14-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-07-2026

ਦਿੱਲੀ ਪਬਲਿਕ ਸਕੂਲ ਅਬੋਹਰ ਦੇ ਵਿਦਿਆਰਥੀ ਜ਼ੋਨਲ ਸ਼ਤਰੰਜ ਟੂਰਨਾਮੈਂਟ ’ਚ ਅੱਵਲ

ਅਜੀਤ ਡੈਸਕ 29-07-2026
ਅਬੋਹਰ, 28 ਜੁਲਾਈ (ਤੇਜਿੰਦਰ ਸਿੰਘ ਖ਼ਾਲਸਾ)-ਅਬੋਹਰ ਦੇ ਦਿੱਲੀ ਪਬਲਿਕ ਸਕੂਲ ਦੇ ਵਾਈਸ ਚੇਅਰਮੈਨ ਕੁਨਾਲ ਭਾਦੂ ਦੀ ਯੋਗ ਅਗਵਾਈ ਅਤੇ ਮਾਰਗਦਰਸ਼ਨ ਹੇਠ ਸਕੂਲ ਦੇ ਵਿਦਿਆਰਥੀ ਸਿੱਖਿਆ ਦੇ ਨਾਲ-ਨਾਲ ਖੇਡਾਂ ਵਿਚ ਵੀ ਲਗਾਤਾਰ ਸ਼ਾਨਦਾਰ ਪ੍ਰਦਰਸ਼ਨ ਕਰ ਰਹੇ ਹਨ। ਇਸੇ ਲੜੀ ਤਹਿਤ ਦਿੱਲੀ ਪਬਲਿਕ ਸਕੂਲ ਅਬੋਹਰ ਦੇ ਵਿਦਿਆਰਥੀਆਂ ਨੇ ਇਕ ਵਾਰ ਫਿਰ ਆਪਣੀ ਪ੍ਰਤਿਭਾ ਦਾ ਲੋਹਾ ਮਨਵਾਇਆ ਹੈ। ਸਰਕਾਰੀ ਮਾਡਲ ਸਕੂਲ ਅਬੋਹਰ ਵਿਖੇ ਕਰਵਾਏ ਗਏ ਜ਼ੋਨਲ ਅੰਡਰ 14 ਲੜਕਿਆਂ ਦੇ ਸ਼ਤਰੰਜ ਟੂਰਨਾਮੈਂਟ ਵਿਚ ਦਿੱਲੀ ਪਬਲਿਕ ਸਕੂਲ ਅਬੋਹਰ ਦੀ ਟੀਮ ਨੇ ਪਹਿਲਾ ਸਥਾਨ ਹਾਸਿਲ ਕਰਕੇ ਸਕੂਲ ਅਤੇ ਇਲਾਕੇ ਦਾ ਨਾਂਅ ਰੌਸ਼ਨ ਕੀਤਾ ਹੈ। ਇਸ ਸ਼ਾਨਦਾਰ ਪ੍ਰਾਪਤੀ ’ਚ ਛੇਵੀਂ ਜਮਾਤ ਦੇ ਹੋਣਹਾਰ ਵਿਦਿਆਰਥੀ ਪੁੰਨਿਆ, ਰੇਯਾਂਸ਼, ਸਕਸ਼ ਅਤੇ ਦਿਵਯਮ ਨੇ ਸ਼ਾਨਦਾਰ ਖੇਡ ਭਾਵਨਾ, ਅਨੁਸ਼ਾਸਨ ਅਤੇ ਟੀਮ ਵਰਕ ਦਾ ਪ੍ਰਦਰਸ਼ਨ ਕਰਦਿਆਂ ਆਪਣੀ ਟੀਮ ਨੂੰ ਜੇਤੂ ਬਣਾਇਆ। ਖਿਡਾਰੀਆਂ ਦੀ ਇਸ ਸਫਲਤਾ ’ਤੇ ਸਕੂਲ ਵਿਚ ਖ਼ੁਸ਼ੀ ਦੀ ਲਹਿਰ ਦੌੜ ਗਈ। ਅਧਿਆਪਕਾਂ ਅਤੇ ਵਿਦਿਆਰਥੀਆਂ ਨੇ ਜੇਤੂ ਖਿਡਾਰੀਆਂ ਦਾ ਨਿੱਘਾ ਸਵਾਗਤ ਕਰਦਿਆਂ ਉਨ੍ਹਾਂ ਨੂੰ ਵਧਾਈ ਦਿੱਤੀ। ਦਿੱਲੀ ਪਬਲਿਕ ਸਕੂਲ ਅਬੋਹਰ ਦੀ ਪ੍ਰਿੰਸੀਪਲ ਸ਼ਵੇਤਾ ਜਸੂਜਾ ਨੇ ਜੇਤੂ ਵਿਦਿਆਰਥੀਆਂ ਅਤੇ ਉਨ੍ਹਾਂ ਦੇ ਮਾਪਿਆਂ ਨੂੰ ਦਿਲੋਂ ਵਧਾਈ ਦਿੰਦਿਆਂ ਕਿਹਾ ਕਿ ਸਕੂਲ ਆਪਣੇ ਵਿਦਿਆਰਥੀਆਂ ਦੇ ਸਰਬਪੱਖੀ ਵਿਕਾਸ ਲਈ ਹਮੇਸ਼ਾ ਵਚਨਬੱਧ ਹੈ। ਇਸ ਮੌਕੇ ਹੈੱਡ ਆਫ਼ ਸਕੂਲ ਰਾਜੀਵ ਬਿਸ਼ਨੋਈ ਨੇ ਵੀ ਜੇਤੂ ਖਿਡਾਰੀਆਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਸਕੂਲ ਭਵਿੱਖ ਵਿਚ ਵੀ ਵਿਦਿਆਰਥੀਆਂ ਨੂੰ ਖੇਡਾਂ ਲਈ ਵਧੀਆ ਸਹੂਲਤਾਂ ਅਤੇ ਹਰ ਸੰਭਵ ਸਹਿਯੋਗ ਪ੍ਰਦਾਨ ਕਰੇਗਾ ਤਾਂ ਜੋ ਉਹ ਜ਼ਿਲ੍ਹਾ, ਸੂਬਾ, ਰਾਸ਼ਟਰੀ ਅਤੇ ਅੰਤਰਰਾਸ਼ਟਰੀ ਪੱਧਰ ’ਤੇ ਆਪਣੀ ਪ੍ਰਤਿਭਾ ਦਾ ਪ੍ਰਦਰਸ਼ਨ ਕਰਕੇ ਸਕੂਲ ਅਤੇ ਇਲਾਕੇ ਦਾ ਨਾਮ ਹੋਰ ਉੱਚਾ ਕਰਨ।
ਪਿਛਲੀ ਖ਼ਬਰ ਬਜੀਦਪੁਰ ਭੋਮਾ ਦੇ ਸ਼ਮਸ਼ਾਨਘਾਟ ਦੇ ਵਿਵਾਦ ਸੰਬੰਧੀ ਬੀਬੀ ਰਜਿੰਦਰ ਕੌਰ ਵਲੋਂ ਪਿੰਡ ਵਾਸੀਆਂ ਨਾਲ ਮੁਲਾਕਾਤ ਅਗਲੀ ਖ਼ਬਰ ਪ੍ਰੋ. ਤੇਜਵੀਰ ਸਿੰਘ ਬਰਾੜ ਦੀ ਹਾਜ਼ਰੀ ’ਚ ਹਲਕੇ ਦੇ ਕਈ ਪਿੰਡਾਂ ਦੇ ਸਰਪੰਚਾਂ ਨੇ ਸ਼ਿਵ ਲਾਲ ਡੋਡਾ ਦੇ ਪਰਿਵਾਰ ਨੂੰ ਦਿੱਤਾ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।