06-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-08-2026

ਅਜੀਤ, ਜਲੰਧਰ ਫ਼ਾਜ਼ਿਲਕਾ ਅਪਰਾਧਨਾਮਾ - ਫ਼ਾਜ਼ਿਲਕਾ ਜ਼ਿਲ੍ਹੇ ਦੇ ਵੱਖ-ਵੱਖ ਥਾਣਿਆਂ ’ਚ 6 ਮੁਕੱਦਮੇ ਦਰਜ ਹੈਰੋਇਨ ਸਮੇਤ ਔਰਤ ਕਾਬੂ

ਫ਼ਾਜ਼ਿਲਕਾ, 6 ਅਗਸਤ (ਦਵਿੰਦਰ ਪਾਲ ਸਿੰਘ)-ਥਾਣਾ ਸਦਰ ਜਲਾਲਾਬਾਦ ਪੁਲਿਸ ਪੁਲਿਸ ਨੇ ਹੈਰੋਇਨ ਸਮੇਤ ਇਕ ਔਰਤ ਨੂੰ ਕਾਬੂ ਕੀਤਾ ਹੈ। ਜਾਂਚ ਅਧਿਕਾਰੀ ਸਹਾਇਕ ਥਾਣੇਦਾਰ ਅਮਰਜੀਤ ਸਿੰਘ ਨੇ ਦੱਸਿਆ ਕਿ ਪੁਲਿਸ ਪਾਰਟੀ ਗਸ਼ਤ ਅਤੇ ਚੈਕਿੰਗ ਦੇ ਸਬੰਧ ਵਿਚ ਟੀ-ਪੁਆਇੰਟ ਨਾਨਕ ਨਗਰ ਨੇੜੇ ਮੌਜੂਦ ਸੀ।

ਅਜੀਤ ਡੈਸਕ 07-08-2026
ਫ਼ਾਜ਼ਿਲਕਾ, 6 ਅਗਸਤ (ਦਵਿੰਦਰ ਪਾਲ ਸਿੰਘ)-ਥਾਣਾ ਸਦਰ ਜਲਾਲਾਬਾਦ ਪੁਲਿਸ ਪੁਲਿਸ ਨੇ ਹੈਰੋਇਨ ਸਮੇਤ ਇਕ ਔਰਤ ਨੂੰ ਕਾਬੂ ਕੀਤਾ ਹੈ। ਜਾਂਚ ਅਧਿਕਾਰੀ ਸਹਾਇਕ ਥਾਣੇਦਾਰ ਅਮਰਜੀਤ ਸਿੰਘ ਨੇ ਦੱਸਿਆ ਕਿ ਪੁਲਿਸ ਪਾਰਟੀ ਗਸ਼ਤ ਅਤੇ ਚੈਕਿੰਗ ਦੇ ਸਬੰਧ ਵਿਚ ਟੀ-ਪੁਆਇੰਟ ਨਾਨਕ ਨਗਰ ਨੇੜੇ ਮੌਜੂਦ ਸੀ। ਇਸ ਦੌਰਾਨ ਸਾਹਮਣੇ ਤੋਂ ਆ ਰਹੀ ਇਕ ਔਰਤ ਨੂੰ ਸ਼ੱਕ ਦੇ ਆਧਾਰ ’ਤੇ ਰੋਕ ਕੇ ਤਲਾਸ਼ੀ ਲਈ ਗਈ। ਉਸ ਦੀ ਪਛਾਣ ਸੀਮਾ ਰਾਣੀ ਪਤਨੀ ਛਿੰਦਰ ਸਿੰਘ ਵਾਸੀ ਪਿੰਡ ਹਜ਼ਾਰਾ ਰਾਮ ਸਿੰਘ ਵਾਲਾ ਵਜੋਂ ਹੋਈ। ਤਲਾਸ਼ੀ ਦੌਰਾਨ ਉਸ ਕੋਲੋਂ 6 ਗਰਾਮ ਹੈਰੋਇਨ ਬਰਾਮਦ ਹੋਈ। ਜਿਸ ਤੋਂ ਬਾਅਦ ਪੁਲਿਸ ਨੇ ਉਕਤ ਔਰਤ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਹੈ। ਨਾਜਾਇਜ਼ ਸ਼ਰਾਬ ਸਮੇਤ ਇਕ ਕਾਬੂ ਫ਼ਾਜ਼ਿਲਕਾ-ਥਾਣਾ ਵੈਰੋਕੇ ਪੁਲਿਸ ਨੇ ਨਾਜਾਇਜ਼ ਸ਼ਰਾਬ ਬਰਾਮਦ ਕਰਕੇ ਇਕ ਵਿਅਕਤੀ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ। ਜਾਂਚ ਅਧਿਕਾਰੀ ਸਹਾਇਕ ਥਾਣੇਦਾਰ ਮਨਜਿੰਦਰ ਸਿੰਘ ਨੇ ਦੱਸਿਆ ਕਿ ਮੁਖ਼ਬਰ ਖ਼ਾਸ ਤੋਂ ਇਤਲਾਹ ਮਿਲੀ ਸੀ ਕਿ ਗੁਰਦੀਪ ਸਿੰਘ ਪੁੱਤਰ ਸ਼ੇਰ ਸਿੰਘ ਵਾਸੀ ਪਾਲੀਵਾਲਾ ਆਪਣੇ ਘਰ ਵਿਚ ਨਾਜਾਇਜ਼ ਸ਼ਰਾਬ ਰੱਖ ਕੇ ਵੇਚਣ ਦਾ ਧੰਦਾ ਕਰਦਾ ਹੈ। ਸੂਚਨਾ ਦੇ ਆਧਾਰ ’ਤੇ ਕੀਤੀ ਗਈ ਛਾਪੇਮਾਰੀ ਦੌਰਾਨ ਉਸ ਦੇ ਘਰ ਕੋਲੋਂ ਸਵਾ 9 ਬੋਤਲ ਨਾਜਾਇਜ਼ ਸ਼ਰਾਬ ਬਰਾਮਦ ਹੋਈ। ਜਿਸ ਤੋਂ ਬਾਅਦ ਪੁਲਿਸ ਨੇ ਉਕਤ ਵਿਅਕਤੀ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਹੈ। ਚਿੱਟੇ ਦਾ ਨਸ਼ਾ ਕਰਨ ਵਾਲੇ 2 ਕਾਬੂ ਫ਼ਾਜ਼ਿਲਕਾ-ਥਾਣਾ ਅਮੀਰ ਖ਼ਾਸ ਅਤੇ ਥਾਣਾ ਸਿਟੀ ਪੁਲਿਸ ਨੇ ਚਿੱਟੇ ਨਸ਼ਾ ਕਰਨ ਵਾਲੇ 2 ਵਿਅਕਤੀਆਂ ਨੂੰ ਕਾਬੂ ਕੀਤਾ ਹੈ। ਜਾਂਚ ਅਧਿਕਾਰੀ ਸਹਾਇਕ ਥਾਣੇਦਾਰ ਮਹਿੰਦਰ ਸਿੰਘ ਨੇ ਦੱਸਿਆ ਕਿ ਪੁਲਿਸ ਪਾਰਟੀ ਨਹਿਰ ਪਟੜੀ ਮਿੱਡਾ ਤੋਂ ਪੀਰੇ ਕੇ ਉਤਾੜ ਵੱਲ ਗਸ਼ਤ ਕਰ ਰਹੀ ਸੀ। ਇਸ ਦੌਰਾਨ ਝਾੜੀਆਂ ਵਿਚ ਇਕ ਵਿਅਕਤੀ ਨਸ਼ਾ ਕਰਦਾ ਮਿਲਿਆ। ਪੁੱਛਗਿੱਛ ਦੌਰਾਨ ਉਸ ਦੀ ਪਛਾਣ ਰਾਜ ਸਿੰਘ ਪੁੱਤਰ ਰੇਸ਼ਮ ਸਿੰਘ ਵਾਸੀ ਮੋਹਨੇ ਵਾਲੇ ਝੁੱਗੇ ਵਜੋਂ ਹੋਈ। ਤਲਾਸ਼ੀ ਦੌਰਾਨ ਉਸ ਕੋਲੋਂ 1 ਲਾਈਟਰ, 1 ਸਿਲਵਰ ਪੰਨੀ, ਜਿਸ ’ਤੇ ਹੈਰੋਇਨ ਦੇ ਅਵਸ਼ੇਸ਼ ਲੱਗੇ ਹੋਏ ਸਨ ਅਤੇ 10 ਰੁਪਏ ਦਾ ਨੋਟ ਪਾਈਪ ਨੁਮਾ ਬਰਾਮਦ ਹੋਇਆ। ਜਾਂਚ ਅਧਿਕਾਰੀ ਹੈੱਡ ਕਾਂਸਟੇਬਲ ਸੁਨੀਲ ਕੁਮਾਰ ਨੇ ਦੱਸਿਆ ਕਿ ਪੁਲਿਸ ਪਾਰਟੀ ਗਸ਼ਤ ਕਰਦੀ ਹੋਈ ਲੱਲਾ ਬਸਤੀ ਦੇ ਬੈਕ ਸਾਈਡ ਖ਼ਾਲੀ ਪਏ ਪਲਾਟ ਕੋਲ ਪਹੁੰਚੀ ਤਾਂ ਇਕ ਵਿਅਕਤੀ ਹੈਰੋਇਨ ਦਾ ਨਸ਼ਾ ਕਰਦਾ ਮਿਲਿਆ। ਪੁੱਛਗਿੱਛ ਦੌਰਾਨ ਉਸ ਦੀ ਪਛਾਣ ਪੂਰਨ ਸਿੰਘ ਉਰਫ਼ ਪੂਰਨ ਪੁੱਤਰ ਲਾਲ ਸਿੰਘ ਵਾਸੀ ਲੱਲਾ ਬਸਤੀ ਜਲਾਲਾਬਾਦ ਵਜੋਂ ਹੋਈ। ਉਸ ਕੋਲੋਂ 1 ਲਾਈਟਰ, 1 ਸਿਲਵਰ ਪੰਨੀ ਅਤੇ 20 ਰੁਪਏ ਦਾ ਨੋਟ ਬਰਾਮਦ ਹੋਇਆ। ਪੁਲਿਸ ਨੇ ਕਾਬੂ ਕੀਤੇ ਗਏ ਦੋਵੇਂ ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਹੈ। ਹੈਰੋਇਨ ਸਮੇਤ 5 ਵਿਅਕਤੀ ਕਾਬੂ ਫਾਜ਼ਿਲਕਾ-ਥਾਣਾ ਸਦਰ ਫ਼ਾਜ਼ਿਲਕਾ ਪੁਲਿਸ ਨੇ ਹੈਰੋਇਨ ਸਮੇਤ 3 ਵਿਅਕਤੀਆਂ ਨੂੰ ਕਾਬੂ ਕੀਤਾ ਹੈ। ਜਾਂਚ ਅਧਿਕਾਰੀ ਸਹਾਇਕ ਥਾਣੇਦਾਰ ਬਲਕਾਰ ਸਿੰਘ ਨੇ ਦੱਸਿਆ ਕਿ ਪੁਲਿਸ ਪਾਰਟੀ ਗਸ਼ਤ ਅਤੇ ਸ਼ੱਕੀ ਵਿਅਕਤੀਆਂ ਦੀ ਚੈਕਿੰਗ ਕਰ ਰਹੀ ਸੀ ਤਾਂ ਚੌਕ ਮੰਡੀ ਲਾਧੂਕਾ ਨੇੜੇ ਮੁਖ਼ਬਰ ਖ਼ਾਸ ਨੇ ਇਤਲਾਹ ਦਿੱਤੀ ਕਿ ਬਲਜੀਤ ਸਿੰਘ ਆਪਣੇ ਸਾਥੀਆਂ ਨਾਲ ਘਰ ਵਿਚ ਬੈਠ ਕੇ ਹੈਰੋਇਨ ਵੇਚ ਰਿਹਾ ਹੈ। ਸੂਚਨਾ ਦੇ ਆਧਾਰ ’ਤੇ ਕੀਤੀ ਗਈ ਛਾਪੇਮਾਰੀ ਦੌਰਾਨ ਬਲਜੀਤ ਸਿੰਘ ਪੁੱਤਰ ਗੁਰਨਾਮ ਸਿੰਘ, ਰਾਜ ਕੌਰ ਪਤਨੀ ਬਲਜੀਤ ਸਿੰਘ ਅਤੇ ਗੁਰਮੀਤ ਸਿੰਘ ਪੁੱਤਰ ਹੰਸਾ ਸਿੰਘ ਨੂੰ ਕਾਬੂ ਕਰਕੇ 50 ਗਰਾਮ ਹੈਰੋਇਨ ਬਰਾਮਦ ਕੀਤੀ ਗਈ। ਜਾਂਚ ਅਧਿਕਾਰੀ ਸਹਾਇਕ ਥਾਣੇਦਾਰ ਸੁਭਾਸ਼ ਚੰਦਰ ਨੇ ਦੱਸਿਆ ਕਿ ਪੁਲਿਸ ਪਾਰਟੀ ਗਸ਼ਤ ਅਤੇ ਸ਼ੱਕੀ ਵਿਅਕਤੀਆਂ ਦੀ ਚੈਕਿੰਗ ਕਰ ਰਹੀ ਸੀ। ਇਸ ਦੌਰਾਨ ਲਿੰਕ ਰੋਡ ਨਵਾਂ ਸਲੇਮਸ਼ਾਹ ਨੇੜੇ 2 ਨੌਜਵਾਨਾਂ ਨੂੰ ਸ਼ੱਕ ਦੇ ਆਧਾਰ ’ਤੇ ਰੋਕ ਕੇ ਤਲਾਸ਼ੀ ਲਈ ਗਈ। ਪੁੱਛਗਿੱਛ ਦੌਰਾਨ ਉਨ੍ਹਾਂ ਦੀ ਪਛਾਣ ਕੁਲਵਿੰਦਰ ਸਿੰਘ ਪੁੱਤਰ ਦਲੀਪ ਸਿੰਘ ਵਾਸੀ ਢਾਣੀ ਵਿਸਾਖਾ ਸਿੰਘ ਦਾਖਲੀ ਮੁਹੰਮਦ ਪੀਰਾ ਅਤੇ ਗੁਰਨਾਮ ਸਿੰਘ ਪੁੱਤਰ ਸੁਖਦੇਵ ਸਿੰਘ ਵਾਸੀ ਅਨੰਦਪੁਰ ਮੁਹੱਲਾ ਫ਼ਾਜ਼ਿਲਕਾ ਵਜੋਂ ਹੋਈ। ਤਲਾਸ਼ੀ ਦੌਰਾਨ ਉਨ੍ਹਾਂ ਕੋਲੋਂ 9 ਗਰਾਮ ਹੈਰੋਇਨ ਬਰਾਮਦ ਹੋਈ। ਜਿਸ ਤੋਂ ਬਾਅਦ ਪੁਲਿਸ ਨੇ ਉਕਤ ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਹੈ। ਕੁੱਟਮਾਰ ਕਰਕੇ ਸੋਨਾ ਅਤੇ ਨਕਦੀ ਲੁੱਟਣ ਵਾਲੇ 9 ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ ਫ਼ਾਜ਼ਿਲਕਾ-ਥਾਣਾ ਸਿਟੀ ਫ਼ਾਜ਼ਿਲਕਾ ਪੁਲਿਸ ਨੇ ਕੁੱਟਮਾਰ ਕਰਕੇ ਸੋਨਾ ਅਤੇ ਨਗਦੀ ਲੁੱਟਣ ਵਾਲੇ 9 ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ। ਜਾਂਚ ਅਧਿਕਾਰੀ ਸਹਾਇਕ ਥਾਣੇਦਾਰ ਜਸਵੰਤ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੂੰ ਗਿਆਨਦੀਪ ਰਹੇਜਾ ਪੁੱਤਰ ਸਤੀਸ਼ ਕੁਮਾਰ ਵਾਸੀ ਨੇੜੇ ਕਾਲਕਾ ਮੰਦਰ ਕੈਲਾਸ਼ ਨਗਰ ਫ਼ਾਜ਼ਿਲਕਾ ਨੇ ਸ਼ਿਕਾਇਤ ਦਰਜ ਕਰਵਾਈ ਸੀ ਕਿ 2 ਅਗਸਤ ਨੂੰ ਵੰਸ਼ ਕਟਾਰੀਆ ਪੁੱਤਰ ਵਰਿੰਦਰ ਕਟਾਰੀਆ ਵਾਸੀ ਧੋਬੀ ਘਾਟ, ਗੋਰਾ, ਵੰਸ਼ ਅਤੇ 6 ਅਣਪਛਾਤੇ ਵਿਅਕਤੀਆਂ ਨੇ ਉਸ ਦੀ ਕੁੱਟਮਾਰ ਕੀਤੀ ਅਤੇ 1 ਤੋਲਾ ਸੋਨਾ ਤੇ 7000 ਰੁਪਏ ਨਗਦ ਖੋਹ ਕੇ ਫ਼ਰਾਰ ਹੋ ਗਏ। ਜਿਸ ਤੋਂ ਬਾਅਦ ਪੁਲਿਸ ਨੇ ਉਕਤ ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਹੈ। ਨਸ਼ਾ ਕਰਨ ਦੇ ਸਾਮਾਨ ਸਮੇਤ ਵਿਅਕਤੀ ਕਾਬੂ ਫ਼ਾਜ਼ਿਲਕਾ-ਥਾਣਾ ਅਰਨੀਵਾਲਾ ਪੁਲਿਸ ਨੇ ਨਸ਼ਾ ਕਰਨ ਦੇ ਸਮਾਨ ਸਮੇਤ ਇਕ ਵਿਅਕਤੀ ਨੂੰ ਕਾਬੂ ਕੀਤਾ ਹੈ। ਜਾਂਚ ਅਧਿਕਾਰੀ ਮਹਿਲਾ ਹੌਲਦਾਰ ਰਜਨੀ ਬਾਲਾ ਨੇ ਦੱਸਿਆ ਕਿ ਪੁਲਿਸ ਪਾਰਟੀ ਗਸ਼ਤ ਦੌਰਾਨ ਸ਼ਮਸ਼ਾਨਘਾਟ ਅਰਨੀਵਾਲਾ ਨੇੜੇ ਪਹੁੰਚੀ ਤਾਂ ਇਕ ਵਿਅਕਤੀ ਲਾਈਟਰ ਅਤੇ ਪੰਨੀ ਦੀ ਮਦਦ ਨਾਲ ਨਸ਼ਾ ਕਰਦਾ ਮਿਲਿਆ। ਪੁੱਛਗਿੱਛ ਦੌਰਾਨ ਉਸ ਦੀ ਪਛਾਣ ਕਰਨੈਲ ਸਿੰਘ ਉਰਫ਼ ਕੀੜੀ ਪੁੱਤਰ ਜੰਗੀਰ ਸਿੰਘ ਵਾਸੀ ਮਾਹੂਆਣਾ ਰੋਡ ਅਰਨੀਵਾਲਾ ਵਜੋਂ ਹੋਈ। ਤਲਾਸ਼ੀ ਦੌਰਾਨ ਉਸ ਕੋਲੋਂ 1 ਸਿਲਵਰ ਪੰਨੀ, 1 ਲਾਈਟਰ ਅਤੇ 10 ਰੁਪਏ ਦਾ ਨੋਟ ਪਾਈਪ ਨੁਮਾ ਬਰਾਮਦ ਹੋਇਆ। ਜਿਸ ਤੋਂ ਬਾਅਦ ਪੁਲਿਸ ਨੇ ਉਕਤ ਵਿਅਕਤੀ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਹੈ।
ਪਿਛਲੀ ਖ਼ਬਰ ਡੀ.ਏ.ਵੀ ਸਕੂਲ ਹਰੀਪੁਰਾ ਦੀ ਵਿਦਿਆਰਥਣ ਨੇ ਜ਼ਿਲ੍ਹਾ ਪੱਧਰੀ ਤੀਰ ਅੰਦਾਜ਼ੀ ’ਚ ਜਿੱਤਿਆ ਕਾਂਸੀ ਦਾ ਤਗਮਾ ਅੰਤਰਰਾਸ਼ਟਰੀ ਜੱਟ... ਅਗਲੀ ਖ਼ਬਰ ਫ਼ਾਜ਼ਿਲਕਾ ’ਚ ਐੱਸ.ਆਈ.ਆਰ. ਪ੍ਰਕਿਰਿਆ ਦਾ ਪਹਿਲਾ ਪੜਾਅ ਮੁਕੰਮਲ, 93.06 ਪ੍ਰਤੀਸ਼ਤ ਵੋਟਰ ਫਾਰਮ ਡਿਜੀਟਲ-ਜ਼ਿਲ੍ਹਾ ਚੋਣ ਅਫ਼ਸਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।