13-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-07-2026

ਮਾਡਰਨ ਮਾਲਵਾ ਸਕੂਲ ਬੁਰਜ ਮੁਹਾਰ ਦੇ ਖਿਡਾਰੀਆਂ ਨੇ ਖੋ-ਖੋ ਟੂਰਨਾਮੈਂਟ ’ਚ ਮਾਰੀ ਬਾਜ਼ੀ

ਅਜੀਤ ਡੈਸਕ 29-07-2026
ਅਬੋਹਰ, 28 ਜੁਲਾਈ (ਵਿਵੇਕ ਹੂੜੀਆ)-ਸਰਕਾਰੀ ਸੀਨੀਅਰ ਸਕੈਂਡਰੀ ਸਕੂਲ ਚੂਹੜੀ ਵਾਲਾ ਧੰਨਾ ਵਿਖੇ ਕਰਵਾਏ ਗਏ ਪੰਜਾਬ ਸਕੂਲ ਜ਼ੋਨ ਪੱਧਰੀ ਖੇਡ ਮੁਕਾਬਲਿਆਂ ਵਿਚ ਮਾਡਰਨ ਮਾਲਵਾ ਸਕੂਲ ਬੁਰਜ ਮੁਹਾਰ ਦੇ ਖਿਡਾਰੀਆਂ ਨੇ ਖੋ-ਖੋ ਵਿਚ ਸ਼ਾਨਦਾਰ ਪ੍ਰਦਰਸ਼ਨ ਕਰਕੇ ਸਕੂਲ ਦਾ ਨਾਂਅ ਰੌਸ਼ਨ ਕੀਤਾ ਹੈ। ਟੂਰਨਾਮੈਂਟ ਦੌਰਾਨ ਸਕੂਲ ਦੀ ਅੰਡਰ-14 ਲੜਕੀਆਂ ਦੀ ਟੀਮ ਨੇ ਪਹਿਲਾ ਸਥਾਨ ਹਾਸਲ ਕਰਕੇ ਸੋਨੇ ਦਾ ਤਗਮਾ ਅਤੇ ਅੰਡਰ-14 ਲੜਕਿਆਂ ਦੀ ਟੀਮ ਨੇ ਦੂਜਾ ਸਥਾਨ ਹਾਸਲ ਕਰਕੇ ਚਾਂਦੀ ਦਾ ਤਗਮਾ ਪ੍ਰਾਪਤ ਕੀਤਾ। ਇਸੇ ਤਰ੍ਹਾਂ ਅੰਡਰ-17 ਲੜਕਿਆਂ ਦੀ ਟੀਮ ਨੇ ਜਿੱਤ ਦਾ ਸਿਲਸਿਲਾ ਬਰਕਰਾਰ ਰੱਖਦਿਆਂ ਜ਼ਿਲ੍ਹਾ ਪੱਧਰੀ ਮੁਕਾਬਲਿਆਂ ਲਈ ਆਪਣੀ ਜਗਾ ਪੱਕੀ ਕੀਤੀ। ਸਕੂਲ ਪ੍ਰਬੰਧਕਾਂ ਨੇ ਇਸ ਸ਼ਾਨਦਾਰ ਪ੍ਰਾਪਤੀ ਦਾ ਸਿਹਰਾ ਡੀ.ਪੀ.ਈ. ਅਸ਼ਵਨੀ ਕੁਮਾਰ ਅਤੇ ਖਿਡਾਰੀਆਂ ਦੀ ਸਖ਼ਤ ਮਿਹਨਤ ਸਿਰ ਬੰਨਿ੍ਹਆ। ਇਸ ਮੌਕੇ ਸਕੂਲ ਦੇ ਚੇਅਰਪਰਸਨ ਡਾ. ਪ੍ਰੀਤਮ ਸਿੰਘ ਸਿੱਧੂ, ਮੈਨੇਜਮੈਂਟ ਮੈਂਬਰ ਮੈਡਮ ਪ੍ਰੀਤੀ ਸਿੱਧੂ ਅਤੇ ਪ੍ਰਿੰਸੀਪਲ ਮੈਡਮ ਮਨਿੰਦਰ ਕੌਰ ਨੇ ਜੇਤੂ ਖਿਡਾਰੀਆਂ ਨੂੰ ਵਧਾਈ ਦਿੰਦਿਆਂ ਉਨ੍ਹਾਂ ਦੇ ਉੱਜਵਲ ਭਵਿੱਖ ਦੀ ਕਾਮਨਾ ਕੀਤੀ।
ਪਿਛਲੀ ਖ਼ਬਰ ਡੀ.ਏ.ਵੀ. ਕਾਲਜ ਆਫ਼ ਐਜੂਕੇਸ਼ਨ ਅਬੋਹਰ ’ਚ ਬੀ.ਐੱਡ. ਐਂਟਰੈਂਸ ਮੋਕ ਟੈਸਟ ਕਰਵਾਇਆ ਅਗਲੀ ਖ਼ਬਰ ਫ਼ਾਜ਼ਿਲਕਾ ਦੇ ਜ਼ਿਲ੍ਹਾ ਬਣਨ ਦੇ 15 ਸਾਲ ਪੂਰੇ ਹੋਣ ’ਤੇ ਸ਼ਾਨਦਾਰ ਸਮਾਗਮ * ਸਮਾਜ ਸੇਵੀ ਵਿਕੀ ਬਤਰਾ ਦਾ ਵਿਸ਼ੇਸ਼ ਸਨਮਾਨ * ਕਾ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।