05-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-08-2026

ਪੈਨੇਸੀਆ ਸੀਨੀਅਰ ਸੈਕੰਡਰੀ ਪਬਲਿਕ ਸਕੂਲ ਵਿਖੇ ਵਿਦਿਆਰਥੀਆਂ ਦੇ ਚਰਿੱਤਰ ਨਿਰਮਾਣ ਲਈ ਸੈਮੀਨਾਰ ਲਗਾਇਆ

ਜਲਾਲਾਬਾਦ,4 ਅਗਸਤ (ਜਤਿੰਦਰ ਪਾਲ ਸਿੰਘ)-ਜਲਾਲਾਬਾਦ ਦੇ ਮੰਨੇਵਾਲਾ ਸੜਕ ’ਤੇ ਸਥਿਤ ਪੈਨੇਸੀਆ ਸੀਨੀਅਰ ਸੈਕੰਡਰੀ ਪਬਲਿਕ ਸਕੂਲ ਵਿਖੇ 9ਵੀਂ, 10ਵੀਂ, 11ਵੀਂ ਤੇ 12ਵੀਂ ਕਲਾਸ ਦੇ ਵਿਦਿਆਰਥੀਆਂ ਦੇ ਚਰਿੱਤਰ ਨਿਰਮਾਣ ਲਈ ਸੈਮੀਨਾਰ ਲਗਾਇਆ ਗਿਆ। ਇਸ ਸੈਮੀਨਾਰ ਵਿਚ ਵਿਸ਼ੇਸ਼ ਤੋਰ ’ਤੇ ਵਿਦਿਆਰਥੀਆਂ ਨੂੰ ਸੰਬੋਧਿਤ ਕਰਨ ਅਤੇ ਪ੍ਰਭਾਵਿਤ ਕਰਨ ਲਈ ਉੱਘੇ ਲੇਖਕ ਤੇ ਬੁਲਾਰੇ ਡਾ.

ਪੈਨੇਸੀਆ ਸਕੂਲ ਵਿਚ ਸੈਮੀਨਾਰ ਵਿਚ ਸੰਬੋਧਨ ਕਰਦੇ ਹੋਏ ਡਾ. ਸਤਨਾਮ ਸਿੰਘ ਸੱਲੋਪੁਰੀ ਤੇ ਹਾਜ਼ਰ ਸਕੂਲ ਦੇ ਵਿਦਿਆਰਥੀ। ਤਸਵੀਰ-ਜਤਿੰਦਰ ਪਾਲ ਸਿੰਘ 05-08-2026
ਜਲਾਲਾਬਾਦ,4 ਅਗਸਤ (ਜਤਿੰਦਰ ਪਾਲ ਸਿੰਘ)-ਜਲਾਲਾਬਾਦ ਦੇ ਮੰਨੇਵਾਲਾ ਸੜਕ ’ਤੇ ਸਥਿਤ ਪੈਨੇਸੀਆ ਸੀਨੀਅਰ ਸੈਕੰਡਰੀ ਪਬਲਿਕ ਸਕੂਲ ਵਿਖੇ 9ਵੀਂ, 10ਵੀਂ, 11ਵੀਂ ਤੇ 12ਵੀਂ ਕਲਾਸ ਦੇ ਵਿਦਿਆਰਥੀਆਂ ਦੇ ਚਰਿੱਤਰ ਨਿਰਮਾਣ ਲਈ ਸੈਮੀਨਾਰ ਲਗਾਇਆ ਗਿਆ। ਇਸ ਸੈਮੀਨਾਰ ਵਿਚ ਵਿਸ਼ੇਸ਼ ਤੋਰ ’ਤੇ ਵਿਦਿਆਰਥੀਆਂ ਨੂੰ ਸੰਬੋਧਿਤ ਕਰਨ ਅਤੇ ਪ੍ਰਭਾਵਿਤ ਕਰਨ ਲਈ ਉੱਘੇ ਲੇਖਕ ਤੇ ਬੁਲਾਰੇ ਡਾ. ਸਤਨਾਮ ਸਿੰਘ ਸੱਲੋਪੁਰੀ ਪਹੁੰਚੇ। ਉਨ੍ਹਾਂ ਨੇ ਜ਼ਿੰਦਗੀ ਵਿਚੋਂ ਛੋਟੀਆਂ ਛੋਟੀਆਂ ਉਦਾਹਰਨਾਂ ਦੇ ਕੇ ਵਿਦਿਆਰਥੀਆਂ ਨੂੰ ਜ਼ਿੰਦਗੀ ਵਿਚ ਸਫਲ ਹੋਣ ਦੇ ਗੁਰ ਦੱਸੇ। ਜ਼ਿੰਦਗੀ ਵਿਚ ਬੁਲੰਦੀਆਂ ’ਤੇ ਪਹੁੰਚਣ ਲਈ ਕਿਹੜੀਆਂ ਆਦਤਾਂ ਦਾ ਛੱਡਣਾ ਅਤੇ ਕਿਹੜੀਆਂ ਆਦਤਾਂ ਨੂੰ ਅਪਣਾਉਣਾ ਜ਼ਰੂਰੀ ਹੈ, ਬਾਰੇ ਵਿਸਤਾਰਪੂਰਵਕ ਦੱਸਿਆ । ਬਹੁਤ ਹੀ ਸਹਿਜ ਢੰਗ ਦੇ ਨਾਲ ਉਨ੍ਹਾਂ ਨੇ ਬੱਚਿਆਂ ਨੂੰ ਕੀਲੀ ਰੱਖਿਆ ਅਤੇ ਬੱਚਿਆਂ ਨੂੰ ਆਪਣੇ ਕਿਰਦਾਰ ਨੂੰ ਉੱਚਾ ਚੁੱਕਣ ਲਈ ਪ੍ਰੇਰਿਤ ਕੀਤਾ। ਇਸ ਦੇ ਨਾਲ ਹੀ ਉਨ੍ਹਾਂ ਨੇ ਵਿਦਿਆਰਥੀਆਂ ਨੂੰ ਗੁਰਬਾਣੀ ਦੇ ਲੜ ਲੱਗਣ ਲਈ ਕਿਹਾ ਅਤੇ ਇਸ ਮੌਕੇ 25 ਵਿਦਿਆਰਥੀਆਂ ਨੇ ਸਹਿਜ ਪਾਠ ਆਰੰਭ ਕਰਨ ਲਈ ਹਾਮੀ ਭਰੀ। ਵਿਦਿਆਰਥੀਆਂ ਨੇ ਸਮਾਜਿਕ ਬੁਰਾਈਆਂ ਤੋਂ ਦੂਰ ਰਹਿਣ, ਡਟ ਕੇ ਪੜ੍ਹਾਈ ਕਰਨ ਤੇ ਗੁਰੂ ਸਮਾਨ ਅਧਿਆਪਕਾਂ ਦਾ ਸਤਿਕਾਰ ਕਰਨ ਦਾ ਪ੍ਰਣ ਵੀ ਕੀਤਾ। ਡਾ. ਸਤਨਾਮ ਸਿੰਘ ਸੱਲੋਪੁਰੀ ਦੇ ਨਾਲ ਪਹੁੰਚੇ ਸੰਤਾ ਸਿੰਘ ਨੇ ਦੱਸਿਆ ਕਿ ਸਕੂਲ ਦੇ ਲਗਭਗ 68 ਵਿਦਿਆਰਥੀ ਪਹਿਲਾਂ ਹੀ ਸਹਿਜ ਪਾਠ ਕਰ ਰਹੇ ਹਨ। ਉਨ੍ਹਾਂ ਦੱਸਿਆ ਕਿ 8 ਅਕਤੂਬਰ ਨੂੰ ਗੁਰਦੁਆਰਾ ਰਾਮਗੜ੍ਹੀਆ ਜਲਾਲਾਬਾਦ ਵਿਖੇ ਅੰਮ੍ਰਿਤ ਸੰਚਾਰ ਵੀ ਹੋ ਰਿਹਾ ਹੈ ਅਤੇ ਇਸ ਲਈ ਵੀ ਵਿਦਿਆਰਥੀਆਂ ਨੂੰ ਪ੍ਰੇਰਨਾ ਦਿੱਤੀ ਗਈ ਹੈ। ਉਨ੍ਹਾਂ ਦੱਸਿਆ ਕਿ 19 ਅਗਸਤ ਨੂੰ ਵੀ ਵਿਦਿਆਰਥੀਆਂ ਲਈ ਸਕੂਲ ਵਿਚ ਇਕ ਹੋਰ ਸੈਮੀਨਾਰ ਲਗਾਇਆ ਜਾ ਰਿਹਾ ਹੈ ਜੋ ਕਿ 6ਵੀਂ ਤੋਂ ਲੈ ਕੇ 8ਵੀਂ ਕਲਾਸ ਤੱਕ ਦੇ ਵਿਦਿਆਰਥੀਆਂ ਲਈ ਹੋਵੇਗਾ। ਸੈਮੀਨਾਰ ਤੋਂ ਬਾਅਦ ਸਕੂਲ ਪ੍ਰਿੰਸੀਪਲ ਰਮਨਪ੍ਰੀਤ ਕੋਰ ਵਲੋਂ ਆਏ ਹੋਏ ਮਹਿਮਾਨਾਂ ਨੂੰ ਸਨਮਾਨਿਤ ਵੀ ਕੀਤਾ ਗਿਆ ਅਤੇ ਸੈਮੀਨਾਰ ਲਈ ਧੰਨਵਾਦ ਵੀ ਕੀਤਾ ਗਿਆ।
ਪਿਛਲੀ ਖ਼ਬਰ ਵੱਡੀ ਗਿਣਤੀ ’ਚ ਵਰਕਰਾਂ ਦੇ ਨਾਲ ਫ਼ਾਜ਼ਿਲਕਾ ਵਿਖੇ ਕਾਂਗਰਸ ਦੀ ਰੈਲੀ ’ਚ ਸ਼ਾਮਿਲ ਹੋਏ ਰਾਜ ਬਖ਼ਸ਼ ਕੰਬੋਜ ਅਗਲੀ ਖ਼ਬਰ ਵੜਿੰਗ ਨੇ ਕੌਸ਼ਲ ਬੂਕ ਦੇ ਕੰਮਾਂ ਦੀ ਕੀਤੀ ਸਰਾਹਨਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।