਅਸ਼ਵਨੀ ਅਹੂਜਾ, ਓ.ਪੀ.ਸਚਦੇਵਾ, ਸਤਪਾਲ ਸੇਤੀਆ, ਭਾਰਤ ਭੂਸ਼ਨ ਗਰਗ, ਸੇਵਾਮੁਕਤ ਤਹਿਸੀਲਦਾਰ ਮਹਿੰਦਰ ਤ੍ਰਿਪਾਠੀ, ਇੰਜੀਨੀਅਰ ਜੈ ਲਾਲ, ਡਾ. ਅਨਿਲ ਪਾਠਕ, ਪ੍ਰਿੰਸੀਪਲ ਨਰੇਸ਼ ਠੱਕਰ, ਕੇ.ਕੇ. ਗਰੋਵਰ, ਜਗਦੇਵ ਸੋਖਲ, ਓਮ ਪ੍ਰਕਾਸ਼ ਸੇਤੀਆ ਅਤੇ ਅਸ਼ਵਨੀ ਗਰੋਵਰ ਸਮੇਤ ਹੋਰ ਮੈਂਬਰ ਹਾਜ਼ਰ ਸਨ।
ਪਿਛਲੀ ਖ਼ਬਰ ਲਾਇਨਜ਼ ਕਲੱਬ ਵਿਸ਼ਾਲ ਦਾ ਸਹੁੰ ਚੁੱਕ ਸਮਾਗਮ 24 ਨੂੰ ਮਸੂਰੀ ਵਿਖੇ ਹੋਵੇਗਾ ਅਗਲੀ ਖ਼ਬਰ ਨਾਜਾਇਜ਼ ਮਾਰਕੁੱਟ ਦੇ ਮਾਮਲੇ ’ਚ ਕਾਰੋਬਾਰੀ ਖ਼ਿਲਾਫ਼ ਮੁਕੱਦਮਾ ਦਰਜ ਕਰਨ ਦੀ ਕੀਤੀ ਮੰਗ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।