05-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-07-2026

ਘਰ ’ਚੋਂ ਲੱਖਾਂ ਰੁਪਏ ਦੇ ਗਹਿਣੇ ਅਤੇ ਨਕਦੀ ਚੋਰੀ

ਅਜੀਤ ਡੈਸਕ 25-07-2026
ਅਬੋਹਰ, 24 ਜੁਲਾਈ (ਵਿਵੇਕ ਹੂੜੀਆ)-ਅਬੋਹਰ ਦੇ ਪੰਜਪੀਰ ਨਗਰ ਵਿਖੇ ਬੀਤੀ ਰਾਤ ਅਣਪਛਾਤੇ ਚੋਰ ਇਕ ਘਰ ’ਚੋਂ ਹਜ਼ਾਰਾਂ ਰੁਪਏ ਦੀ ਨਕਦੀ ਅਤੇ ਸੋਨੇ-ਚਾਂਦੀ ਦੇ ਗਹਿਣੇ ਚੋਰੀ ਕਰਕੇ ਫ਼ਰਾਰ ਹੋ ਗਏ। ਘਟਨਾ ਦਾ ਪਤਾ ਸਵੇਰੇ ਉਸ ਵੇਲੇ ਲੱਗਾ ਜਦੋਂ ਪਰਿਵਾਰਕ ਮੈਂਬਰ ਉੱਠੇ, ਜਿਸ ਤੋਂ ਬਾਅਦ ਘਟਨਾ ਦੀ ਸੂਚਨਾ ਥਾਣਾ ਸਿਟੀ ਵਨ ਦੀ ਪੁਲਿਸ ਨੂੰ ਦਿੱਤੀ ਗਈ। ਇਸ ਵਾਰਦਾਤ ਤੋਂ ਬਾਅਦ ਇਲਾਕਾ ਵਾਸੀਆਂ ਵਿਚ ਦਹਿਸ਼ਤ ਦਾ ਮਾਹੌਲ ਹੈ। ਜਾਣਕਾਰੀ ਮੁਤਾਬਿਕ ਪੰਜਪੀਰ ਨਗਰ ਗਲੀ ਨੰਬਰ 2 ਦੇ ਰਹਿਣ ਵਾਲੇ ਵੈਲਡਿੰਗ ਦਾ ਕੰਮ ਕਰਨ ਵਾਲੇ ਹੇਮਰਾਜ ਅਤੇ ਲਲਿਤ ਰਾਣੀ ਨੇ ਦੱਸਿਆ ਕਿ ਬੀਤੀ ਰਾਤ ਉਹ ਪਰਿਵਾਰ ਸਮੇਤ ਸੁੱਤੇ ਹੋਏ ਸਨ। ਇਸੇ ਦੌਰਾਨ ਚੋਰ ਘਰ ਵਿਚ ਦਾਖ਼ਲ ਹੋ ਕੇ ਦੋ ਮੋਬਾਈਲ ਫ਼ੋਨ, ਕਰੀਬ 6 ਹਜ਼ਾਰ ਰੁਪਏ ਦੀ ਨਕਦੀ, ਦੋ ਜੋੜੇ ਪੰਜੇਬਾਂ, ਇਕ ਸੋਨੇ ਦੀ ਅੰਗੂਠੀ ਅਤੇ ਸੋਨੇ ਦੇ ਟੋਪਸ ਚੋਰੀ ਕਰ ਕੇ ਲੈ ਗਏ। ਸਵੇਰੇ ਕਮਰੇ ਦਾ ਸਾਮਾਨ ਖਿੱਲਰਿਆ ਦੇਖ ਕੇ ਉਨ੍ਹਾਂ ਦੇ ਹੋਸ਼ ਉੱਡ ਗਏ। ਪੀੜਤ ਪਰਿਵਾਰ ਨੇ ਸ਼ੱਕ ਜਤਾਇਆ ਹੈ ਕਿ ਇਹ ਵਾਰਦਾਤ ਨਸ਼ੇੜੀਆਂ ਵਲੋਂ ਅੰਜਾਮ ਦਿੱਤੀ ਗਈ ਹੈ। ਮੌਕੇ ’ਤੇ ਪੁੱਜੇ ਨਵੀਨ ਸੇਨ ਚਿਸ਼ਤੀ ਨੇ ਘਟਨਾ ਦੀ ਨਿਖੇਧੀ ਕਰਦਿਆਂ ਕਿਹਾ ਕਿ ਹੇਮਰਾਜ ਇਕ ਗ਼ਰੀਬ ਪਰਿਵਾਰ ਨਾਲ ਸਬੰਧਿਤ ਹੈ, ਜੋ ਮਿਹਨਤ-ਮਜ਼ਦੂਰੀ ਕਰਕੇ ਘਰ ਚਲਾਉਂਦਾ ਹੈ। ਉਨ੍ਹਾਂ ਪੁਲਿਸ ਪ੍ਰਸ਼ਾਸਨ ਤੋਂ ਮੰਗ ਕੀਤੀ ਕਿ ਚੋਰਾਂ ਨੂੰ ਜਲਦ ਗ੍ਰਿਫ਼ਤਾਰ ਕਰਕੇ ਸਖ਼ਤ ਕਾਰਵਾਈ ਕੀਤੀ ਜਾਵੇ।
ਪਿਛਲੀ ਖ਼ਬਰ ਅਬੋਹਰ ਦੇ ਕਾਲਜ ਰੋਡ ’ਤੇ ਦਿਨ-ਦਿਹਾੜੇ ਫਾਇਰਿੰਗ, ਫਾਰਚੂਨਰ ਸਵਾਰਾਂ ’ਤੇ ਚਲਾਈਆਂ ਗੋਲੀਆਂ ਅਗਲੀ ਖ਼ਬਰ ਫ਼ਾਜ਼ਿਲਕਾ ਪੁਲਿਸ ਵਲੋਂ ਗੋਦਾਮ ’ਚੋਂ ਘਿਓ ਚੋਰੀ ਕਰਨ ਵਾਲੇ 2 ਮੁਲਜ਼ਮ ਗ੍ਰਿਫ਼ਤਾਰ, 4 ਪੇਟੀਆਂ ਘਿਓ ਬਰਾਮਦ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।