05-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-08-2026

ਵਿਜ਼ਡਮ ਕਾਨਵੈਂਟ ਸਕੂਲ ਦੇ ਖਿਡਾਰੀਆਂ ਨੇ ਜ਼ੋਨਲ ਖੇਡ ਮੁਕਾਬਲਿਆਂ ’ਚ ਗੱਡੇ ਝੰਡੇ

ਫ਼ਾਜ਼ਿਲਕਾ, 4 ਅਗਸਤ (ਦਵਿੰਦਰ ਪਾਲ ਸਿੰਘ)-ਵਿਜ਼ਡਮ ਕਾਨਵੈਂਟ ਸਕੂਲ ਦੇ ਵਿਦਿਆਰਥੀਆਂ ਨੇ ਜ਼ੋਨ-ਪੱਧਰੀ ਖੇਡ ਮੁਕਾਬਲਿਆਂ ਵਿਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਵੱਖ-ਵੱਖ ਖੇਡਾਂ ’ਚ ਮੱਲ੍ਹਾਂ ਮਾਰ ਕੇ ਸਕੂਲ ਦਾ ਨਾਂ ਰੌਸ਼ਨ ਕੀਤਾ ਹੈ। ਹੁਣ ਇਹ ਜੇਤੂ ਖਿਡਾਰੀ ਜ਼ਿਲ੍ਹਾ-ਪੱਧਰੀ ਖੇਡਾਂ ਵਿਚ ਭਾਗ ਲੈਣਗੇ।

ਅਜੀਤ ਡੈਸਕ 05-08-2026
ਫ਼ਾਜ਼ਿਲਕਾ, 4 ਅਗਸਤ (ਦਵਿੰਦਰ ਪਾਲ ਸਿੰਘ)-ਵਿਜ਼ਡਮ ਕਾਨਵੈਂਟ ਸਕੂਲ ਦੇ ਵਿਦਿਆਰਥੀਆਂ ਨੇ ਜ਼ੋਨ-ਪੱਧਰੀ ਖੇਡ ਮੁਕਾਬਲਿਆਂ ਵਿਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਵੱਖ-ਵੱਖ ਖੇਡਾਂ ’ਚ ਮੱਲ੍ਹਾਂ ਮਾਰ ਕੇ ਸਕੂਲ ਦਾ ਨਾਂ ਰੌਸ਼ਨ ਕੀਤਾ ਹੈ। ਹੁਣ ਇਹ ਜੇਤੂ ਖਿਡਾਰੀ ਜ਼ਿਲ੍ਹਾ-ਪੱਧਰੀ ਖੇਡਾਂ ਵਿਚ ਭਾਗ ਲੈਣਗੇ। ਫੁੱਟਬਾਲ ਮੁਕਾਬਲੇ ਵਿਚ ਅੰਡਰ-14 ਅਤੇ ਅੰਡਰ-17 ਲੜਕੀਆਂ ਦੀਆਂ ਟੀਮਾਂ ਨੇ ਸੋਨ ਤਗਮੇ ਅਤੇ ਅੰਡਰ-14 ਲੜਕਿਆਂ ਦੀ ਟੀਮ ਨੇ ਕਾਂਸੀ ਦਾ ਤਗਮਾ ਜਿੱਤਿਆ। ਬੈਡਮਿੰਟਨ ਅਤੇ ਟੇਬਲ ਟੈਨਿਸ ਮੁਕਾਬਲੇ ਵਿਚ ਅੰਡਰ-14 ਲੜਕੇ ਅਤੇ ਲੜਕੀਆਂ ਦੀਆਂ ਟੀਮਾਂ ਨੇ ਦੋਵਾਂ ਖੇਡਾਂ ਵਿਚ ਚਾਂਦੀ ਦੇ ਤਗਮੇ ਹਾਸਲ ਕੀਤੇ। ਸ਼ਤਰੰਜ ਮੁਕਾਬਲੇ ਵਿਚ ਅੰਡਰ-14 ਲੜਕੀਆਂ ਦੀ ਟੀਮ ਨੇ ਕਾਂਸੀ ਦਾ ਤਗਮਾ ਜਿੱਤਿਆ। ਤਾਈਕਵਾਂਡੋ ਮੁਕਾਬਲੇ ਵਿਚ ਕੀਰਤੀ, ਕੀਰਤ ਅਤੇ ਅਵਲੀਨ ਨੇ ਸੋਨ ਤਗਮੇ ਪ੍ਰਾਪਤ ਕੀਤੇ, ਜਦਕਿ ਕਾਸ਼ਵੀ ਅਤੇ ਜਸਕੀਰਤ ਨੇ ਚਾਂਦੀ ਦੇ ਤਗਮੇ ਆਪਣੇ ਨਾਮ ਕੀਤੇ। ਸਕੂਲ ਦੇ ਚੇਅਰਮੈਨ ਕਵਿੰਦਰ ਨਾਥ ਦਹੂਜਾ, ਮੈਨੇਜਿੰਗ ਡਾਇਰੈਕਟਰ ਪਰਮਜੀਤ ਸਿੰਘ ਵੈਰੜ ਅਤੇ ਪ੍ਰਿੰਸੀਪਲ ਸ਼੍ਰੀਮਤੀ ਦੀਪਿਕਾ ਚੋਪੜਾ ਨੇ ਖਿਡਾਰੀਆਂ ਅਤੇ ਕੋਚਿੰਗ ਟੀਮ ਹਰਪ੍ਰੀਤ, ਅਮਨਦੀਪ, ਜੰਨਤ, ਸਤਵਿੰਦਰ, ਵੈਭਵ ਅਤੇ ਸ਼ੂਟਿੰਗ ਕੋਚ ਹਰਪ੍ਰੀਤ ਦੀ ਅਣਥੱਕ ਮਿਹਨਤ ਦੀ ਸ਼ਲਾਘਾ ਕੀਤੀ ਅਤੇ ਅਗਲੇ ਮੁਕਾਬਲਿਆਂ ਲਈ ਸ਼ੁੱਭਕਾਮਨਾਵਾਂ ਦਿੱਤੀਆਂ।
ਪਿਛਲੀ ਖ਼ਬਰ ਡੀ.ਏ.ਵੀ. ਸਕੂਲ ਹਰੀਪੁਰਾ ਵਿਖੇ ਵੀਰਾ ਚਾਵਲਾ ਦੀ ਸੇਵਾ ਮੁਕਤੀ ’ਤੇ ਕਰਵਾਇਆ ਵਿਦਾਇਗੀ ਸਮਾਰੋਹ ਅਗਲੀ ਖ਼ਬਰ ਐੱਚ.ਪੀ.ਵੀ.ਵੈਕਸੀਨੇਸ਼ਨ ਬੱਚੀਆਂ ਦੇ ਸੁਰੱਖਿਅਤ ਭਵਿੱਖ ਲਈ ਜ਼ਰੂਰੀ-ਡਾ.ਸੁਬੀਨ ਇੰਦਰ ਕੌਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।