10-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-07-2026

ਹੋਲੀ ਹਾਰਟ ਡੇ ਬੋਰਡਿੰਗ ਪਬਲਿਕ ਸਕੂਲ ਦੇ ਤਿੰਨ ਵਿਦਿਆਰਥੀਆਂ ਨੇ ਨੀਟ ਦੀ ਪ੍ਰੀਖਿਆ ’ਚ ਕੀਤਾ ਸ਼ਾਨਦਾਰ ਪ੍ਰਦਰਸ਼ਨ

ਅਜੀਤ ਡੈਸਕ 21-07-2026
ਫ਼ਾਜ਼ਿਲਕਾ, 20 ਜੁਲਾਈ (ਦਵਿੰਦਰ ਪਾਲ ਸਿੰਘ)-ਹੋਲੀ ਹਾਰਟ ਡੇ ਬੋਰਡਿੰਗ ਪਬਲਿਕ ਸਕੂਲ ਦੇ ਵਿਦਿਆਰਥੀਆਂ ਨੇ ਦੁਬਾਰਾ ਹੋਈ ਨੀਟ ਪ੍ਰੀਖਿਆ ਵਿਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਸਕੂਲ ਅਤੇ ਜ਼ਿਲ੍ਹੇ ਦਾ ਨਾਂ ਰੌਸ਼ਨ ਕੀਤਾ ਹੈ। ਸਕੂਲ ਦੇ ਵਿਦਿਆਰਥੀ ਰਾਘਵ ਸੋਇਨ ਨੇ 720 ਵਿਚੋਂ 656 ਅੰਕ ਲੈ ਕੇ ਦੇਸ਼ ਭਰ ਵਿਚ 1074ਵਾਂ ਰੈਂਕ ਹਾਸਲ ਕੀਤਾ ਹੈ। ਸ਼ੌਰਿਆ ਮਿਗਲਾਨੀ ਨੇ 633 ਅੰਕ ਲੈ ਕੇ 3051ਵਾਂ ਰੈਂਕ ਪ੍ਰਾਪਤ ਕੀਤਾ, ਜਦਕਿ ਆਦ੍ਰਿਕਾ ਨੇ 577 ਅੰਕ ਹਾਸਲ ਕਰਕੇ 19670ਵਾਂ ਰੈਂਕ ਪ੍ਰਾਪਤ ਕੀਤਾ। ਸਕੂਲ ਦੀ ਪ੍ਰਿੰਸੀਪਲ ਰਿਤੂ ਭੂਸਰੀ ਨੇ ਵਿਦਿਆਰਥੀਆਂ ਦੀ ਇਸ ਸਫਲਤਾ ’ਤੇ ਖ਼ੁਸ਼ੀ ਦਾ ਪ੍ਰਗਟਾਵਾ ਕਰਦਿਆਂ ਕਿਹਾ ਕਿ ਇਹ ਉਪਲਬਧੀ ਵਿਦਿਆਰਥੀਆਂ ਦੀ ਅਣਥੱਕ ਮਿਹਨਤ, ਮਾਪਿਆਂ ਦੇ ਸਹਿਯੋਗ ਅਤੇ ਅਧਿਆਪਕਾਂ ਦੇ ਸਹੀ ਮਾਰਗਦਰਸ਼ਨ ਦਾ ਨਤੀਜਾ ਹੈ। ਉਨ੍ਹਾਂ ਕਿਹਾ ਕਿ ਇਹ ਸਫਲਤਾ ਦੂਜੇ ਵਿਦਿਆਰਥੀਆਂ ਲਈ ਵੀ ਪ੍ਰੇਰਨਾ ਸਰੋਤ ਬਣੇਗੀ ਅਤੇ ਉਨ੍ਹਾਂ ਨੂੰ ਪੂਰਾ ਭਰੋਸਾ ਹੈ ਕਿ ਇਹ ਹੋਣਹਾਰ ਵਿਦਿਆਰਥੀ ਅੱਗੇ ਚੱਲ ਕੇ ਚੰਗੇ ਡਾਕਟਰ ਬਣ ਕੇ ਸਮਾਜ ਦੀ ਸੇਵਾ ਕਰਨਗੇ। ਸਕੂਲ ਪ੍ਰਬੰਧਕ ਕਮੇਟੀ ਨੇ ਸਮੂਹ ਸਫਲ ਵਿਦਿਆਰਥੀਆਂ ਨੂੰ ਵਧਾਈ ਦਿੰਦਿਆਂ ਉਨ੍ਹਾਂ ਦੇ ਉੱਜਵਲ ਭਵਿੱਖ ਦੀ ਕਾਮਨਾ ਕੀਤੀ। ਪ੍ਰਬੰਧਕਾਂ ਨੇ ਕਿਹਾ ਕਿ ਹੋਲੀ ਹਾਰਟ ਡੇ ਬੋਰਡਿੰਗ ਪਬਲਿਕ ਸਕੂਲ ਮਿਆਰੀ ਸਿੱਖਿਆ ਅਤੇ ਵਿਦਿਆਰਥੀਆਂ ਦੇ ਸਰਬਪੱਖੀ ਵਿਕਾਸ ਲਈ ਨਿਰੰਤਰ ਯਤਨਸ਼ੀਲ ਹੈ।
ਪਿਛਲੀ ਖ਼ਬਰ ਸ਼ਹੀਦ ਊਧਮ ਸਿੰਘ ਸਕਿੱਲ ਡਿਵੈਲਪਮੈਂਟ ਯੂਨੀਵਰਸਿਟੀ ਵਿਦੇਸ਼ੀ ਕੰਪਨੀਆਂ ਨਾਲ ਕਰੇਗੀ ਅਹਿਮ ਸਮਝੌਤੇ 31 ਨੂੰ ਸੁਨਾਮ ਵਿਖੇ ਸ਼... ਅਗਲੀ ਖ਼ਬਰ ਫਲਾਵਰ ਵੈਲੀ ਪਬਲਿਕ ਸਕੂਲ ’ਚ ਨਵੀਂ ਵਿਦਿਆਰਥੀ ਕੌਂਸਲ ਦੀ ਚੋਣ ਕੋਮਲਪ੍ਰੀਤ ਕੌਰ ਬਣੀ ਹੈੱਡ ਗਰਲ, ਹਰਸਿਮਰਨਪ੍ਰੀਤ ਸਿੰਘ ਨ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।