06-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-08-2026

ਸਿਵਲ ਸਰਜਨ ਵਲੋਂ ਡੇਂਗੂ-ਮਲੇਰੀਆ ਦੀ ਰੋਕਥਾਮ ਸੰਬੰਧੀ ਹਦਾਇਤਾਂ ਜਾਰੀ ਦੂਸ਼ਿਤ ਪਾਣੀ ਅਤੇ ਮੱਛਰ ਰਾਹੀਂ ਫੈਲਣ ਵਾਲੀਆਂ ਬਿਮਾਰੀਆਂ ਤੋਂ ਬਚਾਅ ਜ਼ਰੂਰੀ : ਸਿਵਲ ਸਰਜਨ

ਫ਼ਾਜ਼ਿਲਕਾ, 5 ਅਗਸਤ (ਦਵਿੰਦਰ ਪਾਲ ਸਿੰਘ)- ਸਿਵਲ ਸਰਜਨ ਡਾ. ਕਵਿਤਾ ਸਿੰਘ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਜ਼ਿਲ੍ਹਾ ਐਪੀਡੀਮੋਲੋਜਿਸਟ ਡਾ.

ਸਿਹਤ ਵਿਭਾਗ ਦੇ ਕਰਮਚਾਰੀ ਮੀਟਿੰਗ ਵਿਚ ਭਾਗ ਲੈਂਦੇ ਹੋਏ। ਅਜੀਤ ਤਸਵੀਰ 06-08-2026
ਫ਼ਾਜ਼ਿਲਕਾ, 5 ਅਗਸਤ (ਦਵਿੰਦਰ ਪਾਲ ਸਿੰਘ)- ਸਿਵਲ ਸਰਜਨ ਡਾ. ਕਵਿਤਾ ਸਿੰਘ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਜ਼ਿਲ੍ਹਾ ਐਪੀਡੀਮੋਲੋਜਿਸਟ ਡਾ. ਸੁਨੀਤਾ ਕੰਬੋਜ਼ ਅਤੇ ਡਾ. ਕਰਨਬੀਰ ਸਿੰਘ ਵਲੋਂ ਜ਼ਿਲ੍ਹੇ ਦੀ ਐਨ.ਵੀ.ਬੀ.ਡੀ.ਸੀ.ਪੀ ਬ੍ਰਾਂਚ ਦੀ ਮਹੀਨਾਵਾਰ ਸਮੀਖਿਆ ਮੀਟਿੰਗ ਦਾ ਆਯੋਜਨ ਕੀਤਾ ਗਿਆ। ਇਸ ਮੀਟਿੰਗ ਵਿਚ ਮਾਸ ਮੀਡੀਆ ਵਿੰਗ ਤੋਂ ਵਿਨੋਦ ਖੁਰਾਣਾ, ਮਨਬੀਰ ਸਿੰਘ, ਦਿਵੇਸ਼ ਕੁਮਾਰ, ਸੁਨੀਤਾ ਰਾਣੀ, ਵਿਜੇ ਕੁਮਾਰ, ਵਿਕੀ ਕੁਮਾਰ, ਅਤਿੰਦਰ ਪਾਲ ਸਿੰਘ, ਸੁਖਦੇਵ ਸਿੰਘ, ਸਾਰੇ ਮਲਟੀਪਰਪਜ ਹੈਲਥ ਸੁਪਰਵਾਈਜਰ ਅਤੇ ਵਰਕਰ ਹਾਜ਼ਰ ਸਨ। ਇਸ ਸਮੇਂ ਡੇਂਗੂ ਮਲੇਰੀਆ ਦੀ ਰੋਕਥਾਮ ਲਈ ਪ੍ਰਬੰਧਾਂ ਅਤੇ ਹੋਰ ਪ੍ਰੋਗ੍ਰਾਮਾਂ ਸਬੰਧੀ ਚਰਚਾ ਕੀਤੀ ਗਈ। ਉਨ੍ਹਾਂ ਨੇ ਹਦਾਇਤਾਂ ਜਾਰੀ ਕਰਦੇ ਹੋਏ ਕਿਹਾ ਕਿ ਪਿਛਲੇ ਦਿਨਾਂ ਵਿਚ ਹੋਈ ਬਰਸਾਤਾਂ ਨੂੰ ਵੇਖਦੇ ਹੋਏ ਸਿਹਤ ਕਰਮੀਆਂ ਵਲੋਂ ਲੋੜ ਅਨੁਸਾਰ ਸਰਵੇ, ਮੱਛਰ ਦੇ ਲਾਰਵੇ ਨੂੰ ਨਸ਼ਟ ਕਰਨ ਅਤੇ ਬ੍ਰੀਡਿੰਗ ਚੈਕਿੰਗ ਗਤੀਵਿਧੀਆਂ ਵੱਲ ਵੱਧ ਧਿਆਨ ਦਿੱਤਾ ਜਾਵੇ ਅਤੇ ਗਤੀਵਿਧੀਆਂ ਹੋਰ ਤੇਜ਼ ਕਰ ਦਿੱਤੀਆਂ ਜਾਣ। ਉਨਾਂ ਲੋਕਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਘਰਾਂ ਵਿਚ ਪਏ ਕੂਲਰ, ਗਮਲਿਆਂ, ਟੁੱਟੇ-ਭੱਜੇ ਬਰਤਨਾਂ, ਘਰਾਂ-ਦਫਤਰਾਂ ਦੀਆਂ ਛੱਤਾਂ ‘ਤੇ ਰੱਖੇ ਟਾਇਰਾਂ ਆਦਿ ਥਾਵਾਂ ਉੱਤੇ ਪਾਣੀ ਖੜ੍ਹਾ ਨਾ ਹੋਣ ਦਿੱਤਾ ਜਾਵੇ। ਪੰਛੀਆਂ ਦੇ ਪਾਣੀ ਪੀਣ ਲਈ ਰੱਖੇ ਬਰਤਨਾਂ ਵਿਚਲਾ ਪਾਣੀ ਵੀ ਜਰੂਰ ਬਦਲਦੇ ਰਹਿਣਾ ਚਾਹੀਦਾ ਹੈ। ਮੱਛਰਾਂ ਤੋਂ ਬਚਾਅ ਲਈ ਕੱਪੜੇ ਅਜਿਹੇ ਪਹਿਨੋ ਜਿਸ ਨਾਲ ਸਰੀਰ ਢੱਕਿਆ ਰਹੇ, ਸੋਣ ਵੇਲੇ ਮੱਛਰਦਾਨੀ ਦਾ ਇਸਤੇਮਾਲ ਕੀਤਾ ਜਾਵੇ। ਇਸ ਮੌਕੇ ਡਾ. ਸੁਨੀਤਾ ਕੰਬੋਜ ਨੇ ਕਿਹਾ ਕਿ ਮਾਨਿਟਰਨਿੰਗ ਰਿਪੋਰਟਾਂ ਨੂੰ ਸਮੇਂ-ਸਿਰ ਅਪਲੋਡ ਕੀਤਾ ਜਾਵੇ ਤੇ ਕਿਸੇ ਵੀ ਕਿਸਮ ਦੀ ਲਾਪਰਵਾਹੀ ਨਾ ਵਰਤੀ ਜਾਵੇ।
ਪਿਛਲੀ ਖ਼ਬਰ ਖੁਸ਼ਬੂ ਸਵਨਾ ਵਲੋਂ ਪਿੰਡ ਸਿਵਾਣ ਅਤੇ ਜੰਡਵਾਲਾ ਖਰਤਾ ਤੋਂ ਤੀਰਥ ਯਾਤਰਾ ਬੱਸ ਰਵਾਨਾ ਅਗਲੀ ਖ਼ਬਰ ਸਕੂਲਾਂ ’ਚ ਲੈਕਚਰਾਰਾਂ ਦੀਆਂ ਖਾਲੀ ਪਈਆ ਪੋਸਟਾਂ ਭਰੀਆਂ ਜਾਣ-ਛਿੰਦਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।