12-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-07-2026

ਪਿੰਡ ਰੰਗੀਲਾ ਵਿਖੇ ਯੁੱਧ ਨਸ਼ਿਆਂ ਵਿਰੁੱਧ ਪੰਜ ਮੈਂਬਰੀ ਕਮੇਟੀ ਬਣਾਈ ਸਾਡਾ ਪਿੰਡ ਰੰਗੀਲਾ ਪਹਿਲਾਂ ਹੀ ਨਸ਼ਾ ਮੁਕਤ ਹੈ-ਸਰਪੰਚ ਪਰਮਜੀਤ ਕੌਰ ਸੈਣੀ

ਅਜੀਤ ਡੈਸਕ 20-07-2026
ਮੰਡੀ ਲਾਧੂਕਾ, 19 ਜੁਲਾਈ (ਮਨਪ੍ਰੀਤ ਸਿੰਘ ਸੈਣੀ)-ਪੰਜਾਬ ਸਰਕਾਰ ਵਲੋਂ ਨਸ਼ਿਆਂ ਖ਼ਿਲਾਫ਼ ਲੜਾਈ ਵਿਚ ਲੋਕ ਭਾਗੀਦਾਰੀ ਨੂੰ ਯਕੀਨੀ ਬਣਾਉਣ ਅਤੇ ਪਿੰਡ ਦੇ ਸਮੂਹ ਵਿਕਾਸ ਲਈ ਜਾਰੀ ਕੀਤੀਆਂ ਹਦਾਇਤਾਂ ਦੇ ਅਨੁਸਾਰ ਬਲਾਕ ਜਲਾਲਾਬਾਦ ਦੇ ਕੋਆਰਡੀਨੇਟਰ ਵਰਿੰਦਰ ਸਿੰਘ ਵਿੰਦੂ ਕੰਬੋਜ ਦੀ ਅਗਵਾਈ ਹੇਠ ਪਿੰਡ ਰੰਗੀਲਾ ਵਿਖੇ ਯੁੱਧ ਨਸ਼ਿਆਂ ਵਿਰੁੱਧ ਪੰਜ ਮੈਂਬਰੀ ਕਮੇਟੀ ਬਣਾਈ ਗਈ। ਜਿਸ ਵਿਚ ਪਿੰਡ ਦੇ ਸਰਪੰਚ ਪਰਮਜੀਤ ਕੌਰ ਸੈਣੀ ਨੂੰ ਕਨਵੀਨਰ, ਮਨਪ੍ਰੀਤ ਸਿੰਘ ਸੈਣੀ ਨੂੰ ਕਮੇਟੀ ਪ੍ਰਧਾਨ, ਪ੍ਰਗਟ ਸਿੰਘ, ਵਿਸ਼ਵਜੋਤ ਸਿੰਘ, ਹਰਸਿਮਰਨ ਸਿੰਘ ਨੂੰ ਕਮੇਟੀ ਮੈਂਬਰ ਬਣਾਇਆ ਗਿਆ। ਇਸ ਮੌਕੇ ’ਤੇ ਪਿੰਡ ਦੇ ਸਰਪੰਚ ਪਰਮਜੀਤ ਕੌਰ ਸੈਣੀ ਦੇ ਪਤੀ ਮਨਪ੍ਰੀਤ ਸਿੰਘ ਸੈਣੀ ਨੇ ਕਿਹਾ ਕਿ ਸਮੂਹ ਕਮੇਟੀ ਮੈਂਬਰ ਅਤੇ ਸਮੂਹ ਪੰਚਾਇਤ ਮੈਂਬਰ ਪਿੰਡ ਦੀ ਭਲਾਈ ਲਈ ਅਤੇ ਜ਼ਿਲ੍ਹਾ ਪ੍ਰਸ਼ਾਸਨ ਨਾਲ ਤਾਲਮੇਲ ਰੱਖਦਿਆਂ ਪੂਰੀ ਤਰ੍ਹਾਂ ਸਵੈ ਇੱਛਾ ਨਾਲ ਆਪਣੀਆਂ ਸੇਵਾਵਾਂ ਨਿਭਾਉਣਗੇ। ਇਸ ਮੌਕੇ ’ਤੇ ਸਰਪੰਚ ਪਰਮਜੀਤ ਕੌਰ ਸੈਣੀ ਨੇ ਕਿਹਾ ਕਿ ਸਾਡਾ ਪਿੰਡ ਰੰਗੀਲਾ ਪਹਿਲਾ ਹੀ ਨਸ਼ਾ ਮੁਕਤ ਹੈ।
ਪਿਛਲੀ ਖ਼ਬਰ 7 ਗ੍ਰਾਮ ਹੈਰੋਇਨ ਸਮੇਤ, 2 ਮੁਲਜ਼ਮ ਕਾਬੂ ਅਗਲੀ ਖ਼ਬਰ ਜਥੇਦਾਰ ਜੋਗਿੰਦਰ ਸਿੰਘ ਤਨੇਜਾ ਨੂੰ ਸੈਂਕੜੇ ਸੇਜਲ ਅੱਖਾਂ ਨੇ ਦਿੱਤੀ ਅੰਤਿਮ ਵਿਦਾਇਗੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।