12-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-07-2026

ਜਥੇਦਾਰ ਜੋਗਿੰਦਰ ਸਿੰਘ ਤਨੇਜਾ ਨੂੰ ਸੈਂਕੜੇ ਸੇਜਲ ਅੱਖਾਂ ਨੇ ਦਿੱਤੀ ਅੰਤਿਮ ਵਿਦਾਇਗੀ

ਅਜੀਤ ਡੈਸਕ 20-07-2026
ਫ਼ਾਜ਼ਿਲਕਾ, 19 ਜੁਲਾਈ (ਦਵਿੰਦਰ ਪਾਲ ਸਿੰਘ)-ਫ਼ਾਜ਼ਿਲਕਾ ਇਲਾਕੇ ਦੇ ਬਜ਼ੁਰਗ ਟਕਸਾਲੀ ਅਕਾਲੀ ਆਗੂ ਅਤੇ ਪਿਛਲੇ ਕਾਫ਼ੀ ਸਮੇਂ ਤੋਂ ਪ੍ਰਬੰਧਕ ਕਮੇਟੀ ਦੇ ਮੈਂਬਰ ਵਜੋਂ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਦੀ ਸੇਵਾ ਨਿਭਾ ਰਹੇ ਜਥੇਦਾਰ ਜੋਗਿੰਦਰ ਸਿੰਘ ਤਨੇਜਾ ਨੂੰ ਇਲਾਕੇ ਦੇ ਸੈਂਕੜੇ ਸੇਜਲ ਅੱਖਾਂ ਨੇ ਉਨ੍ਹਾਂ ਨੂੰ ਅੰਤਿਮ ਵਿਦਾਇਗੀ ਦਿੱਤੀ। ਗੁਰਦੁਆਰਾ ਸਾਹਿਬ ਦੇ ਹੈੱਡ ਗ੍ਰੰਥੀ ਭਾਈ ਹਰਸਿਮਰਨਜੀਤ ਸਿੰਘ ਨੇ ਅਰਦਾਸ ਕੀਤੀ, ਉਪਰੰਤ ਉਨ੍ਹਾਂ ਦੀ ਮ੍ਰਿਤਕ ਦੇਹ ਨੂੰ ਉਨ੍ਹਾਂ ਦੇ ਸਪੁੱਤਰਾਂ ਰਵਿੰਦਰ ਸਿੰਘ ਤਨੇਜਾ, ਪਰਮਿੰਦਰ ਸਿੰਘ ਤਨੇਜਾ, ਦਵਿੰਦਰ ਸਿੰਘ ਤਨੇਜਾ ਨੇ ਅਗਨੀ ਭੇਟ ਕੀਤੀ। ਇਸ ਮੌਕੇ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਦੀ ਪ੍ਰਬੰਧਕੀ ਕਮੇਟੀ ਵਲੋਂ ਉਨ੍ਹਾਂ ਦੀ ਮ੍ਰਿਤਕ ਦੇਹ ’ਤੇ ਦੁਸ਼ਾਲਾ ਭੇਟ ਕਰਦਿਆਂ ਸ਼ਰਧਾਂਜਲੀ ਦਿੱਤੀ। ਮ੍ਰਿਤਕ ਪਰਿਵਾਰ ਨਾਲ ਡਾ.ਮਹਿੰਦਰ ਕੁਮਾਰ ਰਿਣਵਾ ਸਾਬਕਾ ਵਿਧਾਇਕ ਫ਼ਾਜ਼ਿਲਕਾ, ਦਵਿੰਦਰ ਸਿੰਘ ਘੁਬਾਇਆ ਸਾਬਕਾ ਵਿਧਾਇਕ ਫ਼ਾਜ਼ਿਲਕਾ, ਜਥੇਦਾਰ ਚਰਨ ਸਿੰਘ ਟਕਸਾਲੀ ਅਕਾਲੀ ਆਗੂ ਅਤੇ ਸਾਬਕਾ ਚੇਅਰਮੈਨ ਮਾਰਕੀਟ ਕਮੇਟੀ ਫ਼ਾਜ਼ਿਲਕਾ, ਮੁਲਾਜ਼ਮ ਆਗੂ ਹਰਭਜਨ ਸਿੰਘ ਖੁੰਗਰ, ਸ਼ੇਰ ਸਿੰਘ ਸੰਧੂ, ਐਡਵੋਕੇਟ ਲਖਵਿੰਦਰ ਹਾਂਡਾ, ਬਾਰ ਐਸੋਸੀਏਸ਼ਨ ਅਬੋਹਰ ਦੇ ਸੈਕਟਰੀ ਅੰਮ੍ਰਿਤਪਾਲ ਸਿੰਘ ਤਿੰਨਾ, ਰੌਮੀ ਫੁਟੇਲਾ ਕੌਂਸਲਰ, ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਦੀ ਪ੍ਰਬੰਧਕੀ ਕਮੇਟੀ ਦੇ ਸੇਵਾਦਾਰਾਂ ਮਹਿੰਦਰ ਸਿੰਘ ਖ਼ਾਲਸਾ, ਭਾਈ ਦਵਿੰਦਰ ਸਿੰਘ, ਜਰਨੈਲ ਸਿੰਘ ਤਨੇਜਾ ਮੀਤ ਮੈਨੇਜਰ, ਡਾ.ਬਲਬੀਰ ਸਿੰਘ ਜਨਰਲ ਸਕੱਤਰ, ਪ੍ਰਭਜੀਤ ਸਿੰਘ ਖ਼ਜ਼ਾਨਚੀ, ਦਵਿੰਦਰ ਸਿੰਘ ਅਹੂਜਾ ਸਹਾਇਕ ਖ਼ਜ਼ਾਨਚੀ, ਬਾਬਾ ਗੁਰਵਿੰਦਰ ਸਿੰਘ, ਗੁਰਕੀਰਤ ਸਿੰਘ ਚੁੱਘ, ਨੀਲਾ ਮਦਾਨ ਜਲਾਲਾਬਾਦ, ਨਰੈਣ ਸਿੰਘ ਬੈਂਕ ਵਾਲੇ, ਅਮਿੰਦਰ ਸਿੰਘ ਕਾਠਪਾਲ ਆਦਿ ਨੇ ਦੁੱਖ ਸਾਂਝਾ ਕੀਤਾ।
ਪਿਛਲੀ ਖ਼ਬਰ ਪਿੰਡ ਰੰਗੀਲਾ ਵਿਖੇ ਯੁੱਧ ਨਸ਼ਿਆਂ ਵਿਰੁੱਧ ਪੰਜ ਮੈਂਬਰੀ ਕਮੇਟੀ ਬਣਾਈ ਸਾਡਾ ਪਿੰਡ ਰੰਗੀਲਾ ਪਹਿਲਾਂ ਹੀ ਨਸ਼ਾ ਮੁਕਤ ਹੈ-ਸਰ... ਅਗਲੀ ਖ਼ਬਰ ਵਿਧਾਇਕ ਸਵਨਾ ਨੇ ਸੁਰੇਸ਼ ਗੋਇਲ ਨੂੰ ਅਗਰਵਾਲ ਵੈੱਲਫੇਅਰ ਬੋਰਡ ਦਾ ਨਵ-ਨਿਯੁਕਤ ਚੇਅਰਮੈਨ ਬਣਨ ’ਤੇ ਦਿੱਤੀ ਵਧਾਈ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।