ਫ਼ਾਜ਼ਿਲਕਾ, 29 ਜੁਲਾਈ (ਦਵਿੰਦਰ ਪਾਲ ਸਿੰਘ)-ਮਾਣਯੋਗ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਦਿਸ਼ਾ-ਨਿਰਦੇਸ਼ਾਂ ਹੇਠ ਜੁਡੀਸ਼ੀਅਲ ਕੋਰਟ ਕੰਪਲੈਕਸ ਫ਼ਾਜ਼ਿਲਕਾ ਵਿਖੇ ਬੂਟੇ ਲਗਾਉਣ ਦੀ ਮੁਹਿੰਮ ਚਲਾਈ ਗਈ। ਇਹ ਪ੍ਰੋਗਰਾਮ ਮਾਣਯੋਗ ਜ਼ਿਲ੍ਹਾ ਅਤੇ ਸੈਸ਼ਨ ਜੱਜ ਧਰਮਿੰਦਰ ਪਾਲ ਸਿੰਗਲਾ ਦੀ ਰਹਿਨੁਮਾਈ ਹੇਠ ਆਯੋਜਿਤ ਕੀਤਾ ਗਿਆ। ਇਸ ਮੌਕੇ ਸਮੂਹ ਜੱਜ ਸਾਹਿਬਾਨਾਂ, ਕੋਰਟ ਸਟਾਫ਼ ਅਤੇ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਿਟੀ ਦੇ ਕਰਮਚਾਰੀਆਂ ਨੇ ਵੱਧ-ਚੜ੍ਹ ਕੇ ਹਿੱਸਾ ਲਿਆ ਅਤੇ ਵੱਖ-ਵੱਖ ਕਿਸਮ ਦੇ ਬੂਟੇ ਲਗਾਏ। ਸ਼੍ਰੀ ਧਰਮਿੰਦਰ ਪਾਲ ਸਿੰਗਲਾ ਨੇ ਵਾਤਾਵਰਨ ਦੀ ਸੰਭਾਲ ਦਾ ਸੰਦੇਸ਼ ਦਿੰਦਿਆਂ ਆਖਿਆ ਕਿ ਰੁੱਖ ਸਾਡੇ ਜੀਵਨ ਦਾ ਅਟੁੱਟ ਅੰਗ ਹਨ, ਇਸ ਲਈ ਹਰ ਨਾਗਰਿਕ ਨੂੰ ਬੂਟੇ ਲਗਾਉਣ ਦੇ ਨਾਲ-ਨਾਲ ਉਨ੍ਹਾਂ ਦੀ ਪਾਲਨਾ ਕਰਨ ਦੀ ਜ਼ਿੰਮੇਵਾਰੀ ਵੀ ਚੁੱਕਣੀ ਚਾਹੀਦੀ ਹੈ।