06-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-07-2026

ਜ਼ੋਨ ਪੱਧਰੀ ਫੁੱਟਬਾਲ ਮੁਕਾਬਲਿਆਂ ’ਚ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਕਿੜਿਆਂਵਾਲਾ ਛਾਇਆ

ਅਜੀਤ ਡੈਸਕ 26-07-2026
ਫ਼ਾਜ਼ਿਲਕਾ, 25 ਜੁਲਾਈ (ਦਵਿੰਦਰ ਪਾਲ ਸਿੰਘ)-ਜ਼ਿਲ੍ਹਾ ਸਿੱਖਿਆ ਅਫ਼ਸਰ (ਸੀ.ਸੈ) ਫ਼ਾਜ਼ਿਲਕਾ ਦੇ ਦਿਸ਼ਾ-ਨਿਰਦੇਸ਼ਾਂ ਹੇਠ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਕਿੜਿਆਂਵਾਲਾ ਵਿਖੇ ਖੇਡ ਮੁਕਾਬਲੇ ਕਰਵਾਏ ਗਏ। ਪ੍ਰਿੰਸੀਪਲ ਗੁਰਮੀਤ ਸਿੰਘ ਨੇ ਦੱਸਿਆ ਕਿ 24 ਅਤੇ 25 ਜੁਲਾਈ ਨੂੰ ਕਰਵਾਏ ਜ਼ੋਨ-ਫਾਜ਼ਿਲਕਾ ਦੇ ਫੁੱਟਬਾਲ ਮੁਕਾਬਲਿਆਂ ਵਿਚ ਵੱਖ-ਵੱਖ ਸਕੂਲਾਂ ਦੀਆਂ ਲੜਕੇ ਅਤੇ ਲੜਕੀਆਂ ਦੀਆਂ ਟੀਮਾਂ ਨੇ ਭਾਗ ਲਿਆ। ਇਨ੍ਹਾਂ ਮੁਕਾਬਲਿਆਂ ਵਿਚ ਸਕੂਲ ਦੀਆਂ ਅੰਡਰ-14, ਅੰਡਰ-17 ਅਤੇ ਅੰਡਰ-19 ਲੜਕੀਆਂ ਦੀਆਂ ਟੀਮਾਂ ਨੇ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਪਹਿਲਾ ਸਥਾਨ ਪ੍ਰਾਪਤ ਕੀਤਾ। ਪ੍ਰਿੰਸੀਪਲ ਨੇ ਇਸ ਪ੍ਰਾਪਤੀ ਦਾ ਸਿਹਰਾ ਡੀ.ਪੀ.ਈ.ਰਾਜ ਕੁਮਾਰ ਦੀ ਸਖ਼ਤ ਮਿਹਨਤ ਅਤੇ ਕੋਚਿੰਗ ਸਿਰ ਬੰਨ੍ਹਿਆ। ਖਿਡਾਰੀਆਂ ਦੀ ਹੌਸਲਾ ਅਫ਼ਜ਼ਾਈ ਲਈ ਉਨ੍ਹਾਂ ਨੂੰ ਵਿਸ਼ੇਸ਼ ਤੌਰ ’ਤੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ਅਸ਼ਵਨੀ ਕੁਮਾਰ, ਗੌਰਵ ਕੁਮਾਰ ਸਚਦੇਵਾ, ਅਮਨ ਕੁਮਾਰ, ਮੈਡਮ ਰਾਜਵੰਤ ਕੌਰ ਅਤੇ ਮੈਡਮ ਅਨੀਤਾ ਰਾਣੀ ਆਦਿ ਹਾਜ਼ਰ ਸਨ।
ਪਿਛਲੀ ਖ਼ਬਰ ਬਿਜਲੀ ਅਤੇ ਸੀਵਰੇਜ ਵਿਭਾਗ ਦੀ ਲਾਪਰਵਾਹੀ ਬਣੀ ਜਾਨਲੇਵਾ, ਦੋ ਦਿਨਾਂ ’ਚ ਕਰੰਟ ਲੱਗਣ ਨਾਲ ਅੱਧਾ ਦਰਜਨ ਬੇਸਹਾਰਾ ਪਸ਼ੂਆਂ ਦੀ... ਅਗਲੀ ਖ਼ਬਰ ਹਾਈ ਵੋਲਟੇਜ ਤਾਰ ਦੀ ਲਪੇਟ ’ਚ ਆਉਣ ਨਾਲ ਨੌਜਵਾਨ ਦੀ ਮੌਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।