ਵਿਧਾਇਕ ਸਵਨਾ ਨੇ ਰਾਜ ਤਿਲਕ ਨੂੰ ਕੰਬੋਜ ਭਲਾਈ ਬੋਰਡ ਦੇ ਚੇਅਰਮੈਨ ਨਿਯੁਕਤ ਹੋਣ ’ਤੇ ਦਿੱਤੀ ਵਧਾਈ
ਫ਼ਾਜ਼ਿਲਕਾ, 2 ਅਗਸਤ (ਦਵਿੰਦਰ ਪਾਲ ਸਿੰਘ)-ਫ਼ਾਜ਼ਿਲਕਾ ਦੇ ਵਿਧਾਇਕ ਨਰਿੰਦਰ ਪਾਲ ਸਿੰਘ ਸਵਨਾ ਨੇ ਹਲਕੇ ਦੇ ਪਿੰਡ ਲਾਧੂਕਾ ਦੇ ਵਸਨੀਕ ਰਾਜ ਤਿਲਕ ਨੂੰ ਕੰਬੋਜ ਭਲਾਈ ਬੋਰਡ ਪੰਜਾਬ ਦਾ ਚੇਅਰਮੈਨ ਨਿਯੁਕਤ ਹੋਣ ’ਤੇ ਮੁਬਾਰਕਬਾਦ ਦਿੱਤੀ। ਇਸ ਮੌਕੇ ਉਨ੍ਹਾਂ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦਾ ਧੰਨਵਾਦ ਕੀਤਾ।
ਅਜੀਤ ਡੈਸਕ
03-08-2026