05-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-07-2026

ਰੋਡਵੇਜ਼ ਬੱਸ ਨੇ ਮੋਟਰਸਾਈਕਲ ਨੂੰ ਮਾਰੀ ਟੱਕਰ, ਪਤੀ ਦੀ ਮੌਤ, ਪਤਨੀ ਗੰਭੀਰ ਜ਼ਖ਼ਮੀ

ਅਜੀਤ ਡੈਸਕ 25-07-2026
ਫ਼ਾਜ਼ਿਲਕਾ, 24 ਜੁਲਾਈ (ਦਵਿੰਦਰ ਪਾਲ ਸਿੰਘ)-ਫਾਜ਼ਿਲਕਾ-ਫਿਰੋਜ਼ਪੁਰ ਹਾਈਵੇ ’ਤੇ ਵਾਪਰੇ ਇਕ ਦਰਦਨਾਕ ਸੜਕ ਹਾਦਸੇ ’ਚ ਮੋਟਰਸਾਈਕਲ ਸਵਾਰ ਵਿਅਕਤੀ ਦੀ ਮੌਕੇ ’ਤੇ ਹੀ ਮੌਤ ਹੋ ਗਈ, ਜਦਕਿ ਉਸ ਦੀ ਪਤਨੀ ਗੰਭੀਰ ਰੂਪ ’ਚ ਜ਼ਖ਼ਮੀ ਹੋ ਗਈ। ਮ੍ਰਿਤਕ ਦੀ ਪਛਾਣ ਗੁਰਮੀਤ ਸਿੰਘ ਵਾਸੀ ਪਿੰਡ ਹਸਤਾ ਕਲਾਂ ਵਜੋਂ ਹੋਈ ਹੈ। ਜਾਣਕਾਰੀ ਅਨੁਸਾਰ ਪਤੀ-ਪਤਨੀ ਫ਼ਾਜ਼ਿਲਕਾ ਤੋਂ ਦਵਾਈ ਲੈ ਕੇ ਵਾਪਸ ਆਪਣੇ ਪਿੰਡ ਜਾ ਰਹੇ ਸਨ ਤਾਂ ਸ਼ਹਿਰ ਤੋਂ ਬਾਹਰ ਨਿਕਲਦਿਆਂ ਹੀ ਪੰਜਾਬ ਰੋਡਵੇਜ਼ ਦੀ ਬੱਸ ਨੇ ਉਨ੍ਹਾਂ ਦੇ ਮੋਟਰਸਾਈਕਲ ਨੂੰ ਟੱਕਰ ਮਾਰ ਦਿੱਤੀ। ਹਾਦਸੇ ’ਚ ਔਰਤ ਰਾਮੋਬਾਈ ਸੜਕ ’ਤੇ ਜਾ ਡਿੱਗੀ, ਜਦਕਿ ਬੱਸ ਮੋਟਰਸਾਈਕਲ ਅਤੇ ਉਸ ਦੇ ਪਤੀ ਨੂੰ ਕਾਫ਼ੀ ਦੂਰ ਤੱਕ ਘਸੀਟਦੀ ਲੈ ਗਈ, ਜਿਸ ਨਾਲ ਉਸ ਦੀ ਮੌਕੇ ’ਤੇ ਹੀ ਮੌਤ ਹੋ ਗਈ। ਜ਼ਖ਼ਮੀ ਔਰਤ ਨੂੰ ਇਲਾਜ ਲਈ ਸਰਕਾਰੀ ਹਸਪਤਾਲ ’ਚ ਭਰਤੀ ਕਰਵਾਇਆ ਗਿਆ ਹੈ। ਮ੍ਰਿਤਕ ਦੇ ਪਰਿਵਾਰਕ ਮੈਂਬਰਾਂ ਨੇ ਬੱਸ ਚਾਲਕ ਖ਼ਿਲਾਫ਼ ਲਾਪਰਵਾਹੀ ਦਾ ਦੋਸ਼ ਲਗਾਉਂਦੇ ਹੋਏ ਸਖ਼ਤ ਕਾਰਵਾਈ ਦੀ ਮੰਗ ਕੀਤੀ ਹੈ, ਜਦਕਿ ਪੁਲਿਸ ਨੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।
ਪਿਛਲੀ ਖ਼ਬਰ ਪੰਜਾਬ ਭਵਨ ਸਰੀ (ਕੈਨੇਡਾ) ਵਲੋਂ ਫ਼ਾਜ਼ਿਲਕਾ ਦੇ ਬਾਲ ਲੇਖਕਾਂ ਦੀਆਂ ਰਚਨਾਵਾਂ ਲਈ ਵਿਸ਼ੇਸ਼ ਸੱਦਾ ਅਗਲੀ ਖ਼ਬਰ ਕਰੰਟ ਲੱਗਣ ਨਾਲ ਕਾਂਗਰਸੀ ਆਗੂ ਸੰਧੂ ਦੇ ਬੇਟੇ ਦੀ ਮੌਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।