06-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-08-2026

ਡੀ.ਏ.ਵੀ ਸਕੂਲ ਹਰੀਪੁਰਾ ਦੀ ਵਿਦਿਆਰਥਣ ਨੇ ਜ਼ਿਲ੍ਹਾ ਪੱਧਰੀ ਤੀਰ ਅੰਦਾਜ਼ੀ ’ਚ ਜਿੱਤਿਆ ਕਾਂਸੀ ਦਾ ਤਗਮਾ ਅੰਤਰਰਾਸ਼ਟਰੀ ਜੱਟ ਸਿੱਖ ਭਾਈਚਾਰਾ ਜਥੇਬੰਦੀ ਵਲੋਂ ਹਰਦੀਪ ਸਿੰਘ ਸਿੱਧੂ ਨੂੰ ਪੰਜਾਬ ਦਾ ਸੀਨੀਅਰ ਮੀਤ ਪ੍ਰਧਾਨ ਕੀਤਾ ਨਿਯੁਕਤ

ਜਲਾਲਾਬਾਦ, 6 ਅਗਸਤ (ਜਤਿੰਦਰ ਪਾਲ ਸਿੰਘ)-ਅੰਤਰਰਾਸ਼ਟਰੀ ਜੱਟ ਸਿੱਖ ਭਾਈਚਾਰਾ ਜਥੇਬੰਦੀ ਦੀ ਇਕ ਵਿਸ਼ੇਸ਼ ਮੀਟਿੰਗ ਪਿੰਡ ਭੰਬਾ ਵੱਟੂ, ਹਲਕਾ ਜਲਾਲਾਬਾਦ ਵਿਖੇ ਹਰਦੀਪ ਸਿੰਘ ਸਿੱਧੂ ਦੇ ਗ੍ਰਹਿ ਵਿਖੇ ਮੀਟਿੰਗ ਦਾ ਆਯੋਜਨ ਕੀਤਾ ਗਿਆ। ਮੀਟਿੰਗ ਦੌਰਾਨ ਜਥੇਬੰਦੀ ਵਲੋਂ ਹਰਦੀਪ ਸਿੰਘ ਸਿੱਧੂ ਨੂੰ ਪੰਜਾਬ ਦਾ ਸੀਨੀਅਰ ਮੀਤ ਪ੍ਰਧਾਨ ਨਿਯੁਕਤ ਕਰਨ ਦਾ ਫ਼ੈਸਲਾ ਕੀਤਾ ਗਿਆ।

ਅਜੀਤ ਡੈਸਕ 07-08-2026
ਜਲਾਲਾਬਾਦ, 6 ਅਗਸਤ (ਜਤਿੰਦਰ ਪਾਲ ਸਿੰਘ)-ਅੰਤਰਰਾਸ਼ਟਰੀ ਜੱਟ ਸਿੱਖ ਭਾਈਚਾਰਾ ਜਥੇਬੰਦੀ ਦੀ ਇਕ ਵਿਸ਼ੇਸ਼ ਮੀਟਿੰਗ ਪਿੰਡ ਭੰਬਾ ਵੱਟੂ, ਹਲਕਾ ਜਲਾਲਾਬਾਦ ਵਿਖੇ ਹਰਦੀਪ ਸਿੰਘ ਸਿੱਧੂ ਦੇ ਗ੍ਰਹਿ ਵਿਖੇ ਮੀਟਿੰਗ ਦਾ ਆਯੋਜਨ ਕੀਤਾ ਗਿਆ। ਮੀਟਿੰਗ ਦੌਰਾਨ ਜਥੇਬੰਦੀ ਵਲੋਂ ਹਰਦੀਪ ਸਿੰਘ ਸਿੱਧੂ ਨੂੰ ਪੰਜਾਬ ਦਾ ਸੀਨੀਅਰ ਮੀਤ ਪ੍ਰਧਾਨ ਨਿਯੁਕਤ ਕਰਨ ਦਾ ਫ਼ੈਸਲਾ ਕੀਤਾ ਗਿਆ। ਇਸ ਮੌਕੇ ਜਥੇਬੰਦੀ ਦੇ ਕੌਮੀ ਪ੍ਰਧਾਨ ਸੇਵਾਦਾਰ ਸਿਮਰਜੀਤ ਸਿੰਘ ਸੰਧੂ, ਸਰਪੰਚ ਯੂਨੀਅਨ ਦੇ ਪ੍ਰਧਾਨ ਸਾਰਜ ਸਿੰਘ ਸੰਧੂ ਅਤੇ ਉਨ੍ਹਾਂ ਦੇ ਨਾਲ ਆਏ ਹੋਰ ਆਗੂ ਵਿਸ਼ੇਸ਼ ਤੌਰ ’ਤੇ ਹਾਜ਼ਰ ਰਹੇ। ਮੀਟਿੰਗ ਵਿਚ ਫ਼ਾਜ਼ਿਲਕਾ , ਜਲਾਲਾਬਾਦ ਨਾਲ ਸੰਬੰਧਿਤ ਕਈ ਪ੍ਰਮੁੱਖ ਆਗੂਆਂ ਨੇ ਵੀ ਸ਼ਮੂਲੀਅਤ ਕੀਤੀ । ਹਾਜ਼ਰ ਆਗੂਆਂ ਵਿਚ ਰਵਿੰਦਰ ਸਿੰਘ ਸਿੱਧੂ (ਸਾਬਕਾ ਸਰਪੰਚ), ਜਸਵਿੰਦਰ ਸਿੰਘ ਸੰਧੂ, ਬਲਵਿੰਦਰ ਸਿੰਘ ਖਾਰਾ, ਨਿਹਾਲ ਸਿੰਘ ਸੰਧੂ (ਸਾਬਕਾ ਸਰਪੰਚ), ਸ਼ਮਿੰਦਰ ਸਿੰਘ ਬਰਾੜ, ਮੁਖ਼ਤਿਆਰ ਸਿੰਘ ਬੁੱਟਰ ਅਤੇ ਨਿਸ਼ਾਨ ਸਿੰਘ ਸੰਧੂ ਜਲਾਲਾਬਾਦ ਸ਼ਾਮਲ ਸਨ। ਨਵ-ਨਿਯੁਕਤ ਸੀਨੀਅਰ ਮੀਤ ਪ੍ਰਧਾਨ ਹਰਦੀਪ ਸਿੰਘ ਸਿੱਧੂ ਨੇ ਆਪਣੇ ਘਰ ਪਹੁੰਚੇ ਸਮੂਹ ਆਗੂਆਂ ਅਤੇ ਸਾਥੀਆਂ ਦਾ ਦਿਲੋਂ ਧੰਨਵਾਦ ਕਰਦਿਆਂ ਕਿਹਾ ਕਿ ਜਥੇਬੰਦੀ ਵਲੋਂ ਸੌਂਪੀ ਗਈ ਜ਼ੁੰਮੇਵਾਰੀ ਨੂੰ ਉਹ ਪੂਰੀ ਤਨਦੇਹੀ ਅਤੇ ਇਮਾਨਦਾਰੀ ਨਾਲ ਨਿਭਾਉਣਗੇ। ਉਨ੍ਹਾਂ ਕਿਹਾ ਕਿ ਜੱਟ ਸਿੱਖ ਭਾਈਚਾਰੇ ਦੀ ਏਕਤਾ, ਨੌਜਵਾਨਾਂ ਦੀ ਭਲਾਈ ਅਤੇ ਸਮਾਜਿਕ ਮਸਲਿਆਂ ਦੇ ਹੱਲ ਲਈ ਜਥੇਬੰਦੀ ਦੇ ਉਦੇਸ਼ਾਂ ਨੂੰ ਮਜ਼ਬੂਤ ਕਰਨ ਲਈ ਹਰ ਸੰਭਵ ਯਤਨ ਕੀਤਾ ਜਾਵੇਗਾ। ਮੀਟਿੰਗ ਦੇ ਅੰਤ ਵਿਚ ਜਥੇਬੰਦੀ ਦੇ ਆਗੂਆਂ ਨੇ ਹਰਦੀਪ ਸਿੰਘ ਸਿੱਧੂ ਨੂੰ ਨਵੀਂ ਜ਼ਿੰਮੇਵਾਰੀ ਲਈ ਵਧਾਈ ਦਿੰਦਿਆਂ ਉਨ੍ਹਾਂ ਦੇ ਸਫਲ ਕਾਰਜਕਾਲ ਦੀ ਕਾਮਨਾ ਕੀਤੀ।
ਪਿਛਲੀ ਖ਼ਬਰ ਮੁਲਾਜ਼ਮ ਯੂਨਾਈਟਿਡ ਆਰਗੇਨਾਈਜ਼ੇਸ਼ਨ ਦੀ ਮਹੀਨਾਵਾਰੀ ਮੀਟਿੰਗ ਅਗਲੀ ਖ਼ਬਰ ਅਜੀਤ, ਜਲੰਧਰ ਫ਼ਾਜ਼ਿਲਕਾ ਅਪਰਾਧਨਾਮਾ - ਫ਼ਾਜ਼ਿਲਕਾ ਜ਼ਿਲ੍ਹੇ ਦੇ ਵੱਖ-ਵੱਖ ਥਾਣਿਆਂ ’ਚ 6 ਮੁਕੱਦਮੇ ਦਰਜ ਹੈਰੋਇਨ ਸਮੇਤ ਔਰਤ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।