05-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-07-2026

ਵਿਧਾਇਕ ਨਰੇਸ਼ ਕਟਾਰੀਆ ਨੇ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਵੰਡੇ

ਅਜੀਤ ਡੈਸਕ 25-07-2026
ਜ਼ੀਰਾ, 24 ਜੁਲਾਈ (ਹਰਜੀਤ ਸਿੰਘ ਗਿੱਲ)-ਸਮਾਜਿਕ ਸੁਰੱਖਿਆ ਇਸਤਰੀ ਅਤੇ ਬਾਲ ਵਿਕਾਸ ਵਿਭਾਗ ਪੰਜਾਬ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਬਾਲ ਵਿਕਾਸ ਪ੍ਰੋਜੈਕਟ ਦਫ਼ਤਰ ਜ਼ੀਰਾ ਵਿਖੇ ਨਵ ਨਿਯੁਕਤ ਆਂਗਣਵਾੜੀ ਵਰਕਰਾਂ ਅਤੇ ਆਂਗਣਵਾੜੀ ਹੈਲਪਰਾਂ ਨੂੰ ਵਿਧਾਇਕ ਨਰੇਸ਼ ਕਟਾਰੀਆ ਵਲੋਂ ਨਿਯੁਕਤੀ ਪੱਤਰ ਵੰਡੇ ਗਏ। ਇਸ ਦੌਰਾਨ ਵਧਾਈਆਂ ਦਿੰਦਿਆਂ ਮੁੱਖ ਮਹਿਮਾਨ ਵਿਧਾਇਕ ਨਰੇਸ਼ ਕਟਾਰੀਆ ਨੇ ਕਿਹਾ ਕਿ ਬੱਚਿਆਂ, ਗਰਭਵਤੀ ਔਰਤਾਂ ਅਤੇ ਬੱਚਿਆਂ ਨੂੰ ਦੁੱਧ ਪਿਲਾਉਣ ਵਾਲੀਆਂ ਮਾਵਾਂ ਦੀ ਸਿਹਤ ਅਤੇ ਸਰਵ ਪੱਖੀ ਵਿਕਾਸ ਲਈ ਆਂਗਣਵਾੜੀ ਵਰਕਰਾਂ ਅਤੇ ਆਂਗਣਵਾੜੀ ਹੈਲਪਰਾਂ ਦੀ ਭੂਮਿਕਾ ਬਹੁਤ ਮਹੱਤਵਪੂਰਨ ਹੈ। ਇਸ ਦੌਰਾਨ ਬਾਲ ਵਿਕਾਸ ਪ੍ਰੋਜੈਕਟ ਅਫ਼ਸਰ ਸਤਵੰਤ ਸਿੰਘ ਨੇ ਦੱਸਿਆ ਕਿ ਵਿਭਾਗ ਵਲੋਂ ਚੁਣੀਆਂ ਗਈਆਂ ਆਂਗਣਵਾੜੀ ਵਰਕਰਾਂ ਤੇ ਹੈਲਪਰਾਂ ਦੀਆਂ ਨਿਯੁਕਤੀਆਂ ਨਾਲ ਇਹ ਆਂਗਣਵਾੜੀ ਸੇਵਾਵਾਂ ਹੋਰ ਵੀ ਪ੍ਰਭਾਵਸ਼ਾਲੀ ਬਣਨਗੀਆਂ ਜਿਸ ਕਰਕੇ ਸਰਕਾਰ ਦੀਆਂ ਲੋਕ ਭਲਾਈ ਯੋਜਨਾਵਾਂ ਦਾ ਲਾਭ ਯੋਗ ਲਾਭਪਾਤਰੀਆਂ ਤੱਕ ਹੋਰ ਵੀ ਬਿਹਤਰ ਢੰਗ ਨਾਲ ਪਹੁੰਚ ਸਕੇਗਾ। ਇਸ ਮੌਕੇ ਰਾਜਿੰਦਰ ਕੁਮਾਰ ਸੀਨੀਅਰ ਸਹਾਇਕ,ਸੀ.ਡੀ.ਪੀ.ਓ ਸਤਵੰਤ ਸਿੰਘ, ਸਤਨਾਮ ਸਿੰਘ ਸਰਪੰਚ ਮਨਸੂਰਵਾਲ ਕਲਾਂ, ਜਸਵੰਤ ਸਿੰਘ ਸਰਪੰਚ ਕੱਚਰਭੰਨ, ਰਣਜੀਤ ਸਿੰਘ ਸੋਢੀ ਵਾਲਾ, ਲਖਵਿੰਦਰ ਸਿੰਘ ਬੀ.ਐਲ.ਓ, ਸੁਰਿੰਦਰ ਕੌਰ ਸੁਪਰਵਾਈਜ਼ਰ ਅਤੇ ਸਰਬਜੀਤ ਕੌਰ ਸੁਪਰਵਾਈਜ਼ਰ ਆਦਿ ਹਾਜ਼ਰ ਸਨ।
ਪਿਛਲੀ ਖ਼ਬਰ ਐੱਸ. ਸੀ. ਕਮਿਸ਼ਨ ਦੇ ਚੇਅਰਮੈਨ ਜਸਵੀਰ ਗੜ੍ਹੀ 26 ਜੁਲਾਈ ਨੂੰ ਸੰਗਤ ਮੰਡੀ ਵਿਖੇ ਸੁਣਨਗੇ ਲੋਕਾਂ ਦੀਆਂ ਸਮੱਸਿਆਵਾਂ ਅਗਲੀ ਖ਼ਬਰ ਦੁਰਗਾ ਭਜਨ ਮੰਡਲੀ ਮੁੱਦਕੀ ਦੇ ਸੇਵਾਦਾਰ ਚਿੰਤਪੁਰਨੀ ਦਰਬਾਰ ਮਹਾਂਮਾਈ ਦੀ ਜੋਤ ਲੈਣ ਲਈ ਰਵਾਨਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।