10-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-07-2026

ਸਾਇੰਸ ਗਣਿਤ ਕੁਇਜ਼ ਮੁਕਾਬਲਾ ਕਰਵਾਇਆ

ਅਜੀਤ ਡੈਸਕ 21-07-2026
ਮੰਡੀ ਅਰਨੀਵਾਲਾ, 20 ਜੁਲਾਈ (ਨਿਸ਼ਾਨ ਸਿੰਘ ਮੋਹਲ਼ਾ)-ਆਦਰਸ਼ ਸੀਨੀਅਰ ਸੈਕੰਡਰੀ ਸਕੂਲ ਰਾਣੀ ਵਾਲਾ ਵਿਖੇ ਪ੍ਰਿੰਸੀਪਲ ਹਰਜੀਤ ਸਿੰਘ ਦੀ ਅਗਵਾਈ ਵਿਚ ਸਾਇੰਸ ਅਤੇ ਗਣਿਤ ਵਿਸ਼ਿਆਂ ਦਾ ਕੁਇਜ਼ ਮੁਕਾਬਲਾ ਕਰਵਾਇਆ ਗਿਆ। ਇਨ੍ਹਾਂ ਮੁਕਾਬਲਿਆਂ ਵਿਚ ਵਿਦਿਆਰਥੀਆਂ ਨੇ ਬੜੇ ਉਤਸ਼ਾਹ ਨਾਲ ਹਿੱਸਾ ਲਿਆ ਅਤੇ ਆਪਣੀ ਪ੍ਰਤਿਭਾ ਦਾ ਸ਼ਾਨਦਾਰ ਪ੍ਰਦਰਸ਼ਨ ਕੀਤਾ। ਇਸ ਮੁਕਾਬਲੇ ਵਿਚ ਪਹਿਲੀ ਪੁਜ਼ੀਸ਼ਨ ਯੈਲੋ ਹਾਊਸ ਨੇ ਕੀਤੀ ਅਤੇ ਮੁਕਾਬਲੇ ਨੂੰ ਸਫਲ ਬਣਾਉਣ ਲਈ ਸਾਇੰਸ ਅਧਿਆਪਕਾ ਵੀਨਾ ਰਾਣੀ ਅਤੇ ਗਣਿਤ ਅਧਿਆਪਕ ਅਮਿੱਤ ਛਾਬੜਾ ਵਲੋਂ ਵੀ ਪੂਰਨ ਸਹਿਯੋਗ ਦਿੱਤਾ ਗਿਆ।
ਪਿਛਲੀ ਖ਼ਬਰ ਸ੍ਰੀ ਸਤਿਯ ਸਾਈਂ ਸੇਵਾ ਸਮਿਤੀ ਨੇ ਬੂਟੇ ਲਗਾਏ ਅਗਲੀ ਖ਼ਬਰ ਸੇਫ਼ ਸਕੂਲ ਵਾਹਨ ਪਾਲਿਸੀ ਦੀਆਂ ਧੱਜੀਆਂ ਉਡਾਉਣ ਵਾਲੀਆਂ 5 ਸਕੂਲੀ ਬੱਸਾਂ ਦੇ ਕੱਟੇ ਚਲਾਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।