10-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-07-2026

ਕਾਂਗਰਸ ਪਾਰਟੀ ਦੇ ਵਰਕਰਾਂ ਅਤੇ ਡੀ.ਐਨ.ਟੀ.ਟਾਸਕ ਫੋਰਸ ਦੀ ਮੀਟਿੰਗ

ਅਜੀਤ ਡੈਸਕ 20-07-2026
ਅਬੋਹਰ, 19 ਜੁਲਾਈ (ਸੁਖਜੀਤ ਸਿੰਘ ਬਰਾੜ)-ਹਲਕਾ ਬੱਲੂਆਣਾ ਦੇ ਕਾਂਗਰਸ ਪਾਰਟੀ ਦੇ ਵਰਕਰਾਂ ਅਤੇ ਡੀ.ਐਨ.ਟੀ.ਟਾਸਕ ਫੋਰਸ ਵਿੰਗ ਦੀ ਮੀਟਿੰਗ ਵਿੰਗ ਦੇ ਜ਼ਿਲ੍ਹਾ ਚੇਅਰਮੈਨ ਸੇਵਾ ਮੁਕਤ ਐੱਸ.ਡੀ.ਓ.ਬਲਦੇਵ ਸਿੰਘ ਦੀ ਅਗਵਾਈ ਹੇਠ ਸਥਾਨਕ ਅਰੋੜਵੰਸ਼ ਧਰਮਸ਼ਾਲਾ ਵਿਖੇ ਹੋਈ। ਇਸ ਮੀਟਿੰਗ ਵਿਚ ਕਾਂਗਰਸ ਜ਼ਿਲ੍ਹਾ ਪ੍ਰਧਾਨ ਹਰਪ੍ਰੀਤ ਸਿੰਘ ਸਿੱਧੂ ਨੇ ਵਿਸ਼ੇਸ਼ ਤੌਰ ’ਤੇ ਸ਼ਿਰਕਤ ਕੀਤੀ। ਮੀਟਿੰਗ ਦੌਰਾਨ ਹਲਕਾ ਬੱਲੂਆਣਾ ਵਿਚ ਡੀ.ਐਨ.ਟੀ.ਸਮਾਜ ਨੂੰ ਵੱਧ ਤੋਂ ਵੱਧ ਗਿਣਤੀ ਵਿਚ ਪਾਰਟੀ ਨਾਲ ਜੋੜਨ ਲਈ ਵਿਚਾਰ ਵਟਾਂਦਰਾ ਕੀਤਾ ਗਿਆ। ਜ਼ਿਲ੍ਹਾ ਪ੍ਰਧਾਨ ਹਰਪ੍ਰੀਤ ਸਿੰਘ ਸਿੱਧੂ ਨੇ ਜ਼ਿਲ੍ਹਾ ਚੇਅਰਮੈਨ ਬਲਦੇਵ ਸਿੰਘ ਨੂੰ ਜ਼ਿਲ੍ਹਾ ਚੇਅਰਮੈਨ ਚੁਣੇ ਜਾਣ ’ਤੇ ਵਧਾਈ ਦਿੱਤੀ ਅਤੇ ਸਮੂਹ ਅਹੁਦੇਦਾਰਾਂ ਅਤੇ ਵਰਕਰਾਂ ਨੂੰ ਅਪੀਲ ਕੀਤੀ ਕਿ ਪੰਜਾਬ ਵਿਧਾਨ ਸਭਾ ਚੋਣਾਂ ਵਿਚ ਥੋੜ੍ਹਾ ਸਮਾਂ ਹੀ ਬਾਕੀ ਰਹਿ ਗਿਆ ਹੈ, ਤੁਸੀਂ ਪਿੰਡ-ਪਿੰਡ ਜਾ ਕੇ ਪਾਰਟੀ ਦੀਆਂ ਨੀਤੀਆਂ ਦਾ ਪ੍ਰਚਾਰ ਕਰੋ ਤਾਂ ਕਿ ਸੂਬੇ ਵਿਚ ਕਾਂਗਰਸ ਪਾਰਟੀ ਦੀ ਸਰਕਾਰ ਬਣਾਈ ਜਾ ਸਕੇ। ਇਸ ਮੌਕੇ ਯੂਥ ਕਾਂਗਰਸ ਦੇ ਪ੍ਰਧਾਨ ਗੁਰਪੰਥ ਚਹਿਲ, ਲੱਛਮੀ ਦੇਵੀ, ਰਮੇਸ਼ ਕੰਬੋਜ, ਗੁਰਚਰਨ ਸਿੰਘ ਗੁਰਦੀਪ ਸਿੰਘ ਆਦਿ ਹਾਜ਼ਰ ਸਨ।
ਪਿਛਲੀ ਖ਼ਬਰ ਜਲਾਲਾਬਾਦ ’ਚ ਗੁਰੂ ਪੂਰਨਿਮਾ ਮਹੋਤਸਵ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਇਆ ਗੁਰੂ ਹੀ ਮਨੁੱਖ ਦੇ ਜੀਵਨ ਦਾ ਸੱਚਾ ਪ੍ਰਕਾਸ਼ ਹੈ-ਸ... ਅਗਲੀ ਖ਼ਬਰ ਰਾਕੇਸ਼ ਕੰਬੋਜ ਬਣੇ ਹਲਕਾ ਅਬੋਹਰ ਦੇ ਚੇਅਰਮੈਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।