05-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-07-2026

ਨਹਿਰਾਂ ’ਚ ਆ ਰਹੇ ਗੰਧਲੇ ਅਤੇ ਮੀਂਹ ਦੇ ਪਾਣੀ ਨੇ ਲੋਕਾਂ ਲਈ ਖੜ੍ਹੀ ਕੀਤੀ ਵੱਡੀ ਸਮੱਸਿਆ

ਅਜੀਤ ਡੈਸਕ 25-07-2026
ਮੰਡੀ ਘੁਬਾਇਆ, 24 ਜੁਲਾਈ (ਅਮਨ ਬਵੇਜਾ)-ਬਰਸਾਤ ਤੋਂ ਬਾਅਦ ਇਲਾਕੇ ’ਚੋਂ ਲੰਘਦੀਆਂ ਨਹਿਰਾਂ ’ਚ ਗੰਧਲਾ ਅਤੇ ਮੀਂਹ ਦਾ ਪਾਣੀ ਆਉਣ ਕਾਰਨ ਲੋਕਾਂ ਦੀ ਚਿੰਤਾ ਵੱਧ ਗਈ ਹੈ। ਕਈ ਥਾਵਾਂ ’ਤੇ ਨਹਿਰਾਂ ਦਾ ਪਾਣੀ ਬਿਲਕੁਲ ਮੈਲਾ ਹੋ ਗਿਆ ਹੈ, ਜਿਸ ਕਾਰਨ ਪੀਣ ਵਾਲੇ ਪਾਣੀ ਦੀ ਸਪਲਾਈ ਨੂੰ ਲੈ ਕੇ ਲੋਕਾਂ ਨੂੰ ਕਈ ਤਰ੍ਹਾਂ ਦੀਆਂ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਇਲਾਕਾ ਵਾਸੀਆਂ ਦਾ ਕਹਿਣਾ ਹੈ ਕਿ ਬਰਸਾਤ ਕਾਰਨ ਵੱਡੀ ਮਾਤਰਾ ’ਚ ਮਿੱਟੀ, ਗਾਰਾ ਅਤੇ ਹੋਰ ਗੰਦਗੀ ਨਹਿਰਾਂ ਵਿਚ ਆ ਗਈ ਹੈ, ਜਿਸ ਨਾਲ ਪਾਣੀ ਦੀ ਗੁਣਵੱਤਾ ਪ੍ਰਭਾਵਿਤ ਹੋਈ ਹੈ। ਲੋਕਾਂ ਨੂੰ ਡਰ ਹੈ ਕਿ ਜੇਕਰ ਇਸੇ ਪਾਣੀ ਨੂੰ ਬਿਨਾਂ ਢੁਕਵੇਂ ਸ਼ੁਧੀਕਰਨ ਦੇ ਵਰਤਿਆ ਗਿਆ ਤਾਂ ਸਿਹਤ ਸੰਬੰਧੀ ਸਮੱਸਿਆਵਾਂ ਪੈਦਾ ਹੋ ਸਕਦੀਆਂ ਹਨ। ਉਨ੍ਹਾਂ ਮੰਗ ਕੀਤੀ ਕਿ ਪਾਣੀ ਦੀ ਗੁਣਵੱਤਾ ਦੀ ਜਾਂਚ ਕਰਵਾਈ ਜਾਵੇ ਅਤੇ ਸਪਲਾਈ ਤੋਂ ਪਹਿਲਾਂ ਲੋੜੀਂਦੇ ਪ੍ਰਬੰਧ ਯਕੀਨੀ ਬਣਾਏ ਜਾਣ। ਦੂਜੇ ਪਾਸੇ ਕਿਸਾਨਾਂ ਨੇ ਕਿਹਾ ਕਿ ਗੰਧਲੇ ਪਾਣੀ ਨਾਲ ਸਿੰਚਾਈ ਕਰਨ ਕਾਰਨ ਫ਼ਸਲਾਂ ਤੇ ਵੀ ਨਕਾਰਾਤਮਿਕ ਅਸਰ ਪੈਣ ਦੀ ਸੰਭਾਵਨਾ ਬਣਦੀ ਹੈ। ਇਸ ਦੇ ਨਾਲ ਹੀ ਗੰਧਲੇ ਪਾਣੀ ਕਾਰਨ ਮਜ਼ਦੂਰਾਂ ਅਤੇ ਕਿਸਾਨਾਂ ਨੂੰ ਭਿਆਨਕ ਬਿਮਾਰੀਆਂ ਦਾ ਵੀ ਖ਼ਦਸ਼ਾ ਬਣਿਆ ਹੋਇਆ ਹੈ। ਸਥਾਨਕ ਲੋਕਾਂ ਨੇ ਜਲ ਸਰੋਤ ਵਿਭਾਗ ਤੋਂ ਮੰਗ ਕੀਤੀ ਹੈ ਕਿ ਨਹਿਰਾਂ ਦੀ ਸਥਿਤੀ ਦਾ ਤੁਰੰਤ ਜਾਇਜ਼ਾ ਲੈ ਕੇ ਲੋੜੀਂਦੇ ਕਦਮ ਚੁੱਕੇ ਜਾਣ। ਨਾਲ ਹੀ ਪਾਣੀ ਦੇ ਸੈਂਪਲਾਂ ਦੀ ਜਾਂਚ ਕਰਕੇ ਲੋਕਾਂ ਨੂੰ ਸਹੀ ਜਾਣਕਾਰੀ ਦਿੱਤੀ ਜਾਵੇ, ਤਾਂ ਜੋ ਕਿਸੇ ਵੀ ਤਰ੍ਹਾਂ ਦੀ ਅਫ਼ਵਾਹ ਜਾਂ ਡਰ ਦਾ ਮਾਹੌਲ ਨਾ ਬਣੇ।
ਪਿਛਲੀ ਖ਼ਬਰ ਸੱਪ ਦੇ ਡੰਗਣ ਤੋਂ ਬਚਾਅ ਲਈ ਸਿਹਤ ਵਿਭਾਗ ਵਲੋਂ ਐਡਵਾਈਜ਼ਰੀ ਜਾਰੀ ਅਗਲੀ ਖ਼ਬਰ ਨਗਰ ਕੌਂਸਲ ਫ਼ਾਜ਼ਿਲਕਾ ’ਚ ਭਾਜਪਾ ਦਾ ਕਬਜ਼ਾ, ਪਰ ਪ੍ਰਧਾਨਗੀ ਚੋਣ ਤੋਂ ਬਾਅਦ ਪਾਰਟੀ ’ਚ ਵੱਡੀ ਬਗ਼ਾਵਤ ਵਿਧਾਨ ਸਭਾ ਚੋਣ ਹਰ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।