02-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-07-2026

ਫ਼ਾਜ਼ਿਲਕਾ ਅਪਰਾਧਨਾਮਾ - ਫ਼ਾਜ਼ਿਲਕਾ ਜ਼ਿਲ੍ਹੇ ਦੇ ਵੱਖ-ਵੱਖ ਥਾਣਿਆਂ ’ਚ 11 ਮੁਕੱਦਮੇ ਦਰਜ

ਅਜੀਤ ਡੈਸਕ 24-07-2026
ਕੁੱਟਮਾਰ ਅਤੇ ਫਾਇਰਿੰਗ ਕਰਨ ਵਾਲੇ 10 ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ
ਫ਼ਾਜ਼ਿਲਕਾ, 23 ਜੁਲਾਈ (ਦਵਿੰਦਰ ਪਾਲ ਸਿੰਘ)-ਥਾਣਾ ਵੈਰੋਕੇ ਪੁਲਿਸ ਨੇ ਘਰ ਦੇ ਰਸਤੇ ਦੇ ਵਿਵਾਦ ਨੂੰ ਲੈ ਕੇ ਕੁੱਟਮਾਰ ਅਤੇ ਫਾਇਰਿੰਗ ਕਰਨ ਵਾਲੇ 10 ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ। ਜਾਂਚ ਅਧਿਕਾਰੀ ਸਹਾਇਕ ਥਾਣੇਦਾਰ ਕਸ਼ਮੀਰ ਲਾਲ ਨੇ ਦੱਸਿਆ ਕਿ ਉਨ੍ਹਾਂ ਨੂੰ ਪਰਮਜੀਤ ਸਿੰਘ ਪੁੱਤਰ ਗੁਰਦੀਪ ਸਿੰਘ ਵਾਸੀ ਚੱਕ ਮੌਜਦੀਨ ਵਾਲਾ ਉਰਫ਼ ਸੂਰਘੂਰੀ ਨੇ ਸ਼ਿਕਾਇਤ ਦਰਜ ਕਰਵਾਈ ਸੀ ਕਿ ਘਰ ਦੀ ਵੰਡ ਅਤੇ ਗਲੀ ਬੰਦ ਕਰਨ ਦੇ ਵਿਵਾਦ ਨੂੰ ਲੈ ਕੇ ਸੋਮਾ ਸਿੰਘ ਪੁੱਤਰ ਮਿਲਖਾ ਸਿੰਘ ਵਾਸੀ ਟਿਵਾਣਾ ਕਲਾਂ, ਬਲਵਿੰਦਰ ਸਿੰਘ ਪੁੱਤਰ ਮਿਲਖਾ ਸਿੰਘ, ਮਨਜੀਤ ਸਿੰਘ ਪੁੱਤਰ ਬਲਵਿੰਦਰ ਸਿੰਘ ਵਾਸੀ ਚੱਕ ਮੌਜਦੀਨ ਵਾਲਾ ਉਰਫ਼ ਸੂਰਘੂਰੀ, ਰਾਜ ਸਿੰਘ ਪੁੱਤਰ ਸੁਰਜੀਤ ਸਿੰਘ, ਜਸਕਰਨ ਸਿੰਘ ਵਾਸੀ ਚੱਕ ਬਲੋਚਾ ਉਰਫ਼ ਮਹਾਲਮ ਅਤੇ 4 ਤੋਂ 5 ਅਣਪਛਾਤੇ ਵਿਅਕਤੀਆਂ ਨੇ ਉਸ ਦੀ ਕੁੱਟਮਾਰ ਕੀਤੀ ਅਤੇ ਫਾਇਰਿੰਗ ਵੀ ਕੀਤੀ। ਜਿਸ ਤੋਂ ਪੁਲਿਸ ਨੇ ਉਕਤ ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਹੈ।
ਹਜ਼ਾਰਾਂ ਰੁਪਏ ਦੀ ਲੁੱਟ ਕਰਨ ਵਾਲੇ 3 ਅਣਪਛਾਤੇ ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ
ਫ਼ਾਜ਼ਿਲਕਾ-ਥਾਣਾ ਵੈਰੋਕੇ ਪੁਲਿਸ ਨੇ ਹਜ਼ਾਰਾਂ ਰੁਪਏ ਦੀ ਲੁੱਟ ਕਰਨ ਵਾਲੇ 3 ਅਣਪਛਾਤੇ ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ। ਜਾਂਚ ਅਧਿਕਾਰੀ ਐੱਸ.ਆਈ.ਗੈਵਿਸ਼ ਕਪੂਰ ਨੇ ਦੱਸਿਆ ਕਿ ਪੁਲਿਸ ਪਾਰਟੀ ਇਲਾਕੇ ਵਿਚ ਗਸ਼ਤ ਕਰ ਰਹੀ ਸੀ। ਇਸ ਦੌਰਾਨ ਮਹਾਲਮ ਬੱਸ ਅੱਡੇ ਕੋਲ ਮਦਨ ਲਾਲ ਸਰਪੰਚ ਵਾਸੀ ਪਿੰਡ ਛਪੜੀ ਵਾਲਾ ਨੇ ਸ਼ਿਕਾਇਤ ਦਰਜ ਕਰਵਾਈ ਸੀ ਕਿ ਉਹ ਜਲਾਲਾਬਾਦ ਤੋਂ ਆਪਣੇ ਪਿੰਡ ਜਾ ਰਿਹਾ ਸੀ। ਜਦੋਂ ਉਹ ਜੈਮਲ ਵਾਲਾ ਕੋਲ ਪੁੱਜਿਆ ਤਾਂ 3 ਅਣਪਛਾਤੇ ਵਿਅਕਤੀਆਂ ਨੇ ਉਸ ’ਤੇ ਹਮਲਾ ਕਰਕੇ ਉਸ ਕੋਲੋਂ 49 ਹਜ਼ਾਰ 500 ਰੁਪਏ ਲੁੱਟ ਲਏ। ਜਿਸ ਤੋਂ ਬਾਅਦ ਪੁਲਿਸ ਨੇ ਅਣਪਛਾਤੇ ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਹੈ।
ਸਰਕਾਰੀ ਸਕੂਲ ’ਚੋਂ ਕੰਪਿਊਟਰ ਅਤੇ ਹੋਰ ਸਾਮਾਨ ਚੋਰੀ ਕਰਨ ਵਾਲੇ ਅਣਪਛਾਤੇ ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ
ਫਾਜ਼ਿਲਕਾ-ਥਾਣਾ ਅਰਨੀਵਾਲਾ ਪੁਲਿਸ ਨੇ ਸਰਕਾਰੀ ਸਕੂਲ ਵਿਚੋਂ ਕੰਪਿਊਟਰ ਅਤੇ ਹੋਰ ਸਾਮਾਨ ਚੋਰੀ ਕਰਨ ਵਾਲੇ ਅਣਪਛਾਤੇ ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ। ਜਾਂਚ ਅਧਿਕਾਰੀ ਰਮਨਦੀਪ ਕੁਮਾਰ ਨੇ ਦੱਸਿਆ ਕਿ ਉਨ੍ਹਾਂ ਨੂੰ ਸਰਕਾਰੀ ਸਕੂਲ ਚੱਕ ਪੱਖੀ ਦੇ ਮੁੱਖ ਅਧਿਆਪਕ ਰਾਜੀਵ ਕੁਮਾਰ ਪੁੱਤਰ ਗੁਰਦਿੱਤਾ ਰਾਮ ਵਾਸੀ ਬੁੱਧੋਕਾ ਉਰਫ਼ ਚੱਕ ਲੱਖੋਂ ਵਾਲੀ ਨੇ ਸ਼ਿਕਾਇਤ ਦਰਜ ਕਰਵਾਈ ਸੀ ਕਿ 21 ਅਤੇ 22 ਜੁਲਾਈ ਦੀ ਦਰਮਿਆਨੀ ਰਾਤ ਨੂੰ ਅਣਪਛਾਤੇ ਵਿਅਕਤੀਆਂ ਨੇ ਸਕੂਲ ਵਿਚੋਂ 4 ਮਾਨੀਟਰ, 3 ਸੀ.ਪੀ.ਯੂ., ਇਕ ਯੂ.ਪੀ.ਐਸ., 4 ਕੀ-ਬੋਰਡ, 4 ਮਾਊਸ, 4 ਸੀ.ਸੀ.ਟੀ.ਵੀ. ਕੈਮਰੇ, ਇਕ ਐਨ.ਵੀ.ਆਰ., ਇਕ ਹਾਰਡ ਡਿਸਕ, ਇਕ ਇਨਵਰਟਰ ਅਤੇ 2 ਬੈਟਰੀਆਂ ਚੋਰੀ ਕਰ ਲਈਆਂ। ਜਿਸ ਤੋਂ ਪੁਲਿਸ ਨੇ ਅਣਪਛਾਤੇ ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਹੈ।
ਕਰਿਆਨਾ ਦੁਕਾਨ ਦੇ ਗੋਦਾਮ ’ਚੋਂ ਘਿਓ ਅਤੇ ਹੋਰ ਸਾਮਾਨ ਚੋਰੀ ਕਰਨ ਵਾਲੇ 2 ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ
ਫਾਜ਼ਿਲਕਾ-ਥਾਣਾ ਸਦਰ ਫ਼ਾਜ਼ਿਲਕਾ ਪੁਲਿਸ ਨੇ ਕਰਿਆਨਾ ਦੁਕਾਨ ਦੇ ਗੋਦਾਮ ਵਿਚੋਂ ਘਿਓ ਅਤੇ ਹੋਰ ਸਾਮਾਨ ਚੋਰੀ ਕਰਨ ਦੇ ਮਾਮਲੇ ਵਿਚ 2 ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ। ਜਾਂਚ ਅਧਿਕਾਰੀ ਸਹਾਇਕ ਥਾਣੇਦਾਰ ਬਲਕਾਰ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੂੰ ਸਾਜਨ ਸਿੰਘ ਪੁੱਤਰ ਜਗਦੀਸ਼ ਚੰਦਰ ਵਾਸੀ ਮੰਡੀ ਲਾਧੂਕਾ ਨੇ ਸ਼ਿਕਾਇਤ ਦਰਜ ਕਰਵਾਈ ਸੀ ਕਿ ਉਸ ਦੀ ਕਰਿਆਨਾ ਦੁਕਾਨ ਦੇ ਪਿਛਲੇ ਪਾਸੇ ਬਣੇ ਗੋਦਾਮ ਵਿਚੋਂ ਸਿਕੰਦਰ ਸਿੰਘ ਉਰਫ਼ ਗੋਲਡੀ ਪੁੱਤਰ ਸੁਭਾਸ਼ ਚੰਦਰ ਵਾਸੀ ਰਾਧਾ ਸੁਆਮੀ ਕਾਲੋਨੀ ਫ਼ਾਜ਼ਿਲਕਾ ਅਤੇ ਸੰਦੀਪ ਸਿੰਘ ਪੁੱਤਰ ਦਲੀਪ ਸਿੰਘ ਵਾਸੀ ਚੱਕਰ ਵਾਲੇ ਝੁੱਗੇ 4 ਪੇਟੀਆਂ ਘਿਓ ਅਤੇ ਹੋਰ ਸਾਮਾਨ ਚੋਰੀ ਕਰਕੇ ਲੈ ਗਏ ਸਨ। ਚੋਰੀ ਹੋਏ ਸਾਮਾਨ ਦੀ ਕੀਮਤ ਕਰੀਬ 20 ਹਜ਼ਾਰ ਰੁਪਏ ਦੱਸੀ ਗਈ ਹੈ। ਜਿਸ ਤੋਂ ਬਾਅਦ ਪੁਲਿਸ ਨੇ ਉਕਤ ਦੋਵੇਂ ਜਣਿਆਂ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਹੈ।
ਪਿਛਲੀ ਖ਼ਬਰ ਸਰਕਾਰੀ ਹਾਈ ਸਕੂਲ ਰਾਇਪੁਰਾ ਨੂੰ ਸੇਵਾ ਮੁਕਤ ਸੀ.ਬੀ.ਆਈ. ਇੰਸਪੈਕਟਰ ਭੂਪ ਸਿੰਘ ਵਲੋਂ ਪਾਣੀ ਵਾਲੀ ਮੋਟਰ ਭੇਟ ਅਗਲੀ ਖ਼ਬਰ ਡੀ.ਏ.ਵੀ ਕਾਲਜ ਅਬੋਹਰ ਦੇ ਐਮ.ਏ.ਪੰਜਾਬੀ ਪਹਿਲੇ ਸਾਲ ਦੇ ਵਿਦਿਆਰਥੀਆਂ ਦਾ ਆਇਆ ਸ਼ਾਨਦਾਰ ਨਤੀਜਾ ਨੀਤਾ ਨੇ ਪੰਜਾਬ ਯੂਨੀਵਰ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।