02-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-08-2026

ਸੜਕ ਹਾਦਸਾ ਪੀੜਤਾਂ ਲਈ ‘ਪੀ.ਐੱਮ-ਰਾਹਤ ਯੋਜਨਾ’ ਦਾ ਲਾਭ ਲਿਆ ਜਾਵੇ-ਆਰ.ਟੀ.ਓ. ਗੁਰਪ੍ਰੀਤ ਸਿੰਘ ਥਿੰਦ

ਫ਼ਾਜ਼ਿਲਕਾ, 1 ਅਗਸਤ (ਦਵਿੰਦਰ ਪਾਲ ਸਿੰਘ)-ਖੇਤਰੀ ਟਰਾਂਸਪੋਰਟ ਅਫ਼ਸਰ (ਆਰ. ਟੀ.

ਅਜੀਤ ਡੈਸਕ 02-08-2026
ਫ਼ਾਜ਼ਿਲਕਾ, 1 ਅਗਸਤ (ਦਵਿੰਦਰ ਪਾਲ ਸਿੰਘ)-ਖੇਤਰੀ ਟਰਾਂਸਪੋਰਟ ਅਫ਼ਸਰ (ਆਰ.ਟੀ.ਓ.) ਗੁਰਪ੍ਰੀਤ ਸਿੰਘ ਥਿੰਦ ਨੇ ਦੱਸਿਆ ਕਿ ਸੜਕ ਹਾਦਸਿਆਂ ਵਿਚ ਜ਼ਖ਼ਮੀਆਂ ਦੀ ਜਾਨ ਬਚਾਉਣ ਲਈ ਸਰਕਾਰ ਵਲੋਂ ‘ਪੀ.ਐੱਮ-ਰਾਹਤ ਯੋਜਨਾ’ ਚਲਾਈ ਜਾ ਰਹੀ ਹੈ। ਇਸ ਯੋਜਨਾ ਤਹਿਤ ਹਾਦਸੇ ਦੇ ਹਰ ਪੀੜਤ ਨੂੰ ਹਾਦਸੇ ਦੀ ਮਿਤੀ ਤੋਂ 7 ਦਿਨਾਂ ਤੱਕ 1.50 ਲੱਖ ਰੁਪਏ ਤੱਕ ਦਾ ਕੈਸ਼ਲੈੱਸ ਇਲਾਜ ਦਿੱਤਾ ਜਾਂਦਾ ਹੈ। ਇਸ ਲਈ ਵਾਹਨ ਦਾ ਬੀਮਾ ਹੋਣਾ ਵੀ ਜ਼ਰੂਰੀ ਨਹੀਂ ਹੈ। ਆਰ.ਟੀ.ਓ. ਨੇ ਦੱਸਿਆ ਕਿ ਹਾਦਸੇ ਤੋਂ ਬਾਅਦ ਮਦਦ ਕਰਨ ਵਾਲੇ ‘ਰਾਹ-ਵੀਰ’ ਨੂੰ 25,000 ਰੁਪਏ ਦਾ ਨਕਦ ਇਨਾਮ ਅਤੇ ਪ੍ਰਸ਼ੰਸਾ ਪੱਤਰ ਦਿੱਤਾ ਜਾਵੇਗਾ। ਮਦਦਗਾਰ ਵਿਅਕਤੀ ਤੋਂ ਪੁਲਿਸ ਜਾਂ ਹਸਪਤਾਲ ਵਲੋਂ ਕੋਈ ਬੇਲੋੜੀ ਪੁੱਛਗਿੱਛ ਨਹੀਂ ਕੀਤੀ ਜਾਵੇਗੀ। ਉਨ੍ਹਾਂ ਆਮ ਲੋਕਾਂ ਨੂੰ ਅਪੀਲ ਕੀਤੀ ਕਿ ਹਾਦਸੇ ਦੀ ਸਥਿਤੀ ਵਿਚ 112 ਹੈਲਪ ਲਾਈਨ ’ਤੇ ਸੰਪਰਕ ਕਰਨ ਅਤੇ ਜ਼ਖ਼ਮੀਆਂ ਨੂੰ ਤੁਰੰਤ ਹਸਪਤਾਲ ਪਹੁੰਚਾ ਕੇ ਜਾਨ ਬਚਾਉਣ ’ਚ ਮਦਦ ਕਰਨ।
ਪਿਛਲੀ ਖ਼ਬਰ ਟੋਲ ਟੈਕਸ ਰੋਡ ’ਤੇ ਲੱਗੀਆਂ ਰੂੜੀਆਂ ਦੇ ਰਹੀਆਂ ਹਨ ਹਾਦਸਿਆਂ ਨੂੰ ਸੱਦਾ ਅਗਲੀ ਖ਼ਬਰ ਨਹਿਰ ’ਚੋਂ ਮਿਲੀ ਅਣਪਛਾਤੇ ਵਿਅਕਤੀ ਦੀ ਲਾਸ਼

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।