ਪੀ.ਐੱਮ.ਆਰ.ਏ ਦੇ ਵਫ਼ਦ ਨੇ ਅਬੋਹਰ ਦੀ ਮੇਅਰ ਪੂਜਾ ਵਧਵਾ ਨੂੰ ਦਿੱਤੀ ਵਧਾਈ
ਅਬੋਹਰ, 5 ਅਗਸਤ (ਤੇਜਿੰਦਰ ਸਿੰਘ ਖ਼ਾਲਸਾ)-ਪੰਜਾਬ ਮੈਡੀਕਲ ਰਿਪ੍ਰਜ਼ੈਂਟੇਟਿਵ ਐਸੋਸੀਏਸ਼ਨ ਅਬੋਹਰ ਦੇ ਇਕ ਵਫ਼ਦ ਨੇ ਸ਼ਹਿਰ ਦੀ ਪਹਿਲੀ ਮਹਿਲਾ ਮੇਅਰ ਸ੍ਰੀਮਤੀ ਪੂਜਾ ਵਧਵਾ ਨਾਲ ਮੁਲਾਕਾਤ ਕਰਕੇ ਉਨ੍ਹਾਂ ਨੂੰ ਮੇਅਰ ਬਣਨ ’ਤੇ ਵਧਾਈ ਅਤੇ ਸ਼ੁਭਕਾਮਨਾਵਾਂ ਦਿੱਤੀਆਂ। ਵਫ਼ਦ ਨੇ ਉਮੀਦ ਜਤਾਈ ਕਿ ਉਨ੍ਹਾਂ ਦੀ ਅਗਵਾਈ ਹੇਠ ਅਬੋਹਰ ਸ਼ਹਿਰ ਵਿਕਾਸ ਦੀਆਂ ਨਵੀਆਂ ਬੁਲੰਦੀਆਂ ਨੂੰ ਛੂਹੇਗਾ ਅਤੇ ਲੋਕ ਭਲਾਈ ਦੇ ਕੰਮਾਂ ਨੂੰ ਹੋਰ ਗਤੀ ਮਿਲੇਗੀ।
ਅਜੀਤ ਡੈਸਕ
06-08-2026