ਮੰਡੀ ਲਾਧੂਕਾ, 19 ਜੁਲਾਈ (ਮਨਪ੍ਰੀਤ ਸਿੰਘ ਸੈਣੀ)-ਪੰਜਾਬ ਸਰਕਾਰ ਵਲੋਂ ਚਲਾਈ ਗਈ ਮੇਰੀ ਰਸੋਈ ਯੋਜਨਾ ਤਹਿਤ ਹਲਕਾ ਜਲਾਲਾਬਾਦ ਦੇ ਵਿਧਾਇਕ ਜਗਦੀਪ ਕੰਬੋਜ ਗੋਲਡੀ ਦੀ ਦੇਖ ਰੇਖ ਹੇਠ ਪਿੰਡ ਚੱਕ ਖੇੜੇ ਵਾਲਾ ਜੈਮਲ ਵਾਲਾ ਅਤੇ ਬਸਤੀ ਰਣਜੀਤ ਸਿੰਘ ਵਾਲੀ ਦੇ ਦੋਨੋਂ ਸਰਪੰਚ ਰੰਗਾ ਰਾਮ ਅਤੇ ਸਰਪੰਚ ਬਲਵਿੰਦਰ ਸਿੰਘ ਵਲੋਂ ਪਿੰਡ ਚੱਕ ਖੇੜੇ ਵਾਲਾ ਅਤੇ ਬਸਤੀ ਰਣਜੀਤ ਸਿੰਘ ਵਾਲੀ ਦੇ ਲੋੜਵੰਦ ਪਰਿਵਾਰਾਂ ਨੂੰ ਰਾਸ਼ਨ ਕਿੱਟਾਂ ਵੰਡੀਆਂ ਗਈਆਂ। ਇਸ ਮੌਕੇ ’ਤੇ ਸਰਪੰਚ ਰੰਗਾ ਰਾਮ ਨੇ ਕਿਹਾ ਕਿ ਮਾਨ ਸਰਕਾਰ ਹਮੇਸ਼ਾ ਸੂਬੇ ਦੇ ਲੋਕਾਂ ਦੀ ਭਲਾਈ, ਸੁਵਿਧਾਵਾਂ ਤੇ ਵਿਕਾਸ ਲਈ ਵਚਨਬੱਧ ਹੈ। ਇਸ ਮੌਕੇ ’ਤੇ ਡੀਪੂ ਹੋਲਡਰ ਦੇ ਸੰਚਾਲਕ ਪਰਮਜੀਤ ਸਿੰਘ, ਗੁਰਵਿੰਦਰ ਸਿੰਘ ਜੈਮਲ ਵਾਲਾ, ਹਰਵਿੰਦਰ ਸਿੰਘ ਪੰਚ, ਸਤਨਾਮ ਸਿੰਘ ਪੰਚ, ਮਨਪ੍ਰੀਤ ਸਿੰਘ ਪੰਚ, ਸੰਦੀਪ ਕੁਮਾਰ ਪੰਚ ਆਦਿ ਹਾਜ਼ਰ ਸਨ।