10-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-07-2026

ਲਾਲਾ ਜਗਤ ਨਰਾਇਣ ਐਜੂਕੇਸ਼ਨ ਕਾਲਜ ’ਚ ਕਰਵਾਇਆ ਐਕਸਟੈਨਸ਼ਨ ਲੈਕਚਰ

ਅਜੀਤ ਡੈਸਕ 23-07-2026
ਜਲਾਲਾਬਾਦ, 22 ਜੁਲਾਈ (ਜਤਿੰਦਰ ਪਾਲ ਸਿੰਘ)-ਸਥਾਨਕ ਸ੍ਰੀ ਮੁਕਤਸਰ ਸਾਹਿਬ ਸੜਕ ’ਤੇ ਪਿੰਡ ਫਲੀਆਂ ਵਾਲਾ ਵਿਖੇ ਸਥਿਤ ਲਾਲਾ ਜਗਤ ਨਰਾਇਣ ਐਜੂਕੇਸ਼ਨ ਕਾਲਜ ਵਿਖੇ ਮੈਨੇਜਮੈਂਟ ਕਮੇਟੀ ਦੇ ਚੇਅਰਮੈਨ ਅਸ਼ੋਕ ਕੁਮਾਰ ਅਨੇਜਾ, ਪ੍ਰਧਾਨ ਪ੍ਰਦੀਪ ਕੁਮਾਰ ਚੁੱਘ, ਖ਼ਜ਼ਾਨਚੀ ਚੰਦਰ ਸ਼ੇਖਰ ਗੁੰਬਰ, ਸਿੱਖਿਆ ਸ਼ਾਸਤਰੀ ਗੁਰਬਖ਼ਸ਼ ਸਿੰਘ ਖੁਰਾਨਾ, ਪ੍ਰਿੰਸੀਪਲ ਡਾ ਨਿਤਿਕਾ ਦੀ ਯੋਗ ਅਗਵਾਈ ਸਦਕਾ ਕਾਲਜ ਵਿਚ ‘ਇਕ ਸਫਲ ਅਧਿਆਪਕ ਕਿਵੇਂ ਬਣੀਏ’ ਵਿਸ਼ੇ ’ਤੇ ਐਕਸਟੈਨਸ਼ਨ ਲੈਕਚਰ ਕਰਵਾਇਆ ਗਿਆ। ਜਿਸ ’ਚ ਰਜੀਵ ਮੋਂਗਾ, ਸੋਸ਼ਲ ਸਾਇੰਸ ਅਧਿਆਪਕ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਜਲਾਲਾਬਾਦ ਤੋਂ ਵਿਸ਼ੇਸ਼ ਤੌਰ ਤੇ ਪਹੁੰਚੇ। ਇਸ ਦੌਰਾਨ ਉਨ੍ਹਾਂ ਨੇ ਵਿਦਿਆਰਥੀਆਂ ਨੂੰ ਇਕ ਸਫਲ ਅਧਿਆਪਕ ਬਣਨ ਬਾਰੇ ਜਾਣਕਾਰੀ ਸਾਂਝੀ ਕੀਤੀ । ਉਨ੍ਹਾਂ ਕਿਹਾ ਕਿ ਵਿਦਿਆਰਥੀਆਂ ਦੇ ਜੀਵਨ ਵਿਚ ਸਕਾਰਾਤਮਿਕ ਬਦਲਾਅ ਲਿਆਉਣ, ਉਨ੍ਹਾਂ ਨੂੰ ਸਿੱਖਣ ਲਈ ਪ੍ਰੇਰਿਤ ਕਰਨ ਅਤੇ ਚੰਗੇ ਗੁਣ ਸਿਖਾਉਣ, ਇਹ ਸਿਰਫ਼ ਪੜਾਉਣ ਤੱਕ ਸੀਮਤ ਨਹੀਂ ਸਗੋਂ ਵਿਦਿਆਰਥੀਆਂ ਦਾ ਮਾਰਗ ਦਰਸ਼ਨ ਕਰਨਾ ਵੀ ਹੈ। ਇਸ ਮੌਕੇ ਕਾਲਜ ਦੇ ਪ੍ਰਿੰਸੀਪਲ ਡਾ ਨਿਤਿਕਾ ਨੇ ਰਜੀਵ ਮੋਂਗਾ ਨੂੰ ਸਨਮਾਨ ਚਿੰਨ੍ਹ ਦੇ ਕੇ ਧੰਨਵਾਦ ਕੀਤਾ। ਇਸ ਮੌਕੇ ਸਮੂਹ ਸਟਾਫ਼ ’ਤੇ ਵਿਦਿਆਰਥੀ ਮੌਜੂਦ ਸਨ।
ਪਿਛਲੀ ਖ਼ਬਰ ਵਿਦਿਆਰਥੀਆਂ ਦੀ ਆਵਾਜ਼ ਸਰਕਾਰ ਤੱਕ ਪਹੁੰਚਾਉਣ ਲਈ ਗਹਿਰੀਵਾਲਾ ਨੇ ਚਿਰਾਗ਼ ਪਾਸਵਾਨ ਨੂੰ ਚਿੱਠੀ ਭੇਜੀ ਅਗਲੀ ਖ਼ਬਰ ਨਵੇਂ ਰਾਸ਼ਨ ਕਾਰਡਾਂ ਲਈ ਆਨਲਾਈਨ ਅਰਜ਼ੀਆਂ ਦੀ ਪ੍ਰਕਿਰਿਆ ਸ਼ੁਰੂ-ਡਿਪਟੀ ਕਮਿਸ਼ਨਰ ਸੇਵਾ ਕੇਂਦਰਾਂ ਜਾਂ ਵੈੱਬਸਾਈਟ ਰਾਹੀਂ 11...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।