08-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-08-2026

ਉਜਾਲਾ ਸਿਗਨਸ ਦੇ ਸਹਿਯੋਗ ਨਾਲ ਅਮਨਦੀਪ ਹਸਪਤਾਲ ਨੇ ਟ੍ਰੈਫਿਕ ਪੁਲਿਸ ਨੂੰ ਸੌਂਪੇ ਬੈਰੀਕੇਡ

ਫ਼ਿਰੋਜ਼ਪੁਰ, 7 ਅਗਸਤ (ਕੁਲਬੀਰ ਸਿੰਘ ਸੋਢੀ)-ਸਮਾਜਿਕ ਜ਼ਿੰਮੇਵਾਰੀਆਂ ਪ੍ਰਤੀ ਆਪਣੀ ਵਚਨਬੱਧਤਾ ਨੂੰ ਨਿਭਾਉਂਦਿਆਂ ਅਮਨਦੀਪ ਹਸਪਤਾਲ, ਫ਼ਿਰੋਜ਼ਪੁਰ ਨੇ ਉਜਾਲਾ ਸਿਗਨਸ ਦੇ ਸਹਿਯੋਗ ਨਾਲ ਟਰੈਫਿਕ ਪੁਲਿਸ ਨੂੰ ਬੈਰੀਕੇਡ ਭੇਟ ਕੀਤੇ। ਹਸਪਤਾਲ ਵਲੋਂ ਕਾਰਪੋਰੇਟ ਸਮਾਜਿਕ ਜ਼ਿੰਮੇਵਾਰੀ (ਸੀ.

ਟਰੈਫਿਕ ਪੁਲਿਸ ਨੂੰ ਬੈਰੀਕੇਡ ਸੌਂਪਣ ਸਮੇਂ ਅਮਨਦੀਪ ਹਸਪਤਾਲ ਦੇ ਡਾਇਰੈਕਟਰ ਦੇ ਮਾਲਕ ਅਵਤਾਰ ਸਿੰਘ ਅਤੇ ਡਾਇਰੈਕਟਰ ਅਭਿਸ਼ੇਕ ਅਰੋੜਾ। ਅਜੀਤ ਤਸਵੀਰ 08-08-2026
ਫ਼ਿਰੋਜ਼ਪੁਰ, 7 ਅਗਸਤ (ਕੁਲਬੀਰ ਸਿੰਘ ਸੋਢੀ)-ਸਮਾਜਿਕ ਜ਼ਿੰਮੇਵਾਰੀਆਂ ਪ੍ਰਤੀ ਆਪਣੀ ਵਚਨਬੱਧਤਾ ਨੂੰ ਨਿਭਾਉਂਦਿਆਂ ਅਮਨਦੀਪ ਹਸਪਤਾਲ, ਫ਼ਿਰੋਜ਼ਪੁਰ ਨੇ ਉਜਾਲਾ ਸਿਗਨਸ ਦੇ ਸਹਿਯੋਗ ਨਾਲ ਟਰੈਫਿਕ ਪੁਲਿਸ ਨੂੰ ਬੈਰੀਕੇਡ ਭੇਟ ਕੀਤੇ। ਹਸਪਤਾਲ ਵਲੋਂ ਕਾਰਪੋਰੇਟ ਸਮਾਜਿਕ ਜ਼ਿੰਮੇਵਾਰੀ (ਸੀ.ਐੱਸ.ਆਰ) ਤਹਿਤ ਕੀਤੀ ਗਈ ਇਸ ਪਹਿਲ ਦਾ ਮਕਸਦ ਸ਼ਹਿਰ ਦੀ ਟਰੈਫਿਕ ਵਿਵਸਥਾ ਨੂੰ ਹੋਰ ਸੁਰੱਖਿਅਤ ਅਤੇ ਸੁਚਾਰੂ ਬਣਾਉਣ ਲਈ ਪੁਲਿਸ ਪ੍ਰਸ਼ਾਸਨ ਦਾ ਸਹਿਯੋਗ ਕਰਨਾ ਹੈ। ਬੈਰੀਕੇਡ ਸੌਂਪਣ ਮੌਕੇ ਅਮਨਦੀਪ ਹਸਪਤਾਲ (ਉਜਾਲਾ ਸਿਗਨਸ ਦੇ ਸਹਿਯੋਗ ਨਾਲ) ਦੀ ਡਾਇਰੈਕਟਰ ਡਾ. ਅਮਨਦੀਪ ਕੌਰ ਨੇ ਕਿਹਾ ਕਿ ਹਸਪਤਾਲ ਸਿਰਫ਼ ਸਿਹਤ ਸੇਵਾਵਾਂ ਤੱਕ ਹੀ ਸੀਮਿਤ ਨਹੀਂ, ਸਗੋਂ ਸਮਾਜ ਪ੍ਰਤੀ ਆਪਣੀਆਂ ਜ਼ਿੰਮੇਵਾਰੀਆਂ ਨੂੰ ਵੀ ਪੂਰੀ ਤਨਦੇਹੀ ਨਾਲ ਨਿਭਾ ਰਿਹਾ ਹੈ। ਉਨ੍ਹਾਂ ਕਿਹਾ ਕਿ ਸੜਕ ਸੁਰੱਖਿਆ ਹਰ ਨਾਗਰਿਕ ਦੀ ਸਾਂਝੀ ਜ਼ਿੰਮੇਵਾਰੀ ਹੈ ਅਤੇ ਟਰੈਫਿਕ ਪੁਲਿਸ ਇਸ ਦਿਸ਼ਾ ਵਿਚ ਅਹਿਮ ਭੂਮਿਕਾ ਨਿਭਾ ਰਹੀ ਹੈ। ਹਸਪਤਾਲ ਵਲੋਂ ਕੀਤਾ ਗਿਆ, ਇਹ ਨਿਮਾਣਾ ਜਿਹਾ ਯਤਨ ਸੁਰੱਖਿਅਤ ਆਵਾਜਾਈ ਪ੍ਰਬੰਧ ਅਤੇ ਲੋਕ ਭਲਾਈ ਦੇ ਉਪਰਾਲਿਆਂ ਨੂੰ ਹੋਰ ਮਜ਼ਬੂਤੀ ਦੇਵੇਗਾ। ਇਸ ਮੌਕੇ ਕੁੱਲਗੜ੍ਹੀ ਦੇ ਐੱਸ.ਐੱਚ.ਓ ਗੁਰਮੀਤ ਸਿੰਘ, ਅਮਨਦੀਪ ਹਸਪਤਾਲ ਦੇ ਚੇਅਰਮੈਨ ਅਤੇ ਚੀਫ਼ ਆਰਥੋਪੀਡਿਕ ਸਰਜਨ ਡਾ. ਅਵਤਾਰ ਸਿੰਘ ਅਤੇ ਫੈਸਿਲਟੀ ਡਾਇਰੈਕਟਰ ਡਾ. ਅਭਿਸ਼ੇਕ ਅਰੋੜਾ ਨੇ ਕਿਹਾ ਕਿ ਟਰੈਫਿਕ ਪੁਲਿਸ ਨੂੰ ਮੁਹੱਈਆ ਕਰਵਾਏ ਗਏ ਇਹ ਬੈਰੀਕੇਡ ਹਾਦਸਿਆਂ ਦੀ ਰੋਕਥਾਮ, ਟਰੈਫਿਕ ਨਿਯੰਤਰਣ ਅਤੇ ਕਾਨੂੰਨ-ਵਿਵਸਥਾ ਨੂੰ ਕਾਇਮ ਰੱਖਣ ਵਿਚ ਲਾਭਦਾਇਕ ਸਾਬਤ ਹੋਣਗੇ। ਉਨ੍ਹਾਂ ਕਿਹਾ ਕਿ ਹਸਪਤਾਲ ਭਵਿੱਖ ਵਿਚ ਵੀ ਸਮਾਜ ਭਲਾਈ ਦੇ ਅਜਿਹੇ ਕਾਰਜਾਂ ਵਿਚ ਆਪਣਾ ਯੋਗਦਾਨ ਜਾਰੀ ਰੱਖੇਗਾ। ਟਰੈਫਿਕ ਪੁਲਿਸ ਦੇ ਅਧਿਕਾਰੀਆਂ ਨੇ ਇਸ ਸਹਿਯੋਗ ਲਈ ਅਮਨਦੀਪ ਹਸਪਤਾਲ ਅਤੇ ਉਜਾਲਾ ਸਿਗਨਸ ਦਾ ਧੰਨਵਾਦ ਕਰਦਿਆਂ ਕਿਹਾ ਕਿ ਇਨ੍ਹਾਂ ਬੈਰੀਕੇਡਾਂ ਦੀ ਪ੍ਰਭਾਵਸ਼ਾਲੀ ਵਰਤੋਂ ਕਰਕੇ ਸ਼ਹਿਰ ਵਿਚ ਟਰੈਫਿਕ ਅਨੁਸ਼ਾਸਨ ਨੂੰ ਕਾਇਮ ਰੱਖਣ ਅਤੇ ਆਮ ਲੋਕਾਂ ਦੀ ਸੁਰੱਖਿਆ ਨੂੰ ਯਕੀਨੀ ਬਣਾਇਆ ਜਾਵੇਗਾ।
ਪਿਛਲੀ ਖ਼ਬਰ ਅਰੋੜਵੰਸ਼ ਸੇਵਾ ਦਲ ਵਲੋਂ ਟੀ . ਬੀ . ਮਰੀਜ਼ਾਂ ਨੂੰ ਵੰਡੀਆਂ ਗਈਆਂ ਪ੍ਰੋਟੀਨ ਰਾਸ਼ਨ ਕਿੱਟਾਂ ਅਗਲੀ ਖ਼ਬਰ ਨਿਊ ਸੋਡੀ ਟੈਂਟ ਹਾਊਸ ਵਲੋਂ ਲੋੜਵੰਦ ਪਰਿਵਾਰਾਂ ਦੀਆਂ ਲੜਕੀਆਂ ਦੇ ਕੰਨਿਆ ਦਾਨ ਕਰਵਾਏ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।