09-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-07-2026

ਫ਼ਾਜ਼ਿਲਕਾ ’ਚ ਜ਼ਿਲ੍ਹਾ ਪੱਧਰੀ ਰੋਜ਼ਗਾਰ ਮੇਲਾ ਕੱਲ੍ਹ ਨੂੰ

ਅਜੀਤ ਡੈਸਕ 28-07-2026
ਫ਼ਾਜ਼ਿਲਕਾ, 27 ਜੁਲਾਈ (ਦਵਿੰਦਰ ਪਾਲ ਸਿੰਘ)-ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਫ਼ਾਜ਼ਿਲਕਾ ਵਲੋਂ 29 ਜੁਲਾਈ ਬੁੱਧਵਾਰ ਨੂੰ ਸਵੇਰੇ 10 ਵਜੇ ਡੀ.ਸੀ ਦਫ਼ਤਰ (ਏ-ਬਲਾਕ, ਚੌਥੀ ਮੰਜ਼ਿਲ) ਵਿਖੇ ਜ਼ਿਲ੍ਹਾ ਪੱਧਰੀ ਪਲੇਸਮੈਂਟ ਕੈਂਪ ਲਗਾਇਆ ਜਾ ਰਿਹਾ ਹੈ। ਪਲੇਸਮੈਂਟ ਅਫ਼ਸਰ ਰਾਜ ਸਿੰਘ ਨੇ ਦੱਸਿਆ ਕਿ ਇਸ ਕੈਂਪ ਵਿਚ ‘ਟੈਰੀਅਰ ਸਿਕਿਉਰਿਟੀ ਲਿਮਟਿਡ’ ਕੰਪਨੀ ਸਿਕਿਉਰਿਟੀ ਗਾਰਡਾਂ ਦੀ ਭਰਤੀ ਲਈ ਪਹੁੰਚ ਰਹੀ ਹੈ। ਚੁਣੇ ਗਏ ਉਮੀਦਵਾਰਾਂ ਦੀ ਤਾਇਨਾਤੀ ਲੁਧਿਆਣਾ ਅਤੇ ਮੋਹਾਲੀ ਵਿਖੇ ਹੋਵੇਗੀ। ਭਰਤੀ ਲਈ ਉਮਰ 18 ਤੋਂ 55 ਸਾਲ, ਕੱਦ ਘੱਟੋ-ਘੱਟ 5 ਫੁੱਟ 7 ਇੰਚ ਅਤੇ ਵਿੱਦਿਅਕ ਯੋਗਤਾ ਘੱਟੋ-ਘੱਟ 10ਵੀਂ ਪਾਸ ਹੋਣੀ ਚਾਹੀਦੀ ਹੈ। ਚਾਹਵਾਨ ਉਮੀਦਵਾਰ ਆਪਣੇ ਜ਼ਰੂਰੀ ਦਸਤਾਵੇਜ਼ ਜਿਵੇਂ 10ਵੀਂ ਦੀ ਮਾਰਕ ਸ਼ੀਟ, ਆਧਾਰ ਕਾਰਡ, ਪੈੱਨ ਕਾਰਡ, ਬੈਂਕ ਪਾਸ-ਬੁੱਕ, ਮੈਡੀਕਲ ਸਰਟੀਫਿਕੇਟ, ਪੁਲਿਸ ਵੈਰੀਫਿਕੇਸ਼ਨ ਅਤੇ 4 ਫ਼ੋਟੋਆਂ ਨਾਲ ਲੈ ਕੇ ਪਹੁੰਚ ਸਕਦੇ ਹਨ।
ਪਿਛਲੀ ਖ਼ਬਰ ਡੀ.ਏ.ਵੀ. ਸਕੂਲ ਹਰੀਪੁਰਾ ਦੇ ਖਿਡਾਰੀਆਂ ਨੇ ਬੈਡਮਿੰਟਨ ’ਚ ਮਾਰੀ ਬਾਜ਼ੀ ਅਗਲੀ ਖ਼ਬਰ ਆਮ ਆਦਮੀ ਕਲੀਨਿਕ ਨਵੀਂ ਆਬਾਦੀ ’ਚ ਮੁਫ਼ਤ ਅੱਖਾਂ ਦਾ ਜਾਂਚ ਕੈਂਪ ਲਗਾਇਆ, 110 ਮਰੀਜ਼ਾਂ ਦੀ ਹੋਈ ਜਾਂਚ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।