06-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-08-2026

ਫ਼ਾਜ਼ਿਲਕਾ ’ਚ ਭਾਜਪਾ ਟੀਮ ਨੇ ਸ਼ਹਿਰ ’ਚ ਸਫ਼ਾਈ ਵਿਵਸਥਾ ਦਾ ਲਿਆ ਜਾਇਜ਼ਾ

ਫ਼ਾਜ਼ਿਲਕਾ, 6 ਅਗਸਤ (ਦਵਿੰਦਰ ਪਾਲ ਸਿੰਘ)-ਫ਼ਾਜ਼ਿਲਕਾ ਨਗਰ ਕੌਂਸਲ ਵਿਚ ਪ੍ਰਧਾਨਗੀ ਪਦ ਦਾ ਨੋਟੀਫ਼ਿਕੇਸ਼ਨ ਜਾਰੀ ਹੋਣ ਤੋਂ ਬਾਅਦ ਭਾਜਪਾ ਬੋਰਡ ਦੀ ਟੀਮ ਪੂਰੀ ਤਰ੍ਹਾਂ ਸਰਗਰਮ ਹੋ ਗਈ ਹੈ। ਨਵੇਂ ਪ੍ਰਧਾਨ ਅਨੀਤਾ ਜੈਰਥ ਦੇ ਅਹੁਦਾ ਸੰਭਾਲਣ ਤੋਂ ਪਹਿਲਾਂ ਹੀ ਉਨ੍ਹਾਂ ਦੇ ਪਤੀ ਅਸ਼ੋਕ ਜੈਰਥ, ਸੀਨੀਅਰ ਮੀਤ ਪ੍ਰਧਾਨ ਭਗਵਾਨ ਦਾਸ, ਗਗਨ ਮੋਂਗਾ ਅਤੇ ਕਾਲੀ ਸੁਖੀਜਾ ਨੇ ਸ਼ਹਿਰ ਦੇ ਵੱਖ-ਵੱਖ ਹਿੱਸਿਆਂ ’ਚ ਪਹੁੰਚ ਕੇ ਸਫ਼ਾਈ ਵਿਵਸਥਾ ਦਾ ਨਿਰੀਖਣ ਕੀਤਾ।

ਫ਼ਾਜ਼ਿਲਕਾ ਵਿਚ ਸਫ਼ਾਈ ਵਿਵਸਥਾ ਦਾ ਜਾਇਜ਼ਾ ਲੈਂਦੇ ਹੋਏ ਅਸ਼ੋਕ ਜੈਰਥ, ਸੀਨੀਅਰ ਮੀਤ ਪ੍ਰਧਾਨ ਭਗਵਾਨ ਦਾਸ। ਅਜੀਤ ਤਸਵੀਰ 07-08-2026
ਫ਼ਾਜ਼ਿਲਕਾ, 6 ਅਗਸਤ (ਦਵਿੰਦਰ ਪਾਲ ਸਿੰਘ)-ਫ਼ਾਜ਼ਿਲਕਾ ਨਗਰ ਕੌਂਸਲ ਵਿਚ ਪ੍ਰਧਾਨਗੀ ਪਦ ਦਾ ਨੋਟੀਫ਼ਿਕੇਸ਼ਨ ਜਾਰੀ ਹੋਣ ਤੋਂ ਬਾਅਦ ਭਾਜਪਾ ਬੋਰਡ ਦੀ ਟੀਮ ਪੂਰੀ ਤਰ੍ਹਾਂ ਸਰਗਰਮ ਹੋ ਗਈ ਹੈ। ਨਵੇਂ ਪ੍ਰਧਾਨ ਅਨੀਤਾ ਜੈਰਥ ਦੇ ਅਹੁਦਾ ਸੰਭਾਲਣ ਤੋਂ ਪਹਿਲਾਂ ਹੀ ਉਨ੍ਹਾਂ ਦੇ ਪਤੀ ਅਸ਼ੋਕ ਜੈਰਥ, ਸੀਨੀਅਰ ਮੀਤ ਪ੍ਰਧਾਨ ਭਗਵਾਨ ਦਾਸ, ਗਗਨ ਮੋਂਗਾ ਅਤੇ ਕਾਲੀ ਸੁਖੀਜਾ ਨੇ ਸ਼ਹਿਰ ਦੇ ਵੱਖ-ਵੱਖ ਹਿੱਸਿਆਂ ’ਚ ਪਹੁੰਚ ਕੇ ਸਫ਼ਾਈ ਵਿਵਸਥਾ ਦਾ ਨਿਰੀਖਣ ਕੀਤਾ। ਅਸ਼ੋਕ ਜੈਰਥ ਅਤੇ ਭਗਵਾਨ ਦਾਸ ਨੇ ਦੱਸਿਆ ਕਿ ਸਫ਼ਾਈ ਸੇਵਕਾਂ ਦੀ ਹੜਤਾਲ ਖ਼ਤਮ ਹੋਣ ਤੋਂ ਬਾਅਦ ਪਿਛਲੇ ਦਿਨਾਂ ਦਾ ਇਕੱਠਾ ਹੋਇਆ ਕੂੜਾ ਚੁਕਵਾਉਣ ਲਈ ਟੀਮ ਨੇ ਜੰਗੀ ਪੱਧਰ ’ਤੇ ਕੰਮ ਸ਼ੁਰੂ ਕਰਵਾਇਆ ਹੈ। ਉਨ੍ਹਾਂ ਦੱਸਿਆ ਕਿ ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਨਾਲ ਹੋਈ ਮੁਲਾਕਾਤ ਦੌਰਾਨ ਮਿਲੇ ਨਿਰਦੇਸ਼ਾਂ ਦੀ ਪਾਲਨਾ ਕਰਦਿਆਂ ਭਾਜਪਾ ਟੀਮ ਰੋਜ਼ਾਨਾ ਸਵੇਰੇ ਖ਼ੁਦ ਜ਼ਮੀਨੀ ਪੱਧਰ ’ਤੇ ਜਾ ਕੇ ਸ਼ਹਿਰ ਨੂੰ ਸਾਫ਼-ਸੁਥਰਾ ਬਣਾਉਣ ਲਈ ਕੰਮ ਕਰੇਗੀ।
ਪਿਛਲੀ ਖ਼ਬਰ ਪਿੰਡ ਚੱਕ ਖੀਵਾ ਦੇ ਖੇਡ ਗਰਾਊਂਡ ਦੀਆਂ ਨੀਂਹਾਂ ਵਿਚ ਮਿੱਟੀ ਘੱਟ ਪਾਉਣ ਕਾਰਨ ਕੰਧਾਂ ’ਚ ਆਈਆਂ ਤਰੇੜਾਂ ਕਲੱਬ ਮੈਂਬਰਾਂ ਵ... ਅਗਲੀ ਖ਼ਬਰ ਨਸ਼ਾ ਮੁਕਤ ਸਮਾਜ ਲਈ ਪ੍ਰਸ਼ਾਸਨ ਦੇ ਨਾਲ-ਨਾਲ ਹਰ ਵਰਗ ਦੀ ਭਾਗੀਦਾਰੀ ਜ਼ਰੂਰੀ-ਡਿਪਟੀ ਕਮਿਸ਼ਨਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।