05-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-08-2026

ਮਾਂ ਦਾ ਦੁੱਧ ਬੱਚੇ ਦੇ ਸਰਵਪੱਖੀ ਵਿਕਾਸ ਲਈ ਸਭ ਤੋਂ ਉੱਤਮ ਸਰੋਤ-ਡਾ. ਕਵਿਤਾ ਸਿੰਘ

ਫ਼ਾਜ਼ਿਲਕਾ, 4 ਅਗਸਤ (ਦਵਿੰਦਰ ਪਾਲ ਸਿੰਘ)-ਸਿਹਤ ਵਿਭਾਗ ਫ਼ਾਜ਼ਿਲਕਾ ਵਲੋਂ ਸਿਵਲ ਸਰਜਨ ਡਾ. ਕਵਿਤਾ ਸਿੰਘ ਦੀ ਅਗਵਾਈ ਹੇਠ 7 ਅਗਸਤ ਤੱਕ ਮਾਂ ਦੇ ਦੁੱਧ ਦੀ ਮਹੱਤਤਾ ਸਬੰਧੀ ਵਿਸ਼ੇਸ਼ ਜਾਗਰੂਕਤਾ ਹਫ਼ਤਾ ਮਨਾਇਆ ਜਾ ਰਿਹਾ ਹੈ।

ਅਜੀਤ ਡੈਸਕ 05-08-2026
ਫ਼ਾਜ਼ਿਲਕਾ, 4 ਅਗਸਤ (ਦਵਿੰਦਰ ਪਾਲ ਸਿੰਘ)-ਸਿਹਤ ਵਿਭਾਗ ਫ਼ਾਜ਼ਿਲਕਾ ਵਲੋਂ ਸਿਵਲ ਸਰਜਨ ਡਾ.ਕਵਿਤਾ ਸਿੰਘ ਦੀ ਅਗਵਾਈ ਹੇਠ 7 ਅਗਸਤ ਤੱਕ ਮਾਂ ਦੇ ਦੁੱਧ ਦੀ ਮਹੱਤਤਾ ਸਬੰਧੀ ਵਿਸ਼ੇਸ਼ ਜਾਗਰੂਕਤਾ ਹਫ਼ਤਾ ਮਨਾਇਆ ਜਾ ਰਿਹਾ ਹੈ। ਇਸੇ ਤਹਿਤ ਸਿਵਲ ਹਸਪਤਾਲ ਫ਼ਾਜ਼ਿਲਕਾ ਵਿਖੇ ਐੱਸ.ਐੱਮ.ਓ. ਡਾ.ਐਰਿਕ ਦੀ ਦੇਖਰੇਖ ਹੇਠ ਇਕ ਵਰਕਸ਼ਾਪ ਦਾ ਆਯੋਜਨ ਕੀਤਾ ਗਿਆ, ਜਿਸ ਵਿਚ ਡਾ. ਮਨੀ ਗਰਗ ਅਤੇ ਡਾ. ਨੂਪੁਰ ਗਰਗ ਨੇ ਗਰਭਵਤੀ ਅਤੇ ਦੁੱਧ ਚੁੰਘਾਉਣ ਵਾਲੀਆਂ ਮਾਵਾਂ ਨੂੰ ਜਾਗਰੂਕ ਕੀਤਾ। ਸਿਹਤ ਵਿਭਾਗ ਦੇ ਅਧਿਕਾਰੀਆਂ ਨੇ ਕਿਹਾ ਕਿ ਬੱਚੇ ਨੂੰ ਜਨਮ ਤੋਂ ਬਾਅਦ ਪਹਿਲੇ 6 ਮਹੀਨੇ ਸਿਰਫ਼ ਮਾਂ ਦਾ ਦੁੱਧ ਹੀ ਦਿੱਤਾ ਜਾਵੇ ਅਤੇ ਘੱਟੋ-ਘੱਟ 2 ਸਾਲ ਤੱਕ ਦੁੱਧ ਪਿਲਾਉਣਾ ਜਾਰੀ ਰੱਖਿਆ ਜਾਵੇ, ਜਨਮ ਦੇ ਪਹਿਲੇ ਅੱਧੇ ਘੰਟੇ ’ਚ ਪਿਲਾਇਆ ਮਾਂ ਦਾ ਪਹਿਲਾ ਗਾੜ੍ਹਾ ਦੁੱਧ ਬੱਚੇ ਦੀ ਰੋਗ ਪ੍ਰਤੀਰੋਧਕ ਸ਼ਕਤੀ ਵਧਾਉਂਦਾ ਹੈ, ਜਿਸ ਨਾਲ ਨਵਜੰਮੇ ਬੱਚਿਆਂ ਦੀਆਂ ਮੌਤਾਂ ਦਾ ਖ਼ਤਰਾ 20 ਪ੍ਰਤੀਸ਼ਤ ਤੱਕ ਘਟਾਇਆ ਜਾ ਸਕਦਾ ਹੈ, ਮਾਂ ਦਾ ਦੁੱਧ ਨਾ ਮਿਲਣ ’ਤੇ ਬੱਚਿਆਂ ’ਚ ਨਮੂਨੀਆ ਅਤੇ ਦਸਤ ਵਰਗੀਆਂ ਬਿਮਾਰੀਆਂ ਦਾ ਖ਼ਤਰਾ ਵਧਦਾ ਹੈ। ਦੂਜੇ ਪਾਸੇ, ਦੁੱਧ ਪਿਲਾਉਣ ਨਾਲ ਮਾਵਾਂ ਨੂੰ ਛਾਤੀ ਦੇ ਕੈਂਸਰ ਅਤੇ ਸ਼ੂਗਰ ਤੋਂ ਬਚਾਅ ਮਿਲਦਾ ਹੈ, ਮਾਸ ਮੀਡੀਆ ਟੀਮ ਨੇ ਅਪੀਲ ਕੀਤੀ ਕਿ ਬੱਚੇ ਨੂੰ ਜਨਮ ਉਪਰੰਤ ਪਹਿਲੀ ਗੁੜ੍ਹਤੀ ਵੀ ਮਾਂ ਦੇ ਦੁੱਧ ਦੀ ਹੀ ਦਿੱਤੀ ਜਾਵੇ। ਇਸ ਮੌਕੇ ਡਾ.ਚੇਤਨ, ਡਾ.ਰਜਨੀ, ਵਿਨੋਦ ਖੁਰਾਨਾ , ਦਿਵੇਸ਼ ਕੁਮਾਰ ਅਤੇ ਸਟਾਫ਼ ਨਰਸ ਸ਼ਰਨਜੀਤ ਕੌਰ ਹਾਜ਼ਰ ਸਨ।
ਪਿਛਲੀ ਖ਼ਬਰ ਵਿੱਦਿਆ ਵੀਚਾਰੀ ਤਾਂ ਪਰਉਪਕਾਰੀ ਸੰਸਥਾ ਨੇ ਲੋੜਵੰਦ ਵਿਦਿਆਰਥਣ ਦੀ ਸਾਲਾਨਾ ਫ਼ੀਸ ਭਰੀ ਅਗਲੀ ਖ਼ਬਰ ਡੀ.ਏ.ਵੀ. ਸਕੂਲ ਹਰੀਪੁਰਾ ਵਿਖੇ ਵੀਰਾ ਚਾਵਲਾ ਦੀ ਸੇਵਾ ਮੁਕਤੀ ’ਤੇ ਕਰਵਾਇਆ ਵਿਦਾਇਗੀ ਸਮਾਰੋਹ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।