04-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-08-2026

ਵਪਾਰੀਆਂ ਦੀਆਂ ਸਮੱਸਿਆਵਾਂ ਦਾ ਹੱਲ ਪਹਿਲ ਦੇ ਆਧਾਰ ’ਤੇ ਹੱਲ ਕਰਨ ਸੰਬੰਧਿਤ ਵਿਭਾਗਾਂ ਦੇ ਅਧਿਕਾਰੀ- ਡਿਪਟੀ ਕਮਿਸ਼ਨਰ

ਫ਼ਾਜ਼ਿਲਕਾ, 3 ਅਗਸਤ(ਦਵਿੰਦਰ ਪਾਲ ਸਿੰਘ)-ਡਿਪਟੀ ਕਮਿਸ਼ਨਰ ਫ਼ਾਜ਼ਿਲਕਾ ਸ੍ਰੀਮਤੀ ਅਮਰਪ੍ਰੀਤ ਕੌਰ ਸੰਧੂ ਦੇ ਅਤੇ ਵਧੀਕ ਡਿਪਟੀ ਕਮਿਸ਼ਨਰ (ਜਨ.) ਡਾ.

ਅਜੀਤ ਡੈਸਕ 04-08-2026
ਫ਼ਾਜ਼ਿਲਕਾ, 3 ਅਗਸਤ(ਦਵਿੰਦਰ ਪਾਲ ਸਿੰਘ)-ਡਿਪਟੀ ਕਮਿਸ਼ਨਰ ਫ਼ਾਜ਼ਿਲਕਾ ਸ੍ਰੀਮਤੀ ਅਮਰਪ੍ਰੀਤ ਕੌਰ ਸੰਧੂ ਦੇ ਅਤੇ ਵਧੀਕ ਡਿਪਟੀ ਕਮਿਸ਼ਨਰ (ਜਨ.) ਡਾ. ਮਨਦੀਪ ਕੌਰ ਵਲੋਂ ਜ਼ਿਲ੍ਹੇ ਦੇ ਵਪਾਰੀਆਂ ਦੀਆਂ ਸਮੱਸਿਆਵਾਂ ਦੇ ਹੱਲ ਲਈ ਰਿਵਿਊ ਮੀਟਿੰਗ ਕੀਤੀ ਗਈ। ਜਿਸ ਵਿਚ ਸਹਾਇਕ ਕਮਿਸ਼ਨਰ ਹਰਬੰਸ ਸਿੰਘ ਅਤੇ ਐੱਸ.ਡੀ.ਐੱਮ ਫਾਜਿਲਕਾ ਜਗੁਰਾਜ ਸਿੰਘ, ਚੇਅਰਮੈਨ ਵਿਧਾਨ ਸਭਾ ਹਲਕਾ ਫਾਜ਼ਿਲਕਾ ਟਰੇਡਜ ਕਮਿਸ਼ਨ ਲਵਿਸ਼ ਚਾਵਲਾ ਸਮੇਤ ਪੁਲਿਸ ਵਿਭਾਗ ਸਮੇਤ ਹੋਰ ਸੰਬੰਧਤ ਵਿਭਾਗਾਂ ਦੇ ਅਧਿਕਾਰੀ ਵੀ ਮੌਜੂਦ ਸਨ।ਇਸ ਦੌਰਾਨ ਉਨ੍ਹਾਂ ਪੁਲਿਸ ਵਿਭਾਗ, ਨਗਰ ਨਿਗਮ ਤੇ ਕੌਂਸਲ ਅਤੇ ਹੋਰ ਵਿਭਾਗਾਂ ਦੇ ਅਧਿਕਾਰੀਆਂ ਨੂੰ ਸਬੰਧਿਤ ਸ਼ਿਕਾਇਤਾਂ ਜਿਵੇਂ ਕਿ ਸੀ.ਸੀ.ਟੀ.ਵੀ. ਕੈਮਰੇ, ਪੈਟਰੋਲਿੰਗ, ਪਾਰਕਿੰਗ ਤੇ ਸ਼ਹਿਰ ਦੀ ਸਾਫ ਸਫਾਈ ਅਤੇ ਸੀਵਰੇਜ ਦੀਆਂ ਸਮੱਸਿਆਵਾਂ ਤੇ ਵਿਚਾਰ ਵਟਾਂਦਰਾ ਕੀਤਾ ਅਤੇ ਸਬੰਧਿਤ ਵਿਭਾਗਾਂ ਦੇ ਅਧਿਕਾਰੀਆਂ ਨੂੰ ਸ਼ਿਕਾਇਤਾਂ ਦੇ ਤੁਰੰਤ ਹੱਲ ਕਰਨ ਦੇ ਨਿਰਦੇਸ਼ ਦਿੱਤੇ। ਉਨ੍ਹਾਂ ਕਿਹਾ ਕਿ ਕਿਸੇ ਵੀ ਸ਼ਿਕਾਇਤ ਦੇ ਹੱਲ ਵਿੱਚ ਲਾਪਰਵਾਹੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ਨਾਲ ਸਬੰਧਿਤ ਬਹੁਤੀਆਂ ਸ਼ਿਕਾਇਤਾਂ ਦਾ ਨਿਪਟਾਰਾ ਕੀਤਾ ਜਾ ਚੁੱਕਾ ਹੈ। ਬਾਕੀ ਰਹਿੰਦੀਆਂ ਸ਼ਿਕਾਇਤਾਂ ਦਾ ਵੀ ਜਲਦ ਹੱਲ ਕੀਤਾ ਜਾਵੇਗਾ।
ਪਿਛਲੀ ਖ਼ਬਰ ਸੀ.ਆਈ.ਐੱਸ.ਸੀ.ਈ ਰਿਜਨਲ ਅਥਲੈਟਿਕਸ ਮੀਟ ’ਚ ਜੀ.ਏ.ਵੀ. ਜੈਨ ਆਦਰਸ਼ ਵਿਦਿਆਰਥੀਆਂ ਦਾ ਸ਼ਾਨਦਾਰ ਪ੍ਰਦਰਸ਼ਨ ਅਗਲੀ ਖ਼ਬਰ ਪਾਰਟੀ ਵਿਰੋਧੀ ਗਤੀਵਿਧੀਆਂ ਕਾਰਨ ਸੁਰਿੰਦਰ ਸਿੰਘ ਖ਼ਾਲਸਾ ਨੂੰ ਅਕਾਲੀ ਦਲ ਅੰਮ੍ਰਿਤਸਰ ’ਚੋਂ ਕੱਢਿਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।