12-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-07-2026

7 ਗ੍ਰਾਮ ਹੈਰੋਇਨ ਸਮੇਤ, 2 ਮੁਲਜ਼ਮ ਕਾਬੂ

ਅਜੀਤ ਡੈਸਕ 20-07-2026
ਤਲਵੰਡੀ ਭਾਈ, 19 ਜੁਲਾਈ (ਰਵਿੰਦਰ ਸਿੰਘ ਬਜਾਜ)- ਪੁਲਿਸ ਥਾਣਾ ਤਲਵੰਡੀ ਭਾਈ ਦੇ ਏ.ਐੱਸ.ਆਈ. ਸੁਦੇਸ਼ ਕੁਮਾਰ ਨੇ ਦੱਸਿਆ ਕਿ ਜਦ ਉਹ ਪੁਲਿਸ ਪਾਰਟੀ ਸਮੇਤ ਗਸ਼ਤ ’ਤੇ ਸਨ ਤਾਂ ਮੁਖ਼ਬਰ ਖ਼ਾਸ ਨੇ ਇਤਲਾਹ ਦਿੱਤੀ ਕਿ ਦੋਵੇਂ ਮੁਲਜ਼ਮ ਮਿਲ ਕੇ ਹੈਰੋਇਨ ਵੇਚਣ ਦਾ ਧੰਦਾ ਕਰਦੇ ਹਨ ਅਤੇ ਅੱਜ ਵੀ ਉਹ ਦੋਵੇਂ ਹੈਰੋਇਨ ਲੈ ਕੇ ਅੱਗੇ ਵੇਚਣ ਲਈ ਪੰਚਾਇਤ ਘਰ ਪਿੰਡ ਹਰਾਜ ਨੇੜੇ ਬਣੀ ਪਾਣੀ ਵਾਲੀ ਟੈਂਕੀ ਕੋਲ ਰੁਕ ਕੇ ਗਾਹਕਾਂ ਦੀ ਉਡੀਕ ਕਰ ਰਹੇ ਹਨ। ਜਿੰਨਾਂ ’ਤੇ ਹੁਣੇ ਹੀ ਰੇਡ ਕੀਤੀ ਜਾਵੇ ਤਾਂ ਉਨ੍ਹਾਂ ਪਾਸੋਂ ਹੈਰੋਇਨ ਬਰਾਮਦ ਹੋ ਸਕਦੀ ਹੈ। ਉਨ੍ਹਾਂ ਦੱਸਿਆ ਕਿ ਪੁਲਿਸ ਵਲੋਂ ਕਾਰਵਾਈ ਕਰਦਿਆਂ ਮੁਲਜ਼ਮ ਰਵੀ ਕੁਮਾਰ ਪੁੱਤਰ ਬਲਦੇਵ ਰਾਜ ਵਾਸੀ ਅਜੀਤ ਨਗਰ ਵਾਰਡ ਨੰ: 11 ਤਲਵੰਡੀ ਭਾਈ ਅਤੇ ਬਲਜਿੰਦਰ ਸਿੰਘ ਉਰਫ਼ ਹਰਮਨ ਸਿੰਘ ਪੁੱਤਰ ਗੁਰਜੰਟ ਸਿੰਘ ਵਾਸੀ ਵਾਰਡ ਨੰਬਰ 11 ਅਜੀਤ ਨਗਰ ਤਲਵੰਡੀ ਭਾਈ ਹਾਲ ਵਾਸੀ ਸ਼ਹੀਦ ਗੰਜ ਸਕੂਲ ਵਾਲੀ ਗਲੀ ਤਲਵੰਡੀ ਭਾਈ ਨੂੰ ਕਾਬੂ ਕੀਤਾ ਗਿਆ। ਜਿਸ ਦੌਰਾਨ ਰਵੀ ਕੁਮਾਰ ਕੋਲੋਂ 3 ਗ੍ਰਾਮ ਅਤੇ ਬਲਜਿੰਦਰ ਸਿੰਘ ਕੋਲੋਂ 4 ਗ੍ਰਾਮ ਹੈਰੋਇਨ ਬਰਾਮਦ ਹੋਈ। ਉਕਤ ਮੁਲਜ਼ਮਾਂ ਖ਼ਿਲਾਫ਼ ਪੁਲਿਸ ਨੇ ਐਨ.ਡੀ.ਪੀ.ਐੱਸ. ਐਕਟ ਅਧੀਨ ਮੁਕੱਦਮਾ ਦਰਜ ਕੀਤਾ ਹੈ।
ਪਿਛਲੀ ਖ਼ਬਰ ਨਾਈਮਜਾਰਾ ਪੈਟਰੋਲ ਪੰਪ ਸਾਹਮਣੇ ਖੰਭੇ ਨਾਲ ਟਕਰਾ ਕੇ ਬਰੇਜ਼ਾ ਕਾਰ ਦੇ ਉੱਡੇ ਪਰਖਚੇ ਅਗਲੀ ਖ਼ਬਰ ਪਿੰਡ ਰੰਗੀਲਾ ਵਿਖੇ ਯੁੱਧ ਨਸ਼ਿਆਂ ਵਿਰੁੱਧ ਪੰਜ ਮੈਂਬਰੀ ਕਮੇਟੀ ਬਣਾਈ ਸਾਡਾ ਪਿੰਡ ਰੰਗੀਲਾ ਪਹਿਲਾਂ ਹੀ ਨਸ਼ਾ ਮੁਕਤ ਹੈ-ਸਰ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।