ਸਕੂਲ ਆਫ਼ ਐਮੀਨੈਂਸ ਫ਼ਾਜ਼ਿਲਕਾ ਦੇ 4 ਵਿਦਿਆਰਥੀਆਂ ਨੇ ਨੀਟ ਪ੍ਰੀਖਿਆ ਕੀਤੀ ਪਾਸ ਪ੍ਰਿੰਸੀਪਲ ਹਰੀ ਚੰਦ ਕੰਬੋਜ ਹੋਏ ਸਨਮਾਨਿਤ
ਫ਼ਾਜ਼ਿਲਕਾ,1 ਅਗਸਤ (ਦਵਿੰਦਰ ਪਾਲ ਸਿੰਘ)-ਸਕੂਲ ਆਫ਼ ਐਮੀਨੈਂਸ ਫ਼ਾਜ਼ਿਲਕਾ ਦੇ 12ਵੀਂ ਜਮਾਤ ਦੇ 4 ਵਿਦਿਆਰਥੀਆਂ ਨੇ ਨੀਟ ਪ੍ਰੀਖਿਆ ਪਾਸ ਕਰਕੇ ਸਕੂਲ ਅਤੇ ਜ਼ਿਲ੍ਹੇ ਦਾ ਨਾਂਅ ਰੌਸ਼ਨ ਕੀਤਾ ਹੈ। ਇਸ ਸ਼ਾਨਦਾਰ ਪ੍ਰਾਪਤੀ ’ਤੇ ਪੰਜਾਬ ਦੇ ਸਿੱਖਿਆ ਵਿਭਾਗ ਵਲੋਂ ਮੋਹਾਲੀ ਵਿਖੇ ਕਰਵਾਏ ਵਿਸ਼ੇਸ਼ ਸਮਾਗਮ ਦੌਰਾਨ ਪ੍ਰਿੰਸੀਪਲ ਹਰੀ ਚੰਦ ਕੰਬੋਜ ਨੂੰ ਵਿਸ਼ੇਸ਼ ਤੌਰ ’ਤੇ ਸਨਮਾਨਿਤ ਕੀਤਾ ਗਿਆ।
ਅਜੀਤ ਡੈਸਕ
02-08-2026