ਜ਼ਿਲ੍ਹਾ ਮਾਸਟਰ ਅਥਲੈਟਿਕ ਐਸੋਸੀਏਸ਼ਨ ਦੀ ਨਵੀਂ ਕਾਰਜਕਾਰਨੀ ਦਾ ਐਲਾਨ
ਅਬੋਹਰ, 2 ਅਗਸਤ (ਤੇਜਿੰਦਰ ਸਿੰਘ ਖ਼ਾਲਸਾ)-ਜ਼ਿਲ੍ਹਾ ਮਾਸਟਰ ਅਥਲੈਟਿਕ ਐਸੋਸੀਏਸ਼ਨ ਫ਼ਾਜ਼ਿਲਕਾ ਦੀ ਇਕ ਅਹਿਮ ਮੀਟਿੰਗ ਐਸੋਸੀਏਸ਼ਨ ਦੇ ਪ੍ਰਧਾਨ ਸੁਬੇਗ ਸਿੰਘ ਵਿਰਕ ਦੀ ਪ੍ਰਧਾਨਗੀ ਹੇਠ ਹੋਈ। ਮੀਟਿੰਗ ਦੌਰਾਨ ਐਸੋਸੀਏਸ਼ਨ ਨੂੰ ਹੋਰ ਮਜ਼ਬੂਤ ਬਣਾਉਣ ਅਤੇ ਮਾਸਟਰ ਅਥਲੈਟਿਕਸ ਦੀਆਂ ਗਤੀਵਿਧੀਆਂ ਨੂੰ ਜ਼ਿਲ੍ਹਾ ਪੱਧਰ ’ਤੇ ਹੋਰ ਪ੍ਰਭਾਵਸ਼ਾਲੀ ਢੰਗ ਨਾਲ ਅੱਗੇ ਵਧਾਉਣ ਲਈ ਨਵੀਂ ਕਾਰਜਕਾਰਨੀ ਦਾ ਸਰਬਸੰਮਤੀ ਨਾਲ ਐਲਾਨ ਕੀਤਾ ਗਿਆ।
ਜ਼ਿਲ੍ਹਾ ਮਾਸਟਰ ਅਥਲੈਟਿਕਸ ਐਸੋਸੀਏਸ਼ਨ ਦੀ ਮੀਟਿੰਗ ਦੌਰਾਨ ਹਾਜ਼ਰ ਮੈਂਬਰ ਅਤੇ ਜਾਣਕਾਰੀ ਦਿੰਦੇ ਪ੍ਰਧਾਨ ਸੁਬੇਗ ਸਿੰਘ ਵਿਰਕ ਤਸਵੀਰ : ਤੇਜਿੰਦਰ ਸਿੰਘ ਖ਼ਾਲਸਾ
03-08-2026