02-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-07-2026

ਵਿਧਾਇਕ ਗੋਲਡੀ ਕੰਬੋਜ ਨੇ ਪਿੰਡਾਂ ’ਚ ਲੋਕ-ਹਿਤ ਪ੍ਰਾਜੈਕਟ ਕੀਤੇ ਲੋਕ ਅਰਪਿਤ ਪਿੰਡਾਂ ਦੀ ਨੁਹਾਰ ਬਦਲਣ ਅਤੇ ਬੁਨਿਆਦੀ ਸਹੂਲਤਾਂ ਮਜ਼ਬੂਤ ਕਰਨ ਲਈ ਪੰਜਾਬ ਸਰਕਾਰ ਵਚਨਬੱਧ-ਗੋਲਡੀ ਕੰਬੋਜ

ਅਜੀਤ ਡੈਸਕ 30-07-2026
ਜਲਾਲਾਬਾਦ, 29 ਜੁਲਾਈ (ਜਤਿੰਦਰ ਪਾਲ ਸਿੰਘ)-ਹਲਕਾ ਵਿਧਾਇਕ ਜਲਾਲਾਬਾਦ ਜਗਦੀਪ ਕੰਬੋਜ ਗੋਲਡੀ ਵਲੋਂ ਹਲਕੇ ਦੇ ਵੱਖ-ਵੱਖ ਪਿੰਡਾਂ ਵਿਚ ਵਿਕਾਸ ਕਾਰਜਾਂ ਦਾ ਉਦਘਾਟਨ ਕਰਕੇ ਲੋਕਾਂ ਨੂੰ ਸਮਰਪਿਤ ਕੀਤਾ। ਇਸ ਦੌਰਾਨ ਉਨ੍ਹਾਂ ਨੇ ਪਿੰਡ ਢੰਡੀ ਖ਼ੁਰਦ ਵਿਖੇ ਨਵੇਂ ਬਣੇ ਸਟੇਡੀਅਮ, ਪਿੰਡ ਮੋਹਕਮ ਅਰਾਈਆਂ ਵਿਖੇ ਗੰਦੇ ਪਾਣੀ ਦੀ ਨਿਕਾਸੀ ਲਈ ਪਾਈਪ ਲਾਈਨ, ਪਿੰਡ ਕਾਹਨੇ ਵਾਲਾ ਵਿਖੇ ਲਾਇਬ੍ਰੇਰੀ, ਢਾਣੀ ਫੁੱਲਾਂ ਸਿੰਘ ਵਿਖੇ ਪੰਚਾਇਤ ਘਰ ਅਤੇ ਢਾਣੀ ਹਜ਼ਾਰਾਂ ਵਿਖੇ ਬਣਾਏ ਗਏ ਪਬਲਿਕ ਸ਼ੈੱਡ ਦਾ ਉਦਘਾਟਨ ਕੀਤਾ। ਇਸ ਮੌਕੇ ਵੱਡੀ ਗਿਣਤੀ ਵਿਚ ਪਿੰਡ ਵਾਸੀ, ਪੰਚਾਇਤੀ ਨੁਮਾਇੰਦੇ ਅਤੇ ਆਮ ਆਦਮੀ ਪਾਰਟੀ ਦੇ ਵਰਕਰ ਹਾਜ਼ਰ ਸਨ। ਲੋਕਾਂ ਨੇ ਵਿਧਾਇਕ ਜਗਦੀਪ ਕੰਬੋਜ ਗੋਲਡੀ ਦਾ ਪਿੰਡਾਂ ਵਿਚ ਲਗਾਤਾਰ ਕਰਵਾਏ ਜਾ ਰਹੇ ਵਿਕਾਸ ਕਾਰਜਾਂ ਲਈ ਧੰਨਵਾਦ ਕੀਤਾ। ਉਦਘਾਟਨ ਸਮਾਗਮ ਦੌਰਾਨ ਸੰਬੋਧਨ ਕਰਦਿਆਂ ਵਿਧਾਇਕ ਜਗਦੀਪ ਕੰਬੋਜ ਗੋਲਡੀ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਪਿੰਡਾਂ ਨੂੰ ਸ਼ਹਿਰਾਂ ਦੇ ਬਰਾਬਰ ਬੁਨਿਆਦੀ ਸਹੂਲਤਾਂ ਦੇਣ ਲਈ ਦ੍ਰਿੜ੍ਹਤਾ ਨਾਲ ਕੰਮ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਖੇਡਾਂ ਨੂੰ ਉਤਸ਼ਾਹਿਤ ਕਰਨ ਲਈ ਸਟੇਡੀਅਮਾਂ ਦੀ ਉਸਾਰੀ, ਨੌਜਵਾਨਾਂ ਨੂੰ ਪੜ੍ਹਾਈ ਵੱਲ ਪ੍ਰੇਰਿਤ ਕਰਨ ਲਈ ਲਾਇਬ੍ਰੇਰੀਆਂ ਦੀ ਸਥਾਪਨਾ ਅਤੇ ਪਿੰਡਾਂ ਵਿਚ ਸਫ਼ਾਈ ਅਤੇ ਨਿਕਾਸੀ ਪ੍ਰਬੰਧ ਮਜ਼ਬੂਤ ਕਰਨਾ ਸਰਕਾਰ ਦੀਆਂ ਪ੍ਰਮੁੱਖ ਤਰਜੀਹਾਂ ਹਨ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪੰਜਾਬ ਦੇ ਵਿਕਾਸ ਨੂੰ ਨਵੀਂ ਦਿਸ਼ਾ ਦਿੱਤੀ ਹੈ ਅਤੇ ਪਿੰਡਾਂ ਦੇ ਲੋਕਾਂ ਦੀਆਂ ਲੰਬੇ ਸਮੇਂ ਤੋਂ ਲਟਕਦੀਆਂ ਮੰਗਾਂ ਨੂੰ ਪਹਿਲ ਦੇ ਆਧਾਰ ’ਤੇ ਪੂਰਾ ਕੀਤਾ ਜਾ ਰਿਹਾ ਹੈ। ਸੂਬਾ ਸਰਕਾਰ ਸਿੱਖਿਆ, ਸਿਹਤ, ਖੇਡਾਂ, ਸਫ਼ਾਈ ਅਤੇ ਪਿੰਡਾਂ ਦੇ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਬਣਾਉਣ ਲਈ ਇਤਿਹਾਸਕ ਫ਼ੈਸਲੇ ਲੈ ਰਹੀ ਹੈ, ਜਿਸ ਦਾ ਲਾਭ ਆਮ ਲੋਕਾਂ ਤੱਕ ਸਿੱਧੇ ਤੌਰ ’ਤੇ ਪਹੁੰਚ ਰਿਹਾ ਹੈ। ਵਿਧਾਇਕ ਗੋਲਡੀ ਨੇ ਕਿਹਾ ਕਿ ਜਲਾਲਾਬਾਦ ਹਲਕੇ ਦੇ ਹਰ ਪਿੰਡ ਦਾ ਸੰਤੁਲਿਤ ਵਿਕਾਸ ਉਨ੍ਹਾਂ ਦੀ ਪਹਿਲੀ ਜ਼ਿੰਮੇਵਾਰੀ ਹੈ ਅਤੇ ਲੋਕਾਂ ਦੀਆਂ ਸਮੱਸਿਆਵਾਂ ਦਾ ਮੌਕੇ ’ਤੇ ਹੱਲ ਕਰਨਾ ਹੀ ਉਨ੍ਹਾਂ ਦੀ ਰਾਜਨੀਤੀ ਦਾ ਮਕਸਦ ਹੈ। ਉਨ੍ਹਾਂ ਭਰੋਸਾ ਦਿਵਾਇਆ ਕਿ ਆਉਣ ਵਾਲੇ ਸਮੇਂ ਵਿਚ ਵੀ ਹਲਕੇ ਵਿਚ ਕਰੋੜਾਂ ਰੁਪਏ ਦੇ ਹੋਰ ਵਿਕਾਸ ਪ੍ਰੋਜੈਕਟ ਸ਼ੁਰੂ ਕੀਤੇ ਜਾਣਗੇ ਤਾਂ ਜੋ ਪਿੰਡਾਂ ਦੀ ਤਸਵੀਰ ਪੂਰੀ ਤਰ੍ਹਾਂ ਬਦਲੀ ਜਾ ਸਕੇ। ਪਿੰਡ ਵਾਸੀਆਂ ਨੇ ਕਿਹਾ ਕਿ ਪੰਜਾਬ ਸਰਕਾਰ ਅਤੇ ਵਿਧਾਇਕ ਜਗਦੀਪ ਕੰਬੋਜ ਗੋਲਡੀ ਵਲ਼ੋਂ ਪਿੰਡਾਂ ਵਿਚ ਕਰਵਾਏ ਜਾ ਰਹੇ ਵਿਕਾਸ ਕਾਰਜਾਂ ਨਾਲ ਲੋਕਾਂ ਨੂੰ ਵੱਡੀ ਰਾਹਤ ਮਿਲ ਰਹੀ ਹੈ ਅਤੇ ਬੁਨਿਆਦੀ ਸਹੂਲਤਾਂ ਵਿਚ ਮਹੱਤਵਪੂਰਨ ਸੁਧਾਰ ਦੇਖਣ ਨੂੰ ਮਿਲ ਰਿਹਾ ਹੈ।
ਪਿਛਲੀ ਖ਼ਬਰ ਅਕਾਲੀ ਦਲ ਨੇ ਸਫ਼ਾਈ ਸੇਵਕਾਂ ਦੀ ਹੜਤਾਲ ’ਚ ਸ਼ਾਮਿਲ ਹੋ ਕੇ ਪੰਜਾਬ ਬੰਦ ਨੂੰ ਦਿੱਤਾ ਸਮਰਥਨ ਅਗਲੀ ਖ਼ਬਰ ਹਾਈ ਕੋਰਟ ਦੇ ਦਿਸ਼ਾ-ਨਿਰਦੇਸ਼ਾਂ ਹੇਠ ਫ਼ਾਜ਼ਿਲਕਾ ਕੋਰਟ ਕੰਪਲੈਕਸ ’ਚ ਬੂਟੇ ਲਗਾਏ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।