05-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-07-2026

ਵਿਵੇਕਾਨੰਦ ਵਰਲਡ ਸਕੂਲ ’ਚ ਕਾਰਗਿਲ ਵਿਜੇ ਦਿਵਸ ਮੌਕੇ ਸ਼ਹੀਦਾਂ ਨੂੰ ਭਾਵ-ਭਿੰਨੀ ਸ਼ਰਧਾਂਜਲੀ

ਅਜੀਤ ਡੈਸਕ 25-07-2026
ਫਿਰੋਜ਼ਪੁਰ, 24 ਜੁਲਾਈ (ਗੁਰਿੰਦਰ ਸਿੰਘ)-ਵਿਵੇਕਾਨੰਦ ਵਰਲਡ ਸਕੂਲ ਵਿਚ ਕਾਰਗਿਲ ਵਿਜੇ ਦਿਵਸ ਮੌਕੇ ਦੇਸ਼ ਭਗਤੀ ਨਾਲ ਭਰਪੂਰ ਸਮਾਗਮ ਕਰਵਾ ਕੇ ਕਾਰਗਿਲ ਯੁੱਧ ਦੇ ਸ਼ਹੀਦਾਂ ਨੂੰ ਭਾਵਭਿੰਨੀ ਸ਼ਰਧਾਂਜਲੀ ਭੇਟ ਕੀਤੀ ਗਈ। ਇਸ ਮੌਕੇ ਵਿਦਿਆਰਥੀਆਂ ਨੇ ਸੱਭਿਆਚਾਰਕ ਪੇਸ਼ਕਾਰੀਆਂ ਰਾਹੀਂ ਭਾਰਤੀ ਫੌਜ ਦੇ ਸੂਰਬੀਰ ਜਵਾਨਾਂ ਦੀ ਬਹਾਦਰੀ, ਦੇਸ਼ ਪ੍ਰਤੀ ਸਮਰਪਣ ਅਤੇ ਮਹਾਨ ਕੁਰਬਾਨੀਆਂ ਨੂੰ ਨਮਨ ਕੀਤਾ।ਸਕੂਲ ਦੇ ਡਾਇਰੈਕਟਰ ਡਾ. ਐਸ. ਐਨ. ਰੁਦਰਾ ਨੇ ਦੱਸਿਆ ਕਿ ਇਸ ਸਮਾਗਮ ਦਾ ਉਦੇਸ਼ ਵਿਦਿਆਰਥੀਆਂ ਵਿਚ ਦੇਸ਼ ਪ੍ਰੇਮ, ਅਨੁਸ਼ਾਸਨ, ਹਿੰਮਤ ਅਤੇ ਰਾਸ਼ਟਰੀ ਗੌਰਵ ਦੀ ਭਾਵਨਾ ਨੂੰ ਹੋਰ ਮਜ਼ਬੂਤ ਕਰਨਾ ਹੈ। ਉਨ੍ਹਾਂ ਕਿਹਾ ਕਿ ਕਾਰਗਿਲ ਦੇ ਸ਼ਹੀਦਾਂ ਦੀਆਂ ਕੁਰਬਾਨੀਆਂ ਹਰ ਭਾਰਤੀ ਲਈ ਪ੍ਰੇਰਣਾ ਸਰੋਤ ਹਨ। ਸਮਾਗਮ ਵਿਚ ਸਰਪ੍ਰਸਤ-ਇਨ-ਚੀਫ਼ ਪ੍ਰਭਾ ਭਾਸਕਰ, ਸਕੱਤਰ ਡੌਲੀ ਭਾਸਕਰ, ਵੀ.ਪੀ. ਐਡਮਿਨ ਮਹਿਮਾ ਕਪੂਰ ਅਤੇ ਵੀ.ਪੀ.ਅਕਾਦਮਿਕ ਸ਼ਿਪਰਾ ਨਰੂਲਾ ਨੇ ਵਿਸ਼ੇਸ਼ ਤੌਰ ’ਤੇ ਸ਼ਿਰਕਤ ਕੀਤੀ। ਮਹਿਮਾਨਾਂ ਦਾ ਬੈਜ ਲਗਾ ਕੇ ਸਵਾਗਤ ਕਰਨ ਉਪਰੰਤ ਦੀਪ ਜਗਾ ਕੇ ਪ੍ਰੋਗਰਾਮ ਦੀ ਸ਼ੁਰੂਆਤ ਕੀਤੀ ਗਈ। ਸੱਭਿਆਚਾਰਕ ਪ੍ਰੋਗਰਾਮ ਦੌਰਾਨ ਨਰਸਰੀ ਦੇ ਵਿਦਿਆਰਥੀਆਂ ਨੇ ਸਲੂਟ ਟੂ ਹੀਰੋਜ਼ ਡਾਂਸ ਪੇਸ਼ ਕੀਤਾ, ਜਦਕਿ ਐਲ.ਕੇ.ਜੀ. ਅਤੇ ਯੂ.ਕੇ.ਜੀ. ਦੇ ਵਿਦਿਆਰਥੀਆਂ ਨੇ ਦੇਸ਼ ਭਗਤੀ ਨਾਲ ਭਰਪੂਰ ਨ੍ਰਿਤ ਪੇਸ਼ਕਾਰੀਆਂ ਨਾਲ ਸਭ ਦਾ ਮਨ ਮੋਹ ਲਿਆ। ਸੀਨੀਅਰ ਵਿੰਗ ਦੇ ਵਿਦਿਆਰਥੀਆਂ ਨੇ ਦੇਸ਼ ਭਗਤੀ ਦੇ ਗੀਤ ਪੇਸ਼ ਕੀਤੇ। ਐੱਨ.ਸੀ.ਸੀ. ਕੈਡੇਟਾਂ ਵਲੋਂ ਪੇਸ਼ ਨਾਟਕ ਸਮਾਗਮ ਦਾ ਮੁੱਖ ਆਕਰਸ਼ਣ ਰਿਹਾ, ਜਿਸ ਵਿਚ ਕਾਰਗਿਲ ਯੁੱਧ ਦੌਰਾਨ ਭਾਰਤੀ ਜਵਾਨਾਂ ਦੇ ਸਾਹਸ ਅਤੇ ਸ਼ਹਾਦਤ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਦਰਸਾਇਆ ਗਿਆ। ਪਹਿਲੀ ਤੋਂ ਚੌਥੀ ਜਮਾਤ ਦੇ ਵਿਦਿਆਰਥੀਆਂ ਨੇ ਕਾਰਗਿਲ ਦੇ ਸ਼ਹੀਦਾਂ ਦਾ ਰੂਪ ਧਾਰ ਕੇ ਸ਼ਰਧਾਂਜਲੀ ਭੇਟ ਕੀਤੀ, ਜਦਕਿ ਛੇਵੀਂ ਜਮਾਤ ਦੇ ਵਿਦਿਆਰਥੀਆਂ ਨੇ ਦੇਸ਼ ਭਗਤੀ ਦਾ ਨ੍ਰਿਤ ਪੇਸ਼ ਕੀਤਾ। ਸਮਾਗਮ ਦੀ ਸਮਾਪਤੀ ਰਾਸ਼ਟਰੀ ਗਾਨ ਨਾਲ ਹੋਈ। ਇਸ ਮੌਕੇ ਹਾਜ਼ਰ ਸਾਰਿਆਂ ਨੇ ਦੇਸ਼ ਦੀ ਰੱਖਿਆ ਲਈ ਸ਼ਹਾਦਤ ਦੇਣ ਵਾਲੇ ਵੀਰ ਜਵਾਨਾਂ ਨੂੰ ਨਮਨ ਕਰਦਿਆਂ ਉਨ੍ਹਾਂ ਦੇ ਆਦਰਸ਼ਾਂ ’ਤੇ ਚੱਲਣ ਦਾ ਸੰਕਲਪ ਲਿਆ।
ਪਿਛਲੀ ਖ਼ਬਰ ਅਗਨੀਵੀਰ ਆਰਮੀ ਭਰਤੀ ਵਾਸਤੇ ਫਿਜ਼ੀਕਲ ਦੀ ਮੁਫ਼ਤ ਤਿਆਰੀ ਲਈ ਕੈਂਪ ਸ਼ੁਰੂ ਅਗਲੀ ਖ਼ਬਰ -ਮਾਮਲਾ ਬਜੀਦਪੁਰ ਭੋਮਾ ਦੇ ਸ਼ਮਸ਼ਾਨਘਾਟ ’ਤੇ ਨਾਜਾਇਜ਼ ਕਬਜ਼ੇ ਦਾ- ਐੱਸ.ਸੀ.ਸਮਾਜ ਨਾਲ ਧੱਕਾ ਬਰਦਾਸ਼ਤ ਨਹੀਂ ਕਰਾਂਗੇ-ਹਰਦੇਵ ਮ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।