05-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-07-2026

ਅਗਨੀਵੀਰ ਆਰਮੀ ਭਰਤੀ ਵਾਸਤੇ ਫਿਜ਼ੀਕਲ ਦੀ ਮੁਫ਼ਤ ਤਿਆਰੀ ਲਈ ਕੈਂਪ ਸ਼ੁਰੂ

ਅਜੀਤ ਡੈਸਕ 25-07-2026
ਫ਼ਾਜ਼ਿਲਕਾ, 24 ਜੁਲਾਈ (ਦਵਿੰਦਰ ਪਾਲ ਸਿੰਘ)-ਜ਼ਿਲ੍ਹਾ ਰੁਜ਼ਗਾਰ ਦਫ਼ਤਰ ਫ਼ਾਜ਼ਿਲਕਾ ਦੇ ਪਲੇਸਮੈਂਟ ਅਫ਼ਸਰ ਰਾਜ ਸਿੰਘ ਅਤੇ ਸੀ-ਪਾਈਟ ਕੈਂਪ ਹਕੂਮਤ ਸਿੰਘ ਵਾਲਾ (ਫ਼ਿਰੋਜ਼ਪੁਰ) ਦੇ ਕੈਂਪ ਟਰੇਨਿੰਗ ਅਫ਼ਸਰ ਕੈਪਟਨ (ਰਿਟਾ.) ਗੁਰਦਰਸ਼ਨ ਸਿੰਘ ਨੇ ਦੱਸਿਆ ਕਿ ਜੂਨ 2026 ’ਚ ਹੋਈ ਅਗਨੀਵੀਰ ਆਰਮੀ ਭਰਤੀ ਦੀ ਲਿਖਤੀ ਪ੍ਰੀਖਿਆ ’ਚ ਸਫਲ ਉਮੀਦਵਾਰਾਂ ਲਈ ਮੁਫ਼ਤ ਫਿਜ਼ੀਕਲ ਟਰੇਨਿੰਗ ਕੈਂਪ ਸ਼ੁਰੂ ਕੀਤਾ ਗਿਆ ਹੈ। ਫ਼ਾਜ਼ਿਲਕਾ, ਸ੍ਰੀ ਮੁਕਤਸਰ ਸਾਹਿਬ, ਫ਼ਰੀਦਕੋਟ ਅਤੇ ਫ਼ਿਰੋਜ਼ਪੁਰ ਜ਼ਿਲ੍ਹਿਆਂ ਦੇ ਯੋਗ ਨੌਜਵਾਨ ਸੀ-ਪਾਈਟ ਕੈਂਪ ਹਕੂਮਤ ਸਿੰਘ ਵਾਲਾ ਵਿਖੇ ਸਵੇਰੇ 9 ਤੋਂ 11 ਵਜੇ ਤੱਕ ਰਿਪੋਰਟ ਕਰ ਸਕਦੇ ਹਨ। ਉਨ੍ਹਾਂ ਦੱਸਿਆ ਕਿ 18 ਅਗਸਤ ਤੋਂ ਸ਼ਹੀਦ ਭਗਤ ਸਿੰਘ ਸਟੇਡੀਅਮ ਫ਼ਿਰੋਜ਼ਪੁਰ ਵਿਖੇ ਭਰਤੀ ਰੈਲੀ ਸ਼ੁਰੂ ਹੋ ਰਹੀ ਹੈ। ਕੈਂਪ ਦੌਰਾਨ ਨੌਜਵਾਨਾਂ ਲਈ ਰਹਿਣ ਅਤੇ ਖਾਣ ਦੀ ਪੂਰੀ ਸਹੂਲਤ ਬਿਲਕੁਲ ਮੁਫ਼ਤ ਹੋਵੇਗੀ। ਚਾਹਵਾਨ ਉਮੀਦਵਾਰ ਆਪਣੇ ਜ਼ਰੂਰੀ ਦਸਤਾਵੇਜ਼ ਜਿਵੇਂ ਆਨਲਾਈਨ ਰਜਿਸਟਰੇਸ਼ਨ ਕਾਪੀ, 10ਵੀਂ ਸਰਟੀਫਿਕੇਟ, ਰਿਹਾਇਸ਼ੀ/ਜਾਤੀ ਸਰਟੀਫਿਕੇਟ, ਸਰਕਾਰੀ ਸ਼ਨਾਖ਼ਤੀ ਕਾਰਡ, ਬੈਂਕ ਪਾਸਬੁੱਕ, ਫ਼ੋਟੋ ਆਦਿ ਅਤੇ ਜ਼ਰੂਰੀ ਸਾਮਾਨ ਨਾਲ ਲੈ ਕੇ ਕੈਂਪ ਵਿਖੇ ਪਹੁੰਚ ਸਕਦੇ ਹਨ।
ਪਿਛਲੀ ਖ਼ਬਰ ਅੱਖਾਂ ਦੀ ਜਾਂਚ ਅਤੇ ਇਲਾਜ ਲਈ ਕੈਂਪ ਲਗਾਇਆ ਅਗਲੀ ਖ਼ਬਰ ਵਿਵੇਕਾਨੰਦ ਵਰਲਡ ਸਕੂਲ ’ਚ ਕਾਰਗਿਲ ਵਿਜੇ ਦਿਵਸ ਮੌਕੇ ਸ਼ਹੀਦਾਂ ਨੂੰ ਭਾਵ-ਭਿੰਨੀ ਸ਼ਰਧਾਂਜਲੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।