14-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-07-2026

ਜੀ.ਏ.ਵੀ. ਜੈਨ ਆਦਰਸ਼ ਵਿਦਿਆਲਿਆ ਦੀ ਵਿਦਿਆਰਥਣ ਨੂੰ ਮਿਲਿਆ ‘ਪ੍ਰਾਈਡ ਆਫ਼ ਫ਼ਾਜ਼ਿਲਕਾ ਯੂਥ ਆਈਕਾਨ ਐਵਾਰਡ 2026’

ਅਜੀਤ ਡੈਸਕ 29-07-2026
ਫ਼ਾਜ਼ਿਲਕਾ, 28 ਜੁਲਾਈ (ਦਵਿੰਦਰ ਪਾਲ ਸਿੰਘ)-ਫ਼ਾਜ਼ਿਲਕਾ ਜ਼ਿਲ੍ਹੇ ਦੇ 15ਵੇਂ ਸਥਾਪਨਾ ਦਿਵਸ ਮੌਕੇ ‘ਐਂਟੀ ਕ੍ਰਾਈਮ ਐਂਟੀ ਕਰੱਪਸ਼ਨ ਯੂਥ ਬਿਊਰੋ’ ਵਲੋਂ ਕਰਵਾਏ ‘ਪ੍ਰਾਈਡ ਆਫ਼ ਫ਼ਾਜ਼ਿਲਕਾ 2026’ ਸਨਮਾਨ ਸਮਾਰੋਹ ’ਚ ਜੀ.ਏ.ਵੀ. ਜੈਨ ਆਦਰਸ਼ ਵਿਦਿਆਲਿਆ ਦੀ ਹੋਣਹਾਰ ਵਿਦਿਆਰਥਣ ਨੂੰ ‘ਯੂਥ ਆਈਕਾਨ ਐਵਾਰਡ’ ਨਾਲ ਸਨਮਾਨਿਤ ਕੀਤਾ ਗਿਆ। ਇਹ ਐਵਾਰਡ ਵਿਦਿਆਰਥਣ ਨੂੰ ਅਕਾਦਮਿਕ ਅਤੇ ਹੋਰ ਗਤੀਵਿਧੀਆਂ ਵਿਚ ਸ਼ਾਨਦਾਰ ਪ੍ਰਦਰਸ਼ਨ ਲਈ ਦਿੱਤਾ ਗਿਆ ਹੈ, ਜਿਸ ਨਾਲ ਸਕੂਲ ਅਤੇ ਸ਼ਹਿਰ ਦਾ ਨਾਮ ਰੌਸ਼ਨ ਹੋਇਆ ਹੈ। ਇਸ ਸ਼ਾਨਦਾਰ ਉਪਲਬਧੀ ’ਤੇ ਖ਼ੁਸ਼ੀ ਦਾ ਪ੍ਰਗਟਾਵਾ ਕਰਦਿਆਂ ਸਕੂਲ ਪ੍ਰਬੰਧਕੀ ਕਮੇਟੀ ਦੇ ਚੇਅਰਮੈਨ ਅਨਿਲ ਜੈਨ, ਪ੍ਰਿੰਸੀਪਲ ਨਰੇਸ਼ ਸਪੜਾ ਅਤੇ ਵਾਈਸ ਪ੍ਰਿੰਸੀਪਲ ਸ਼ੀਨਮ ਧੂੜੀਆ ਨੇ ਜੇਤੂ ਵਿਦਿਆਰਥਣ ਅਤੇ ਉਸ ਦੇ ਪਰਿਵਾਰ ਨੂੰ ਵਧਾਈ ਦਿੱਤੀ। ਉਨ੍ਹਾਂ ਕਿਹਾ ਕਿ ਵਿਦਿਆਰਥੀਆਂ ਦਾ ਸਰਵਪੱਖੀ ਵਿਕਾਸ ਹੀ ਸਕੂਲ ਦਾ ਮੁੱਖ ਮਕਸਦ ਹੈ ਅਤੇ ਉਨ੍ਹਾਂ ਨੇ ਚਾਤਰਾ ਦੇ ਉੱਜਵਲ ਭਵਿੱਖ ਦੀ ਕਾਮਨਾ ਕੀਤੀ।
ਪਿਛਲੀ ਖ਼ਬਰ ਮੈਡਮ ਖ਼ੁਸ਼ਬੂ ਸਵਨਾ ਨੇ ਪਿੰਡ ਝੰਗੜ ਭੈਣੀ ਦੇ ਸਕੂਲ ’ਚ ਬੱਚਿਆਂ ਨੂੰ ਵੰਡੇ ਸਕੂਲ ਬੈਗ ਅਗਲੀ ਖ਼ਬਰ ਫ਼ਾਜ਼ਿਲਕਾ ਅਪਰਾਧਨਾਮਾ - ਫ਼ਾਜ਼ਿਲਕਾ ਜ਼ਿਲ੍ਹੇ ਦੇ ਵੱਖ-ਵੱਖ ਥਾਣਿਆਂ ’ਚ 6 ਮੁਕੱਦਮੇ ਦਰਜ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।