10-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-07-2026

ਬਲਾਕ ਡੱਬਵਾਲਾ ਕਲਾਂ ’ਚ ਐੱਚ.ਪੀ.ਵੀ. ਮੁਹਿੰਮ ਨੂੰ ਮਿਲੀ ਵੱਡੀ ਸਫਲਤਾ, 436 ਕੁੜੀਆਂ ਨੇ ਲਗਵਾਇਆ ਟੀਕਾ

ਅਜੀਤ ਡੈਸਕ 21-07-2026
ਫ਼ਾਜ਼ਿਲਕਾ, 20 ਜੁਲਾਈ (ਦਵਿੰਦਰ ਪਾਲ ਸਿੰਘ)-ਬਲਾਕ ਡੱਬਵਾਲਾ ਕਲਾਂ ਅਧੀਨ ਸਿਹਤ ਵਿਭਾਗ ਵਲੋਂ ਚਲਾਈ ਜਾ ਰਹੀ ਐੱਚ.ਪੀ.ਵੀ.ਟੀਕਾਕਰਨ ਮੁਹਿੰਮ ਨੂੰ ਵੱਡੀ ਸਫਲਤਾ ਮਿਲੀ ਹੈ। ਇਸ ਮੁਹਿੰਮ ਤਹਿਤ ਹੁਣ ਤੱਕ ਕੁੱਲ 436 ਲੜਕੀਆਂ ਨੇ ਐੱਚ.ਪੀ.ਵੀ.ਵੈਕਸੀਨ ਲਗਵਾ ਕੇ ਆਪਣੀ ਸਿਹਤ ਪ੍ਰਤੀ ਜਾਗਰੂਕਤਾ ਦਿਖਾਈ ਹੈ। ਇਹ ਪਹਿਲਕਦਮੀ ਭਵਿੱਖ ਵਿਚ ਸਰਵਾਈਕਲ ਕੈਂਸਰ ਵਰਗੀ ਗੰਭੀਰ ਬਿਮਾਰੀ ਤੋਂ ਬਚਾਅ ਲਈ ਬਹੁਤ ਅਹਿਮ ਕਦਮ ਹੈ। ਸਿਵਲ ਸਰਜਨ ਡਾ.ਕਵਿਤਾ ਸਿੰਘ ਅਤੇ ਜ਼ਿਲ੍ਹਾ ਟੀਕਾਕਰਨ ਅਫ਼ਸਰ ਡਾ.ਰਿੰਕੂ ਚਾਵਲਾ ਦੇ ਦਿਸ਼ਾ-ਨਿਰਦੇਸ਼ਾਂ ਅਤੇ ਕਾਰਜਕਾਰੀ ਐੱਸ.ਐੱਮ.ਓ.ਡਾ.ਪੰਕਜ ਚੌਹਾਨ ਦੀ ਅਗਵਾਈ ਹੇਠ 9 ਤੋਂ 14 ਸਾਲ ਦੀਆਂ ਲੜਕੀਆਂ ਲਈ ਐੱਚ.ਪੀ.ਵੀ.ਟੀਕਾਕਰਨ ਮੁਹਿੰਮ ਚਲਾਈ ਜਾ ਰਹੀ ਹੈ। ਇਹ ਟੀਕਾ ਸਰਵਾਈਕਲ ਕੈਂਸਰ ਦਾ ਮੁੱਖ ਕਾਰਨ ਬਣਨ ਵਾਲੇ ਵਾਇਰਸ ਤੋਂ ਸੁਰੱਖਿਆ ਪ੍ਰਦਾਨ ਕਰਦਾ ਹੈ। ਸਿਹਤ ਵਿਭਾਗ ਵਲੋਂ ਸਕੂਲਾਂ ਅਤੇ ਆਂਗਣਵਾੜੀ ਕੇਂਦਰਾਂ ਵਿਚ ਜਾਗਰੂਕਤਾ ਕੈਂਪ ਲਗਾ ਕੇ ਮਾਪਿਆਂ ਅਤੇ ਬੱਚਿਆਂ ਨੂੰ ਇਸ ਟੀਕੇ ਦੇ ਲਾਭਾਂ ਬਾਰੇ ਜਾਣਕਾਰੀ ਦਿੱਤੀ ਜਾ ਰਹੀ ਹੈ। ਬਲਾਕ ਦੇ ਮਾਸ ਮੀਡੀਆ ਅਫ਼ਸਰ ਦਿਵੇਸ਼ ਕੁਮਾਰ ਨੇ ਦੱਸਿਆ ਕਿ ਇਹ ਸਫਲਤਾ ਕੇਵਲ ਸਿਹਤ ਕਰਮਚਾਰੀਆਂ ਦੀ ਮਿਹਨਤ ਨਾਲ ਹੀ ਨਹੀਂ, ਸਗੋਂ ਮਾਪਿਆਂ ਅਤੇ ਅਧਿਆਪਕਾਂ ਦੇ ਸਹਿਯੋਗ ਨਾਲ ਸੰਭਵ ਹੋਈ ਹੈ।
ਪਿਛਲੀ ਖ਼ਬਰ ਸੇਫ਼ ਸਕੂਲ ਵਾਹਨ ਪਾਲਿਸੀ ਦੀਆਂ ਧੱਜੀਆਂ ਉਡਾਉਣ ਵਾਲੀਆਂ 5 ਸਕੂਲੀ ਬੱਸਾਂ ਦੇ ਕੱਟੇ ਚਲਾਨ ਅਗਲੀ ਖ਼ਬਰ ਗੁਰੂ ਰਵਿਦਾਸ ਜੀ ਦੇ ਜੀਵਨ ਫ਼ਲਸਫ਼ੇ ਅਤੇ ਸਿੱਖਿਆਵਾਂ ’ਤੇ ਆਧਾਰਿਤ ਡਾਕੂਮੈਂਟਰੀ ਫ਼ਿਲਮ ਵੱਖ-ਵੱਖ ਪਿੰਡਾਂ ’ਚ ਦਿਖਾਈ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।