10-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-07-2026

ਪਿੰਡ ਰਾਮਸਰਾ ਵਿਖੇ ਅੱਖਾਂ ਦੀ ਜਾਂਚ ਲਈ ਕੈਂਪ ਲਗਾਇਆ

ਅਜੀਤ ਡੈਸਕ 23-07-2026
ਅਬੋਹਰ, 22 ਜੁਲਾਈ (ਸੁਖਜੀਤ ਸਿੰਘ ਬਰਾੜ)-ਸਿਹਤ ਵਿਭਾਗ ਵਲੋਂ ਬਜ਼ੁਰਗਾਂ ਦੀਆਂ ਅੱਖਾਂ ਦੀ ਸਕਰੀਨਿੰਗ ਅਤੇ ਲੋੜਵੰਦਾਂ ਨੂੰ ਦਵਾਈਆਂ ਅਤੇ ਐਨਕਾਂ ਦੀ ਵੰਡ ਕਰਨ ਸੰਬੰਧੀ ਚਲਾਈ ਜਾ ਰਹੀ ਵਿਸ਼ੇਸ਼ ਮੁਹਿੰਮ ਤਹਿਤ ਅੱਜ ਪਿੰਡ ਰਾਮਸਰਾ ਵਿਖੇ ਅੱਖਾਂ ਦੇ ਚੈੱਕਅਪ ਅਤੇ ਐਨਕਾਂ ਦੀ ਵੰਡ ਦਾ ਵਿਸ਼ੇਸ਼ ਕੈਂਪ ਲਗਾਇਆ ਗਿਆ। ਇਹ ਕੈਂਪ ਸੀਨੀਅਰ ਮੈਡੀਕਲ ਅਫ਼ਸਰ ਡਾ.ਸੰਦੀਪ ਖੋਸਾ ਦੀ ਯੋਗ ਅਗਵਾਈ ਹੇਠ ਲਗਾਇਆ ਗਿਆ। ਇਸ ਕੈਂਪ ਦੌਰਾਨ ਵਿਸ਼ੇਸ਼ ਤੌਰ ’ਤੇ ਪਹੁੰਚੀ ਸਿਹਤ ਵਿਭਾਗ ਦੇ ਮਾਹਿਰਾਂ ਦੀ ਟੀਮ, ਜਿਸ ’ਚ ਅੱਖਾਂ ਦੇ ਮਾਹਿਰ ਅਤੇ ਨੋਡਲ ਅਫ਼ਸਰ ਡਾ. ਲਵਲੀ ਕਾਂਸਲ, ਅਪਥਾਲਮਿਕ ਅਫ਼ਸਰ ਸੰਦੀਪ ਸਿੰਘ, ਨਰਸਿੰਗ ਸਟਾਫ਼ ਅਮਰੀਕ ਸਿੰਘ, ਦਰਸ਼ਨ ਸਿੰਘ, ਪਵਨ ਕੁਮਾਰ ਮੌਜੂਦ ਸਨ। ਕੈਂਪ ’ਚ ਪਹੁੰਚੇ ਸਾਰੇ ਮਰੀਜ਼ਾਂ ਅਤੇ ਖ਼ਾਸ ਕਰਕੇ ਬਜ਼ੁਰਗਾਂ ਦੀ ਅੱਖਾਂ ਦੀ ਜਾਂਚ ਤੋਂ ਬਾਅਦ 55 ਲੋੜਵੰਦ ਬਜ਼ੁਰਗਾਂ ਅਤੇ ਮਰੀਜ਼ਾਂ ਨੂੰ ਸਿਹਤ ਵਿਭਾਗ ਵਲੋਂ ਮੌਕੇ ’ਤੇ ਹੀ ਮੁਫ਼ਤ ਦਵਾਈਆਂ ਅਤੇ ਐਨਕਾਂ ਮੁਹੱਈਆ ਕਰਵਾਈਆਂ ਗਈਆਂ ਤਾਂ ਜੋ ਆਰਥਿਕ ਤੌਰ ’ਤੇ ਕਮਜ਼ੋਰ ਪਰਿਵਾਰਾਂ ’ਤੇ ਇਲਾਜ ਦਾ ਕੋਈ ਬੋਝ ਨਾ ਪਵੇ। ਡਾਕਟਰਾਂ ਨੇ ਦੱਸਿਆ ਕਿ ਵਧ ਰਹੀ ਉਮਰ ਦੇ ਨਾਲ ਅੱਖਾਂ ਦੀ ਨਿਗ੍ਹਾ ਕਮਜ਼ੋਰ ਹੋਣਾ ਇਕ ਆਮ ਸਮੱਸਿਆ ਹੈ ਅਤੇ ਸਮੇਂ ਸਿਰ ਸਹੀ ਐਨਕ ਅਤੇ ਦਵਾਈਆਂ ਮਿਲਣ ਨਾਲ ਬਜ਼ੁਰਗਾਂ ਦਾ ਜੀਵਨ ਬਹੁਤ ਸੌਖਾ ਹੋ ਜਾਂਦਾ ਹੈ। ਮਾਸ ਮੀਡੀਆ ਵਿੰਗ ਵਲੋਂ ਵਿਨੋਦ ਖੁਰਾਨਾ ਅਤੇ ਮਨਬੀਰ ਸਿੰਘ ਨੇ ਦੱਸਿਆ ਕਿ 45 ਸਾਲ ਤੋਂ ਵੱਧ ਉਮਰ ਦੇ ਲੋਕਾਂ ਦੀਆਂ ਅੱਖਾਂ ਦੀ ਜਾਂਚ ਲਈ ਵਿਸ਼ੇਸ਼ ਕੈਂਪ ਜ਼ਿਲ੍ਹੇ ਭਰ ਵਿਚ ਲਗਾਏ ਜਾ ਰਹੇ ਹਨ ਜਿਨ੍ਹਾਂ ਦਾ ਵੱਧ ਤੋਂ ਵੱਧ ਲੋਕ ਲਾਭ ਲੈਣ ।
ਪਿਛਲੀ ਖ਼ਬਰ ਕਿਸਾਨਾਂ ਵਲੋਂ ਕਾਲਾਝਾੜ ਅਤੇ ਦਿੱਲੀ-ਕਟੜਾ ਐਕਸਪ੍ਰੈੱਸ ਟੋਲ ਪਲਾਜ਼ਾ 3 ਘੰਟੇ ਲਈ ਕੀਤਾ ਪਰਚੀ ਮੁਕਤ ਅਗਲੀ ਖ਼ਬਰ ਪਰਸ੍ਵਾਰਥ ਸਭਾ ਵਲੋਂ ਹਫ਼ਤਾਵਾਰੀ ਮੁਫ਼ਤ ਮੈਡੀਕਲ ਕੈਂਪ ਲਗਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।