04-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-07-2026

ਮੋਟਰ ਕੁਨੈਕਸ਼ਨਾਂ ਦੀ ਬਿਜਲੀ ਨਾ ਆਉਣ ’ਤੇ ਕਿਸਾਨ ਯੂਨੀਅਨ ਨੇ ਕੀਤੀ ਚਿੰਤਾ ਜ਼ਾਹਿਰ

ਅਜੀਤ ਡੈਸਕ 21-07-2026
ਮੰਡੀ ਅਰਨੀਵਾਲਾ, 20 ਜੁਲਾਈ (ਨਿਸ਼ਾਨ ਸਿੰਘ ਮੋਹਲ਼ਾ)-ਭਾਰਤੀ ਕਿਸਾਨ ਯੂਨੀਅਨ ਕਾਦੀਆਂ ਬਲਾਕ ਅਰਨੀਵਾਲਾ ਦੀ ਮਹੀਨਾਵਾਰ ਮੀਟਿੰਗ ਬਲਾਕ ਪ੍ਰਧਾਨ ਲਖਵਿੰਦਰ ਸਿੰਘ ਸੰਧੂ ਦੀ ਪ੍ਰਧਾਨਗੀ ਹੇਠ ਹੋਈ। ਜਿਸ ਵਿਚ ਜ਼ਿਲ੍ਹਾ ਪ੍ਰਧਾਨ ਨਿਸ਼ਾਨ ਸਿੰਘ ਢਿੱਲੋਂ, ਜ਼ਿਲ੍ਹਾ ਜਨਰਲ ਸਕੱਤਰ ਜਸਪਾਲ ਸਿੰਘ ਪਾਕਾਂ ਅਤੇ ਸੂਬਾ ਪ੍ਰੈੱਸ ਸਕੱਤਰ ਮਾਸਟਰ ਬੂਟਾ ਸਿੰਘ ਚਿਮਨੇ ਵਾਲਾ ਵਿਸ਼ੇਸ਼ ਤੌਰ ’ਤੇ ਸ਼ਾਮਿਲ ਹੋਏ। ਮੀਟਿੰਗ ਵਿਚ ਕਿਸਾਨਾਂ ਵਲੋਂ ਝੋਨੇ ਦੇ ਲਈ ਮੋਟਰ ਕੁਨੈਕਸ਼ਨ ਦੀ ਲਾਈਟ ਨਾ ਆਉਣ ’ਤੇ ਚਿੰਤਾ ਜ਼ਾਹਿਰ ਕੀਤੀ ਅਤੇ ਸਰਕਾਰ ਤੋਂ ਮੰਗ ਕੀਤੀ ਕਿ ਕਿਸਾਨਾਂ ਨੂੰ ਨਿਰਵਿਘਨ ਬਿਜਲੀ ਸਪਲਾਈ ਦਿੱਤੀ ਜਾਵੇ। ਰੋਜ਼ਾਨਾ ਅੱਠ ਤੋਂ 10 ਘੰਟੇ ਬਿਜਲੀ ਸਪਲਾਈ ਨਿਰਵਿਘਨ ਯਕੀਨੀ ਬਣਾਈ ਜਾਵੇ। ਕਿਸਾਨਾਂ ਨੇ ਮੰਗ ਕੀਤੀ ਕਿ ਦੁਕਾਨਦਾਰਾਂ ਵਲੋਂ ਕਿਸਾਨਾਂ ਨੂੰ ਡੀ.ਏ.ਪੀ ਖਾਦ ਦੇ ਨਾਲ ਜੋ ਵਾਧੂ ਸਮਾਨ ਦਿੱਤਾ ਜਾ ਰਿਹਾ ਹੈ। ਉਸ ਨੂੰ ਤੁਰੰਤ ਰੋਕਿਆ ਜਾਵੇ ਅਤੇ ਨਹਿਰੀ ਪਾਣੀ ਵੀ ਕਿਸਾਨਾਂ ਨੂੰ ਪੂਰਾ ਦਿੱਤਾ ਜਾਵੇ। ਯੂਨੀਅਨ ਵਲੋਂ ਸਮੂਹ ਵਰਕਰਾਂ ਨੂੰ ਜ਼ਿਲ੍ਹਾ ਪੱਧਰੀ ਮੀਟਿੰਗ ਵਿਚ 27 ਜੁਲਾਈ ਨੂੰ ਸ਼ਾਮਿਲ ਹੋਣ ਦਾ ਸੱਦਾ ਦਿੱਤਾ। ਇਸ ਮੀਟਿੰਗ ਵਿਚ ਜ਼ਿਲ੍ਹਾ ਸੀਨੀਅਰ ਮੀਤ ਪ੍ਰਧਾਨ ਬਾਜ਼ ਸਿੰਘ, ਹਰਦੀਪ ਸਿੰਘ, ਰਾਜਪਾਲ ਸਿੰਘ ਇਸਲਾਮ ਵਾਲਾ, ਜਤਿੰਦਰ ਸਿੰਘ ਮੂਲਿਆਂਵਾਲੀ, ਅਵਤਾਰ ਸਿੰਘ ਪਾਕਾਂ, ਬਲਵਿੰਦਰ ਸਿੰਘ ਭੰਬਾ, ਲੋਕ ਰਾਜ ਸਿੰਘ ਕੰਧ ਵਾਲਾ, ਪ੍ਰਤਾਪ ਸਿੰਘ, ਸਤਵੰਤ ਸਿੰਘ, ਨਸੀਬ ਸਿੰਘ, ਸ਼ੇਰ ਸਿੰਘ ਸੰਧੂ ਆਦਿ ਕਿਸਾਨ ਵੀ ਹਾਜ਼ਰ ਸਨ।
ਪਿਛਲੀ ਖ਼ਬਰ ਵਿਧਾਇਕ ਸਵਨਾ ਨੇ ਮੁੱਖ ਮੰਤਰੀ ਤੀਰਥ ਯਾਤਰਾ ਤਹਿਤ ਬੱਸਾਂ ਕੀਤੀਆਂ ਰਵਾਨਾ ਅਗਲੀ ਖ਼ਬਰ ਐੱਲ.ਏ.ਡੀ.ਸੀ.ਪ੍ਰਣਾਲੀ ਦੇ ਵਿਰੋਧ ’ਚ ਜ਼ਿਲ੍ਹਾ ਬਾਰ ਐਸੋਸੀਏਸ਼ਨ ਫ਼ਾਜ਼ਿਲਕਾ ਦਾ ਸੰਘਰਸ਼ ਤੇਜ਼, ਵਕੀਲਾਂ ਨੇ ਰੱਖੀ ਸ਼ਾਂਤੀਪੂਰਨ ਭ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।