09-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-07-2026

ਆਮ ਆਦਮੀ ਕਲੀਨਿਕ ਨਵੀਂ ਆਬਾਦੀ ’ਚ ਮੁਫ਼ਤ ਅੱਖਾਂ ਦਾ ਜਾਂਚ ਕੈਂਪ ਲਗਾਇਆ, 110 ਮਰੀਜ਼ਾਂ ਦੀ ਹੋਈ ਜਾਂਚ

ਅਜੀਤ ਡੈਸਕ 28-07-2026
ਅਬੋਹਰ, 27 ਜੁਲਾਈ (ਸੁਖਜੀਤ ਸਿੰਘ ਬਰਾੜ)-ਸਿਹਤ ਵਿਭਾਗ ਦੇ ਨੈਸ਼ਨਲ ਪ੍ਰੋਗਰਾਮ ਫ਼ਾਰ ਕੰਟਰੋਲ ਆਫ਼ ਬਲਾਈਂਡਨੈਸ ਤਹਿਤ 45 ਸਾਲ ਤੋਂ ਵੱਧ ਉਮਰ ਦੇ ਲੋਕਾਂ ਲਈ ਐੱਸ.ਐਮ.ਓ. ਡਾ.ਸੁਮੀਤ ਸਿੰਘ ਦੀ ਅਗਵਾਈ ਹੇਠ ਨਵੀਂ ਆਬਾਦੀ ਸਥਿਤ ਆਮ ਆਦਮੀ ਕਲੀਨਿਕ ਵਿਖੇ ਮੁਫ਼ਤ ਅੱਖਾਂ ਦਾ ਜਾਂਚ ਕੈਂਪ ਲਗਾਇਆ ਗਿਆ। ਕੈਂਪ ਦੌਰਾਨ ਅੱਖਾਂ ਦੇ ਮਾਹਿਰ ਡਾ. ਸ਼ਾਲੂ ਸਾਮਰੀਆ ਅਤੇ ਓਪਥੈਲਮਿਕ ਅਫ਼ਸਰ ਮਾਂਗੀ ਲਾਲ ਵੱਲੋਂ 110 ਮਰੀਜ਼ਾਂ ਦੀ ਜਾਂਚ ਕੀਤੀ ਗਈ। ਇਸ ਮੌਕੇ ਘੱਟ ਨਜ਼ਰ ਵਾਲੇ 70 ਲੋੜਵੰਦ ਮਰੀਜ਼ਾਂ ਨੂੰ ਮੁਫ਼ਤ ਐਨਕਾਂ ਅਤੇ ਦਵਾਈਆਂ ਵੰਡੀਆਂ ਗਈਆਂ। ਡਾ. ਕਵਿਤਾ ਨੇ ਦੱਸਿਆ ਕਿ ਇਨ੍ਹਾਂ ਕੈਂਪਾਂ ਦਾ ਮੁੱਖ ਮਕਸਦ ਲੋਕਾਂ ਨੂੰ ਸਮੇਂ ਸਿਰ ਅੱਖਾਂ ਦੇ ਇਲਾਜ ਦੀ ਸਹੂਲਤ ਦੇਣਾ ਹੈ। ਡਾਕਟਰਾਂ ਨੇ ਸਪਸ਼ਟ ਕੀਤਾ ਕਿ ਜਾਂਚ ਦੌਰਾਨ ਜਿਨ੍ਹਾਂ ਮਰੀਜ਼ਾਂ ਵਿਚ ਚਿੱਟਾ ਮੋਤੀਆ ਪਾਇਆ ਜਾਵੇਗਾ, ਉਨ੍ਹਾਂ ਦੇ ਆਪ੍ਰੇਸ਼ਨ ਸਰਕਾਰੀ ਹਸਪਤਾਲ ਵਿਚ ਬਿਲਕੁਲ ਮੁਫ਼ਤ ਕੀਤੇ ਜਾਣਗੇ। ਮਾਸ ਮੀਡੀਆ ਵਿੰਗ ਦੇ ਨੁਮਾਇੰਦਿਆਂ ਨੇ ਦੱਸਿਆ ਕਿ ਮੁਫ਼ਤ ਐਨਕਾਂ ਪ੍ਰਾਪਤ ਕਰਨ ਲਈ ਮਰੀਜ਼ ਨਾਲ ਕੋਈ ਵੀ ਸਰਕਾਰੀ ਪਛਾਣ ਪੱਤਰ ਲਿਆਉਣਾ ਲਾਜ਼ਮੀ ਹੈ।
ਪਿਛਲੀ ਖ਼ਬਰ ਫ਼ਾਜ਼ਿਲਕਾ ’ਚ ਜ਼ਿਲ੍ਹਾ ਪੱਧਰੀ ਰੋਜ਼ਗਾਰ ਮੇਲਾ ਕੱਲ੍ਹ ਨੂੰ ਅਗਲੀ ਖ਼ਬਰ ਸਪੈਸ਼ਲ ਇੰਟੈਂਸਿਵ ਰਿਵੀਜ਼ਨ ਤਹਿਤ ਕੌੜਿਆਂ ਵਾਲੀ ਸਕੂਲ ਦੇ ਵਿਦਿਆਰਥੀਆਂ ਨੂੰ ਦਿੱਤਾ ਐੱਸ.ਆਈ.ਆਰ.ਫਾਰਮ ਭਰਨ ਦਾ ਸੁਨੇਹਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।