02-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-08-2026

ਅਬੋਹਰ ਦੀ ਧਰਮ ਨਗਰੀ ’ਚ ਸੀਵਰੇਜ ਵਿਵਸਥਾ ਦਾ ਬੁਰਾ ਹਾਲ, ਸਕੂਲੀ ਬੱਚੇ ਗੰਦੇ ਪਾਣੀ ’ਚੋਂ ਲੰਘਣ ਲਈ ਮਜਬੂਰ

ਅਬੋਹਰ, 1 ਅਗਸਤ (ਤੇਜਿੰਦਰ ਸਿੰਘ ਖ਼ਾਲਸਾ)-ਅਬੋਹਰ ਦੇ ਧਰਮ ਨਗਰੀ ਇਲਾਕੇ ਵਿਚ ਸੀਵਰੇਜ ਪ੍ਰਬੰਧ ਪੂਰੀ ਤਰ੍ਹਾਂ ਚਰਮਰਾ ਗਿਆ ਹੈ, ਜਿਸ ਕਾਰਨ ਇਲਾਕਾ ਵਾਸੀਆਂ ਨੂੰ ਰੋਜ਼ਾਨਾ ਭਾਰੀ ਪ੍ਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਗਲੀ ਨੰਬਰ 1 ਦਾ ਲੈਵਲ ਉੱਚਾ ਕੀਤੇ ਜਾਣ ਕਾਰਨ ਨੇੜੇ ਸਥਿਤ ਸਕੂਲ ਦੇ ਬਾਹਰ ਅਤੇ ਆਸ - ਪਾਸ ਦੀਆਂ ਗਲੀਆਂ ’ਚ ਸੀਵਰੇਜ ਦਾ ਗੰਦਾ ਪਾਣੀ ਲਗਾਤਾਰ ਖੜ੍ਹਾ ਰਹਿਣ ਕਾਰਨ ਸਕੂਲੀ ਵਿਦਿਆਰਥੀਆਂ, ਅਧਿਆਪਕਾਂ ਅਤੇ ਸਥਾਨਕ ਲੋਕਾਂ ਦਾ ਆਉਣਾ-ਜਾਣਾ ਬਹੁਤ ਮੁਸ਼ਕਿਲ ਹੋ ਗਿਆ ਹੈ।

ਅਜੀਤ ਡੈਸਕ 02-08-2026
ਅਬੋਹਰ, 1 ਅਗਸਤ (ਤੇਜਿੰਦਰ ਸਿੰਘ ਖ਼ਾਲਸਾ)-ਅਬੋਹਰ ਦੇ ਧਰਮ ਨਗਰੀ ਇਲਾਕੇ ਵਿਚ ਸੀਵਰੇਜ ਪ੍ਰਬੰਧ ਪੂਰੀ ਤਰ੍ਹਾਂ ਚਰਮਰਾ ਗਿਆ ਹੈ, ਜਿਸ ਕਾਰਨ ਇਲਾਕਾ ਵਾਸੀਆਂ ਨੂੰ ਰੋਜ਼ਾਨਾ ਭਾਰੀ ਪ੍ਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਗਲੀ ਨੰਬਰ 1 ਦਾ ਲੈਵਲ ਉੱਚਾ ਕੀਤੇ ਜਾਣ ਕਾਰਨ ਨੇੜੇ ਸਥਿਤ ਸਕੂਲ ਦੇ ਬਾਹਰ ਅਤੇ ਆਸ - ਪਾਸ ਦੀਆਂ ਗਲੀਆਂ ’ਚ ਸੀਵਰੇਜ ਦਾ ਗੰਦਾ ਪਾਣੀ ਲਗਾਤਾਰ ਖੜ੍ਹਾ ਰਹਿਣ ਕਾਰਨ ਸਕੂਲੀ ਵਿਦਿਆਰਥੀਆਂ, ਅਧਿਆਪਕਾਂ ਅਤੇ ਸਥਾਨਕ ਲੋਕਾਂ ਦਾ ਆਉਣਾ-ਜਾਣਾ ਬਹੁਤ ਮੁਸ਼ਕਿਲ ਹੋ ਗਿਆ ਹੈ। ਮੁਹੱਲਾ ਵਾਸੀਆਂ ਨੇ ਦੱਸਿਆ ਕਿ ਗਲੀ ਦਾ ਲੈਵਲ ਹੋਰ ਗਲੀਆਂ ਨਾਲੋਂ ਉੱਚਾ ਹੋਣ ਕਾਰਨ ਬਰਸਾਤ ਅਤੇ ਸੀਵਰੇਜ ਦਾ ਗੰਦਾ ਪਾਣੀ ਨੇੜਲੀਆਂ ਗਲੀਆਂ ਵਿਚ ਇਕੱਠਾ ਹੋ ਜਾਂਦਾ ਹੈ। ਕਈ-ਕਈ ਦਿਨ ਤੱਕ ਪਾਣੀ ਦੀ ਨਿਕਾਸੀ ਨਾ ਹੋਣ ਕਾਰਨ ਸੜਕਾਂ ਛੱਪੜ ਦਾ ਰੂਪ ਧਾਰ ਲੈਂਦੀਆਂ ਹਨ ਅਤੇ ਲੋਕਾਂ ਨੂੰ ਗੰਦੇ ਪਾਣੀ ’ਚੋਂ ਲੰਘ ਕੇ ਆਪਣੇ ਘਰਾਂ ਅਤੇ ਸਕੂਲ ਤੱਕ ਪਹੁੰਚਣਾ ਪੈਂਦਾ ਹੈ। ਇਸ ਸਮੱਸਿਆ ਦਾ ਸਭ ਤੋਂ ਵੱਧ ਅਸਰ ਛੋਟੇ ਸਕੂਲੀ ਬੱਚਿਆਂ ’ਤੇ ਪੈ ਰਿਹਾ ਹੈ, ਜੋ ਹਰ ਰੋਜ਼ ਗੰਦੇ ਅਤੇ ਬਦਬੂਦਾਰ ਪਾਣੀ ਵਿਚੋਂ ਲੰਘ ਕੇ ਸਕੂਲ ਜਾਣ ਲਈ ਮਜਬੂਰ ਹਨ। ਮਾਪਿਆਂ ਦਾ ਕਹਿਣਾ ਹੈ ਕਿ ਇਸ ਨਾਲ ਬੱਚਿਆਂ ਦੀ ਸਿਹਤ ਨੂੰ ਖ਼ਤਰਾ ਬਣਿਆ ਹੋਇਆ ਹੈ ਅਤੇ ਚਮੜੀ ਸਮੇਤ ਹੋਰ ਭਿਆਨਕ ਬਿਮਾਰੀਆਂ ਫੈਲਣ ਦਾ ਡਰ ਬਣਿਆ ਰਹਿੰਦਾ ਹੈ। ਸਥਾਨਕ ਨਿਵਾਸੀਆਂ ਨੇ ਦੋਸ਼ ਲਗਾਇਆ ਕਿ ਨਗਰ ਨਿਗਮ ਨੂੰ ਕਈ ਵਾਰ ਲਿਖਤੀ ਅਤੇ ਮੌਖਿਕ ਰੂਪ ਵਿਚ ਇਸ ਸਮੱਸਿਆ ਤੋਂ ਜਾਣੂ ਕਰਵਾਇਆ ਗਿਆ ਹੈ, ਪਰ ਅਜੇ ਤੱਕ ਕੋਈ ਪੱਕਾ ਹੱਲ ਨਹੀਂ ਕੀਤਾ ਗਿਆ। ਸਿਰਫ਼ ਅਸਥਾਈ ਤੌਰ ’ਤੇ ਸਫ਼ਾਈ ਕਰਵਾ ਦਿੱਤੀ ਜਾਂਦੀ ਹੈ, ਜਿਸ ਤੋਂ ਕੁੱਝ ਹੀ ਦਿਨਾਂ ਬਾਅਦ ਹਾਲਾਤ ਮੁੜ ਪਹਿਲਾਂ ਵਰਗੇ ਹੋ ਜਾਂਦੇ ਹਨ। ਮੁਹੱਲਾ ਵਾਸੀਆਂ ਨੇ ਮੰਗ ਕੀਤੀ ਹੈ ਕਿ ਧਰਮ ਨਗਰੀ ਦੀ ਸੀਵਰੇਜ ਵਿਵਸਥਾ ਦਾ ਤਕਨੀਕੀ ਸਰਵੇ ਕਰਵਾ ਕੇ ਸਥਾਈ ਹੱਲ ਕੀਤਾ ਜਾਵੇ, ਗਲੀਆਂ ਦਾ ਲੈਵਲ ਵਿਗਿਆਨਕ ਢੰਗ ਨਾਲ ਠੀਕ ਕੀਤਾ ਜਾਵੇ ਅਤੇ ਜਿੱਥੇ ਲੋੜ ਹੋਵੇ ਉੱਥੇ ਨਵੀਆਂ ਸੀਵਰੇਜ ਲਾਈਨਾਂ ਵਿਛਾਈਆਂ ਜਾਣ। ਉਨ੍ਹਾਂ ਚਿਤਾਵਨੀ ਦਿੱਤੀ ਕਿ ਜੇਕਰ ਜਲਦੀ ਹੀ ਸਮੱਸਿਆ ਦਾ ਹੱਲ ਨਾ ਕੀਤਾ ਗਿਆ ਤਾਂ ਉਹ ਸੰਘਰਸ਼ ਕਰਨ ਲਈ ਮਜਬੂਰ ਹੋਣਗੇ, ਜਿਸ ਦੀ ਜ਼ਿੰਮੇਵਾਰੀ ਸਬੰਧਿਤ ਪ੍ਰਸ਼ਾਸਨ ਦੀ ਹੋਵੇਗੀ।
ਪਿਛਲੀ ਖ਼ਬਰ ਫ਼ਾਜ਼ਿਲਕਾ ਅਪਰਾਧਨਾਮਾ - ਫ਼ਾਜ਼ਿਲਕਾ ਜ਼ਿਲ੍ਹੇ ਦੇ ਵੱਖ-ਵੱਖ ਥਾਣਿਆਂ ’ਚ 5 ਮੁਕੱਦਮੇ ਦਰਜ ਅਗਲੀ ਖ਼ਬਰ ਰਘੂਵਰ ਭਵਨ ਨੇੜਿਓਂ 22 ਸਾਲਾ ਨੌਜਵਾਨ ਦੀ ਮਿਲੀ ਲਾਸ਼

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।